Kisan Andolan: ਕਿਸਾਨਾਂ ਪੈਡਿੰਗ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਪੰਜਾਬ-ਹਰਿਆਣਾ ਦੀਆਂ ਹੱਦਾਂ ਤੇ ਬੈਠਕੇ ਦਿੱਲੀ ਜਾਣ ਲਈ ਸੰਘਰਸ਼ ਕਰ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ ਕਈ ਮੀਟਿੰਗਾਂ ਹੋ ਚੁੱਕੀਆਂ ਹਨ।ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਇਸ ਦੌਰਾਨ ਕਿਸਾਨ ਅਤੇ ਹਰਿਆਣ ਪੁਲਿਸ ਵਿਚਾਲੇ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਝੜਪ ਹੋ ਗਈ। ਇਸ ਝੜਪ ਵਿਚਾਲੇ ਇੱਕ ਕਿਸਾਨ ਦੀ ਮੌਤ ਵੀ ਹੋ ਗਈ। ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਗੋਲ਼ੀ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਸੀ, ਪਰ ਹਰਿਆਣਾ ਪ੍ਰਸ਼ਾਸਨ ਇਸ ਗੱਲ ਤੋਂ ਇਨਕਾਰ ਕਰ ਰਿਹਾ ਹੈ।


COMMERCIAL BREAK
SCROLL TO CONTINUE READING

ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਕਿਸਾਨਾ ਦਾ ਮੁੱਦਾ ਵਿਦੇਸ਼ ਵਿੱਚ ਗੂੰਜਿਆ ਹੈ। ਕਿਸਾਨਾਂ ਤੇ ਹੋਰ ਰਹੇ ਤਸ਼ੱਦਦ ਦਾ ਮੁੱਦਾ ਬ੍ਰਿਟੇਨ ਦੀ ਸੰਸਦ 'ਚ ਗੂੰਜਿਆ ਹੈ। ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਧਰਨੇ ਦੌਰਾਨ ਨੌਜਵਾਨ ਦੀ ਮੌਤ ਦਾ ਮਾਮਲਾ ਚੁੱਕਿਆ ਹੈ। ਤਨਮਨਜੀਤ ਸਿੰਘ ਨੇ ਪਾਰਲੀਮੈਟ ਵਿੱਚ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਤੇ ਸਥਾਨਕ ਗੁਰਦੁਆਰਾ ਕਮੇਟੀਆਂ ਨੇ ਮੈਨੂੰ ਪੱਤਰ ਲਿਖ ਕੇ ਭਾਰਤ 'ਚ ਕਿਸਾਨਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਕਥਿਤ ਤੌਰ 'ਤੇ ਬੁੱਧਵਾਰ ਨੂੰ ਪੁਲਿਸ ਮੁਕਾਬਲੇ 'ਚ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦਾ ਕਾਰਨ ਗੋਲ਼ੀ ਲੱਗਣਾ ਹੈ। ਪੰਜਾਬ ਦੇ ਸਿਹਤ ਮੰਤਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਟਵਿੱਟਰ ਨੇ ਮੰਨਿਆ ਹੈ ਕਿ ਭਾਰਤ 'ਚ ਉਸ ਨੂੰ ਕੁਝ ਖਾਸ ਪੋਸਟ ਤੇ ਅਕਾਊਂਟ ਹਟਾਉਣ ਲਈ ਕਿਹਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਚਾਹੁੰਦੀ ਹੈ ਅਤੇ ਇਸ ਲਈ ਕੀ ਕਾਰਵਾਈ ਹੋਈ ਹੈ?



ਕੰਜ਼ਰਵੇਟਿਵ ਪਾਰਟੀ ਦੇ ਆਗੂ ਪੈਨੀ ਮੋਰਡੌਂਟ ਨੇ ਤਨਮਨਜੀਤ ਸਿੰਘ ਦੇ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ, ‘ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਸੁਰੱਖਿਆ 'ਚ ਪ੍ਰਦਰਸ਼ਨ ਕਰਨ ਦੇ ਅਧਿਕਾਰ ਦਾ ਸਮਰਥਨ ਕਰਦੀ ਹੈ। ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਦਾ ਬਿਆਨ ਸੁਣਿਆ ਹੈ। ਮੰਤਰੀ ਜਲਦ ਹੀ ਆਪਣੇ ਦਫ਼ਤਰ ਨੂੰ ਜਵਾਬ ਦੇਣਗੇ।