Direct Sowing of Paddy: ਪੰਜਾਬ ਦੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਕਾਫੀ ਤਰਜੀਹ ਦੇ ਰਹੇ ਹਨ। ਪੰਜਾਬ ਦਾ ਖੇਤੀਬਾੜੀ ਵਿਭਾਗ ਵੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰ ਰਿਹਾ ਹੈ।
Trending Photos
Direct Sowing of Paddy: ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਲਗਾਤਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਉਤਸ਼ਾਹਿਤ ਕਰ ਰਹੀ ਹੈ ਜਿਸ ਨੂੰ ਲੈ ਕੇ ਪੰਜਾਬ ਦਾ ਖੇਤੀਬਾੜੀ ਵਿਭਾਗ ਵੀ ਲਗਾਤਾਰ ਯਤਨ ਕਰ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਬਲਾਕ ਵਿੱਚ ਕਈ ਕਿਸਾਨ ਲਗਾਤਾਰ ਝੋਨੇ ਦੀ ਸਿੱਧੀ ਬਿਜਾਈ ਵੱਲ ਪ੍ਰੇਰਿਤ ਹੋ ਕੇ ਸਿੱਧੀ ਬਿਜਾਈ ਕਰ ਰਹੇ ਹਨ। ਕਿਸਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਜਿੱਥੇ ਝੋਨੇ ਦੀ ਸਿੱਧੀ ਬਿਜਾਈ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਉਥੇ ਹੀ ਉਹ ਸਮੇਂ ਦੀ ਵੀ ਬੱਚਤ ਦੇ ਨਾਲ-ਨਾਲ ਪੈਦਾਵਾਰ ਵੀ ਚੰਗੀ ਹੁੰਦੀ ਹੈ।
ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘੱਟਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਰਕਾਰਾਂ ਲਗਾਤਾਰ ਚਿੰਤਤ ਹਨ। ਜੇ ਪਿਛਲੇ ਕੁਝ ਸਾਲਾਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਵਿੱਚ ਦਿਲਚਸਪੀ ਨਹੀਂ ਵਿਖਾਉਂਦੇ ਸਨ, ਜਿਸ ਨਾਲ ਬਿਜਾਈ ਵੇਲੇ ਕਾਫ਼ੀ ਪਾਣੀ ਬੇਕਾਰ ਜਾਂਦਾ ਹੈ। ਝੋਨਾ ਲਗਾਉਣ ਲਈ ਪਹਿਲਾਂ ਕੱਦੂ ਕਰਨਾ ਪੈਂਦਾ ਹੈ, ਜਿਸ ਲਈ ਬਹੁਤ ਜ਼ਿਆਦਾ ਪਾਣੀ ਦੀ ਜ਼ਰੂਰਤ ਹੁੰਦੀ ਹੈ।
ਇਸ ਨਾਲ ਜ਼ਮੀਨੀ ਪਾਣੀ ਦਾ ਪੱਧਰ ਲਗਾਤਾਰ ਘੱਟਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਬੁੱਧੀਜੀਵੀ ਤੇ ਸਰਕਾਰਾਂ ਵੱਲੋਂ ਲਗਾਤਾਰ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ ਅਤੇ ਹੁਣ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜੇਕਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਪਾਣੀ ਦੀ ਬਰਬਾਦੀ ਤੋਂ ਬਚਿਆ ਜਾ ਸਕਦਾ ਹੈ ਅਤੇ ਹੁਣ ਲਗਾਤਾਰ ਕਿਸਾਨ ਵੀ ਜਾਗਰੂਕ ਹੋ ਰਹੇ ਹਨ ਤੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰ ਦਿੱਤੀ ਹੈ।
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਈ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਇੱਕ ਕਿਸਾਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਿਛਲੇ ਸਾਲ ਉਸ ਨੇ ਥੋੜ੍ਹੇ ਜਿਹੇ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ, ਜਿੱਥੇ ਉਸਨੂੰ ਝਾੜ ਵੀ ਚੰਗਾ ਮਿਲਿਆ ਸੀ ਅਤੇ ਲਾਗਤ ਦੀ ਵੀ ਬੱਚਤ ਹੋਈ ਸੀ ਜਿਸ ਨੂੰ ਦੇਖਦੇ ਹੋਏ ਇਸ ਵਾਰ ਉਸ ਨੇ 30 ਏਕੜ ਜ਼ਮੀਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ।
ਉਸ ਨੇ ਕਿਹਾ ਕਿ ਬਾਕੀ ਕਿਸਾਨਾਂ ਨੂੰ ਵੀ ਘਬਰਾਉਣ ਦੀ ਜ਼ਰੂਰਤ ਨਹੀਂ ਝੋਨੇ ਦੀ ਸਿੱਧੀ ਬਿਜਾਈ ਨਾਲ ਪੈਦਾਵਾਰ ਉਤੇ ਕੋਈ ਅਸਰ ਨਹੀਂ ਪੈਂਦਾ ਅਤੇ ਪੈਸੇ ਦੀ ਵੀ ਬਚਤ ਹੁੰਦੀ ਹੈ। ਉਧਰ ਖੇਤੀਬਾੜੀ ਅਫਸਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿਛਲੇ ਸਾਲ ਬਲਾਕ ਅਨੰਦਪੁਰ ਸਾਹਿਬ ਵਿਖੇ ਢਾਈ ਸੌ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਸੀ। ਇਸ ਵਰ 505 ਏਕੜ ਰਕਬੇ ਦਾ ਉਨ੍ਹਾਂ ਨੂੰ ਟੀਚਾ ਮਿਲਿਆ ਹੈ। ਕਿਸਾਨ ਵੀ ਲਗਾਤਾਰ ਜਾਗਰੂਕ ਹੋ ਰਹੇ ਹਨ ਤੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ।
ਇਹ ਵੀ ਪੜ੍ਹੋ : AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਗਿਆ ਕਾਂਗਰਸ ਪਾਰਟੀ ਦਾ ਸਮਰਥਨ, ਜਾਣੋ ਪੂਰਾ ਮਾਮਲਾ
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ