Farmers Protest News: ਸੰਯੁਕਤ ਕਿਸਾਨ ਮੋਰਚਾ (SKM) ਦੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਪੰਜਾਬ ਤੇ ਕੇਂਦਰ ਸਰਕਾਰ ਦੀ ਕਿਸਾਨ ਆਗੂਆਂ ਨਾਲ ਮੀਟਿੰਗ ਹੋਈ। ਕਿਸਾਨਾਂ ਨੂੰ ਨਵਾਂ ਅੰਦੋਲਨ ਸ਼ੁਰੂ ਕਰਨ ਤੋਂ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਕੀਤੀ। ਜਿਸ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਨੇ ਸ਼ਮੂਲੀਅਤ ਕੀਤੀ।


COMMERCIAL BREAK
SCROLL TO CONTINUE READING

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਵਾਅਦਿਆਂ ਦੀ ਚਰਚਾ ਕੀਤੀ ਗਈ। ਕਿਸਾਨਾਂ ਦੇ ਕੇਸ ਵਾਪਸ ਲੈਣ, ਨਕਲੀ ਬੀਜ ਅਤੇ ਸਪਰੇਅ ਬਣਾਉਣ ਵਾਲੀਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਸਮੇਤ ਹੋਰ ਮੰਗਾਂ ਉਤੇ ਸਮਝੌਤਾ ਹੋਇਆ ਹੈ।


ਸੰਯੁਕਤ ਕਿਸਾਨ ਮੋਰਚੇ  ਵੱਲੋਂ ਜਗਜੀਤ ਸਿੰਘ ਡੱਲੇਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਜਰਨੈਲ ਸਿੰਘ, ਦਿਲਬਾਗ ਹਰੀਗੜ੍ਹ, ਤੇਜਵੀਰ ਸਿੰਘ, ਰਮਨਦੀਪ ਸਿੰਘ ਅਤੇ ਗੁਰਮੀਤ ਸਿੰਘ ਹਾਜ਼ਰ ਸਨ। ਡੱਲੇਵਾਲ ਨੇ ਕਿਹਾ ਕਿ ਉਹ ਮੀਟਿੰਗ ਦਾ ਮਾਮਲਾ ਮੰਚ ਤੱਕ ਲੈ ਕੇ ਜਾਣਗੇ। ਸਾਡਾ ਫੋਰਮ ਬਹੁਤ ਵੱਡਾ ਹੈ।


ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ 28 ਮੁਹੱਲਾ ਕਲੀਨਿਕ ਨੂੰ ਨੋਟਿਸ ਜਾਰੀ; ਜਾਅਲੀ ਅੰਕੜਿਆਂ ਦਾ ਖ਼ਦਸ਼ਾ


ਇਸ ਨਾਲ 150 ਐਸੋਸੀਏਸ਼ਨਾਂ ਜੁੜੀਆਂ ਹੋਈਆਂ ਹਨ। ਪੰਜਾਬ ਦੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਦੀਆਂ 13 ਮੰਗਾਂ ਹਨ। ਇਨ੍ਹਾਂ ਮੰਗਾਂ ਨਾ ਮੰਨੇ ਜਾਣ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਰੋਸ ਹੈ। ਇਨ੍ਹਾਂ ਨੂੰ ਰੋਕਣ ਲਈ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 'ਤੇ ਬੈਰੀਕੇਡਿੰਗ ਕੀਤੀ ਗਈ ਹੈ।


ਪੁਲਿਸ ਨੇ ਇੱਥੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਕੁਰੂਕਸ਼ੇਤਰ 'ਚ ਵੀ ਪੁਲਿਸ ਨੇ ਤਿਆਰੀਆਂ ਕਰ ਲਈਆਂ ਹਨ। ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਤੇ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


ਦਿੱਲੀ ਤੱਕ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਗ੍ਰਹਿ ਮੰਤਰੀ ਅਨਿਲ ਵਿੱਜ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਵਿੱਜ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਸੱਦਾ ਹੈ ਪਰ ਅਜੇ ਤੱਕ ਪੰਜਾਬ ਤੋਂ ਸਾਨੂੰ ਕੋਈ ਸੂਚਿਤ ਨਹੀਂ ਕੀਤਾ ਗਿਆ ਕਿ ਕਿੰਨੇ ਲੋਕ ਆਉਣਗੇ, ਕਦੋਂ ਆਉਣਗੇ ਤੇ ਕਿਵੇਂ ਆਉਣਗੇ। ਕਿਸਾਨ ਅੰਦੋਲਨ ਨੂੰ ਲੈ ਕੇ ਜੋ ਇਨਪੁੱਟ ਸਾਡੇ ਕੋਲ ਆਇਆ ਹੈ, ਉਸ ਮੁਤਾਬਕ ਅਸੀਂ ਤਿਆਰੀਆਂ ਕਰ ਰਹੇ ਹਾਂ।


ਇਹ ਵੀ ਪੜ੍ਹੋ : Farmers Protest News: ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਾਲੇ ਮੀਟਿੰਗ ਮਗਰੋਂ ਪਾਵਰ ਕਮੇਟੀ ਬਣਾਉਣ ਦਾ ਫ਼ੈਸਲਾ