Farmers Protest: ਖਨੌਰੀ ਸਰਹੱਦ `ਤੇ ਕਿਸਾਨਾਂ ਨੇ ਇੱਕ ਦਿਨ ਦੀ ਭੁੱਖ ਹੜਤਾਲ ਰੱਖੀ; ਡੱਲੇਵਾਲ ਦਾ 11 ਕਿਲੋ ਘਟਿਆ ਭਾਰ
Farmers Protest: ਮਰਨ ਵਰਤ ਉਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਖਨੌਰੀ ਸਰਹੱਦ ਉਤੇ ਕਿਸਾਨਾਂ ਨੇ ਇੱਕ ਦਿਨ ਦੀ ਭੁੱਖ ਹੜਤਾਲ ਰੱਖੀ।
Farmers Protest: ਖਨੌਰੀ ਸਰਹੱਦ ਉਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਮਰਨ ਵਰਤ ਉਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਖਨੌਰੀ ਸਰਹੱਦ ਉਤੇ ਕਿਸਾਨਾਂ ਨੇ ਇੱਕ ਦਿਨ ਦੀ ਭੁੱਖ ਹੜਤਾਲ ਰੱਖੀ। ਕਿਸੇ ਵੀ ਤੰਬੂ ਵਿੱਚ ਚੁੱਲ੍ਹਾ ਨਹੀਂ ਬਲਿਆ। ਸਰਹੱਦ ਤੋਂ ਬਾਹਰ ਤੋਂ ਆਉਣ ਵਾਲੇ ਲੰਗਰ ਨੂੰ ਕਿਸਾਨਾਂ ਨੇ ਲੈਣ ਤੋਂ ਮਨ੍ਹਾਂ ਕਰ ਦਿੱਤਾ। ਮਰਨ ਵਰਤ ਉਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ 11 ਕਿਲੋ ਭਾਰ ਘੱਟ ਗਿਆ ਹੈ।
ਹਰਿਆਣਾ ਅਤੇ ਪੰਜਾਬ ਦੀ ਸਰਹੱਦ ਦਾਤਾ ਸਿੰਘ ਵਾਲਾ ਵਿਖੇ ਪਿਛਲੇ 15 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ 'ਚ ਅੱਜ ਕਿਸੇ ਵੀ ਕਿਸਾਨ ਨੇ ਰੋਟੀ ਵੀ ਨਹੀਂ ਖਾਧੀ। ਜਗਜੀਤ ਸਿੰਘ ਪਿਛਲੇ 15 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ। ਕਿਸਾਨਾਂ ਨੇ ਕਿਹਾ ਕਿ ਉਹ ਵੀ ਇੱਕ ਦਿਨ ਲਈ ਭੁੱਖ ਹੜਤਾਲ 'ਤੇ ਬੈਠੇ ਹਨ।
ਇਹ ਵੀ ਪੜ੍ਹੋ : Farmer Protest: ਸੁਪਰੀਮ ਕੋਰਟ ਵੱਲੋਂ ਬਾਰਡਰ ਖੋਲ੍ਹਣ ਅਤੇ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨੇ ਰਿਪੋਰਟ ਸੌਂਪੀ
ਕਿਸਾਨਾਂ ਦਾ ਕਹਿਣਾ ਹੈ ਕਿ ਮਰਨ ਵਰਤ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੂੰ ਜੇਕਰ ਕੁਝ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਨ ਲੱਗੀ ਹੈ, ਜਿਸ ਕਾਰਨ ਜਗਜੀਤ ਡੱਲੇਵਾਲ ਦਾ ਭਾਰ 11 ਕਿਲੋ ਘਟ ਗਿਆ ਹੈ ਅਤੇ ਉਨ੍ਹਾਂ ਦਾ ਸਰੀਰ ਵੀ ਕਾਫੀ ਕਮਜ਼ੋਰ ਹੋ ਗਿਆ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਸਵੇਰੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਕੋਈ ਮੋਰਚੇ ਦੀ ਸਫ਼ਲਤਾ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਅਰਦਾਸ ਕਰਨ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਮੰਦਰਾਂ ਅਤੇ ਗੁਰਦੁਆਰਿਆਂ ਤੋਂ ਤਸਵੀਰਾਂ ਸਾਹਮਣੇ ਆਈਆਂ, ਜਿਨ੍ਹਾਂ 'ਚ ਕਿਸਾਨ ਅਰਦਾਸ ਕਰਦੇ ਨਜ਼ਰ ਆ ਰਹੇ ਹਨ।
ਇਸ ਦੇ ਨਾਲ ਹੀ ਕੁਝ ਕਿਸਾਨਾਂ ਨੇ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ (ਐਕਸ, ਫੇਸਬੁੱਕ ਅਤੇ ਇੰਸਟਾਗ੍ਰਾਮ) 'ਤੇ ਅੰਦੋਲਨ ਨਾਲ ਸਬੰਧਤ ਫੋਟੋਆਂ ਅਤੇ ਵੀਡੀਓਜ਼ ਸ਼ੇਅਰ ਕਰਦੇ ਹਨ ਪਰ ਹੁਣ ਉਨ੍ਹਾਂ ਦੇ ਇਹ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾ ਰਹੇ ਹਨ। ਇਸ ਨਾਲ ਪਹੁੰਚ ਵੀ ਘਟ ਗਈ ਹੈ।
ਇਹ ਵੀ ਪੜ੍ਹੋ : Punjab Breaking Live Updates: ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਤੀਜਾ ਦਿਨ