Farmers Protest: ਉੱਤਰੀ ਭਾਰਤ ਦੇ ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੇ ਰੌਅ ਵਿੱਚ ਵਿਖਾਈ ਦੇ ਰਹੇ ਹਨ। ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਵਿਚਾਲੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਇਸ ਮੌਕੇ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿੱਚ ਦੋ ਵੱਡੇ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ।


COMMERCIAL BREAK
SCROLL TO CONTINUE READING

ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਹ ਜ਼ਰੂਰੀ ਸੀ ਕੀ ਕੁਝ ਪ੍ਰੋਗਰਾਮ ਉਲੀਕੇ ਜਾਣ, 2 ਜਨਵਰੀ ਨੂੰ ਜੰਡਿਆਲਾ ਵਿੱਚ, 6 ਜਨਵਰੀ ਨੂੰ ਬਰਨਾਲਾ ਦੇ ਵਿੱਚ ਇੱਕ ਵੱਡਾ ਇਕੱਠ ਕੀਤਾ ਜਾਵੇਗਾ, ਇੰਨਾ ਇਕੱਠਾ ਤੋਂ ਬਾਅਦ ਦਿੱਲੀ ਵੱਲ ਕਿਹੜਾ ਅੰਦੋਲਨ ਸ਼ੁਰੂ ਕਰਨਾ ਉਸ ਨੂੰ ਲੈ ਕੇ ਐਲਾਨ ਕੀਤਾ ਜਾਵੇ।


ਸਾਰੀਆਂ ਫਸਲਾਂ ਤੇ ਐਮਐਸਪੀ ਦਿੱਤੀ ਜਾਵੇ, ਕਰਜ਼ਾ ਮੁਆਫ਼ੀ ਕੀਤੀ ਜਾਵੇ ਪੂਰਨ ਤਰੀਕੇ ਨਾਲ, ਸਵਾਮੀਨਾਥਨ ਰਿਪੋਰਟ ਦੇ ਮੁਤਾਬਕ ਫਸਲਾਂ ਤੇ ਬਣਦਾ ਭਾਅ ਦਿੱਤਾ ਜਾਵੇ, ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਖੇਤਰ ਵਿੱਚੋਂ ਬਾਹਰ ਕੱਢਿਆ ਜਾਵੇ, 58 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਪੈਨਸ਼ਨ ਦਿੱਤੀ ਜਾਵੇ, ਪੰਜਾਬ ਤੋਂ ਹੀ ਇਸ ਅੰਦੋਲਨ ਦਾ ਆਗਾਜ਼ ਕਰਾਂਗੇ, ਪਹਿਲਾਂ ਵਾਲੇ ਨਾਲੋਂ ਵੱਡਾ ਅੰਦੋਲਨ ਹੋ ਸਕਦਾ, ਹਾਂਲਕਿ ਸਾਰੇ ਸਾਥੀ ਅਲੱਗ-ਅਲੱਗ ਹਨ ਪਰ ਉਨ੍ਹਾਂ ਦੀ ਵਿਚਾਰਧਾਰਾ ਵੱਖਰੀ-ਵੱਖਰੀ ਹੈ ਪਰ ਮੁੱਦਿਆਂ ਉਤੇ ਅਸੀਂ ਇਕੱਠੇ ਹਾਂ, Syl ਦਾ ਕੋਈ ਮੁੱਦਾ ਨਹੀਂ ਹੈ, ਇਹ ਸਿਰਫ ਇੱਕ ਰਾਜਨੀਤਿਕ ਮੁੱਦਾ ਹੈ ਹਰਿਆਣਾ ਅਤੇ ਪੰਜਾਬ ਇਸ ਮੁੱਦੇ ਉਤੇ ਇਕਜੁੱਟ ਹੈ।


ਇਸ ਤੋਂ ਇਲਾਵਾ ਸ਼ਾਰਧਾ ਪ੍ਰਾਜੈਕਟ ਉਤੇ ਗੱਲ ਹੋਵੇ। ਪੰਧੇਰ ਅਤੇ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ਼ ਦੇਸ਼ ਪੱਧਰ 'ਤੇ ਕਿਸਾਨ ਜਥੇਬੰਦੀਆਂ ਵੱਡੇ ਸੰਘਰਸ਼ ਦੀ ਤਿਆਰੀ ਕਰ ਰਹੀਆਂ ਹਨ। ਇਸੇ ਤਰ੍ਹਾਂ 2 ਜਨਵਰੀ ਨੂੰ ਅੰਮ੍ਰਿਤਸਰ, ਮਾਝੇ ਦੇ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਬਰਨਾਲਾ, ਮਾਲਵੇ ਵਿੱਚ ਲੱਖਾਂ ਲੋਕ ਇਕੱਠੇ ਹੋ ਕੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖਣਗੇ।


ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਇਆ ਜਾਵੇ ਅਤੇ ਸਾਰੀਆਂ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਅਤੇ ਸੀ2+50% ਫਾਰਮੂਲੇ ਅਨੁਸਾਰ ਅਦਾ ਕੀਤਾ ਜਾਵੇ। ਕਿਸਾਨਾਂ ਤੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।


ਇਸ ਤੋਂ ਇਲਾਵਾ ਲਖੀਮਪੁਰ ਖੇੜੀ ਕਤਲਕਾਂਡ ਨੂੰ ਇਨਸਾਫ਼ ਦਿਵਾਉਣਾ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨਾ ਅਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਵਰਗੀਆਂ ਪਿਛਲੀਆਂ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਮੰਗਾਂ ਹਨ, ਜੋ ਪੂਰੀਆਂ ਨਹੀਂ ਹੋਈਆਂ। ਕਿਸਾਨਾਂ ਨੇ ਦਿੱਲੀ ਮੋਰਚੇ ਸਮੇਤ ਦੇਸ਼ ਭਰ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਕੇਸ ਰੱਦ ਕਰਨ ਦੀ ਮੰਗ ਵੀ ਕੀਤੀ ਹੈ।


ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਬਿਜਲੀ ਖੇਤਰ ਦਾ ਨਿੱਜੀਕਰਨ ਕਰਨ ਲਈ ਬਿਜਲੀ ਸੋਧ ਬਿੱਲ ਲਾਗੂ ਨਾ ਕਰਨ ਉਤੇ ਵੀ ਸਹਿਮਤੀ ਬਣੀ। ਪਰ ਇਹ ਮਸਲੇ ਪੂਰੇ ਨਹੀਂ ਹੋਏ। ਇਸ ਮੌਕੇ ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਦਲਜੀਤ ਸਿੰਘ ਜੀਤਾ ਫੱਤਾ, ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਨਿਆਲ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।


ਇਹ ਵੀ ਪੜ੍ਹੋ : Punjab News: 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਦਾ ਆਗਾਜ਼; 1076 'ਤੇ ਫੋਨ ਕਰਨ ਨਾਲ ਘਰ ਬੈਠੇ ਮਿਲਣਗੀਆਂ 43 ਸੇਵਾਵਾਂ