Ludhiana News: ਕਿਸਾਨ ਜਥੇਬੰਦੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਉਤੇ ਮੁੜ ਮੋਰਚਾ ਲਗਾ ਦਿੱਤਾ ਹੈ।
Trending Photos
Ludhiana News: ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਪਿਛਲੇ 40 ਦਿਨਾਂ ਤੋਂ ਫ੍ਰੀ ਹੈ। ਸਾਰੇ ਵਾਹਨਾਂ ਨੂੰ ਮੁਫਤ ਵਿੱਚ ਲੰਘਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਉਤੇ ਅੜੀਆਂ ਹੋਈਆਂ ਹਨ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਟੋਲ ਟੈਕਸ ਦੇ ਰੇਟ ਘੱਟ ਕੀਤੇ ਜਾਣ। 20 ਕਿਲੋਮੀਟਰ ਵਿੱਚ ਰਹਿਣ ਵਾਲੇ ਲੋਕਾਂ ਤੋਂ ਟੋਲ ਟੈਕਸ ਨਾ ਲਿਆ ਜਾਵੇ ਜੋ ਸ਼ਰਤਾਂ ਦੇ ਮੁਤਾਬਕ ਰੋਡਸ ਨੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਜਾਵੇ।
ਇਸ ਸਬੰਧੀ ਪ੍ਰਸ਼ਾਸਨ ਨਾਲ ਵੀ ਮੀਟਿੰਗਾਂ ਹੋਈਆਂ ਬੇਸਿੱਟਾ ਰਹੀਆਂ ਮਾਮਲਾ ਹਾਈ ਕੋਰਟ ਵਿੱਚ ਜਾਣ ਉਤੇ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨਹੀਂ ਬਣਾਇਆ ਗਿਆ ਪਰ ਹੁਣ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਪੰਜਾਬ ਸਰਕਾਰ ਨੂੰ ਟੋਲ ਪਲਾਜ਼ਾ ਖਾਲੀ ਕਰਵਾਉਣ ਦੇ ਆਦੇਸ਼ਾਂ ਤੋਂ ਬਾਅਦ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤੀ ਕਿਸਾਨ ਯੂਨੀਅਨ ਦੁਆਬਾ ਟੈਕਸੀ ਆਪ੍ਰੇਟਰ ਯੂਨੀਅਨ ਅਤੇ ਟਰੱਕ ਯੂਨੀਅਨ ਦੇ ਆਗੂਆਂ ਨੇ ਮੁੜ ਤੋਂ ਟੋਲ ਪਲਾਜ਼ਾ ਉਤੇ ਇਕੱਠੇ ਹੋ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਪ੍ਰਦਰਸ਼ਨ ਕਰਨ ਵਾਲੇ ਕਿਸਾਨ ਆਗੂਆਂ ਨੇ ਕਿਹਾ ਕਿ ਹਾਈ ਕੋਰਟ ਤੋਂ ਪੰਜਾਬ ਸਰਕਾਰ ਨੇ ਟੋਲ ਮੁੜ ਤੋਂ ਚਾਲੂ ਕਰਵਾਉਣ ਲਈ ਚਾਰ ਹਫਤੇ ਦਾ ਸਵਾਲ ਮੰਗਿਆ ਹੈ। ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਐਨਐਚਆਈਏ ਵੱਲੋਂ ਅੱਜ ਤੋਂ ਹੀ ਟੋਲ ਸ਼ੁਰੂ ਕੀਤਾ ਜਾਣਾ ਜਿਸਦੇ ਵਿਰੋਧ ਵਿੱਚ ਉਹ ਸਾਰੇ ਇਕੱਠੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨ ਯੂਨੀਅਨ ਦਾ ਝੰਡਾ ਤੇ ਪੱਲੀਆਂ ਲਗਾ ਕੇ ਇਹ ਟੋਲ ਬੰਦ ਕੀਤੇ ਹੋਏ ਹਨ। ਜੇ ਇਥੇ ਇਹਨਾਂ ਨੂੰ ਚਾਲੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਉਨ੍ਹਾਂ ਵੱਲੋਂ ਮੁੜ ਤੋਂ ਇਥੇ ਪੱਕੇ ਤੌਰ ਉਤੇ ਧਰਨਾ ਲਗਾ ਦਿੱਤਾ ਜਾਵੇਗਾ।
ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਇੰਦਰਬੀਰ ਸਿੰਘ ਕਾਦੀਆਂ ਨੇ ਦੱਸਿਆ ਕਿ ਅੱਜ ਸਮੂਹ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਵੇਰੇ 11 ਵਜੇ ਤੱਕ ਲਾਡੋਵਾਲ ਟੋਲ ਪਲਾਜ਼ਾ ’ਤੇ ਪੁੱਜਣ ਲਈ ਕਿਹਾ ਗਿਆ ਹੈ। ਹਾਈ ਕੋਰਟ ਦੀ ਤਰੀਕ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਵਕੀਲਾਂ ਨੇ ਲੋਕਾਂ ਦਾ ਪੱਖ ਪੇਸ਼ ਕੀਤਾ ਹੈ। ਦਿਲਬਾਗ ਸਿੰਘ ਨੇ ਕਿਹਾ ਕਿ ਹੁਣ ਫਿਰ ਕਿਸਾਨਾਂ ਨੂੰ ਲਾਡੋਵਾਲ ਟੋਲ ’ਤੇ ਪੱਕਾ ਮੋਰਚਾ ਲਾਉਣਾ ਪਵੇਗਾ।
ਅਦਾਲਤ ਨੇ ਵੱਖਰੀ ਰਿੱਟ ਦਾਇਰ ਕਰਨ ਲਈ ਕਿਹਾ
ਦਿਲਬਾਗ ਸਿੰਘ ਨੇ ਕਿਹਾ ਕਿ ਕਿਸਾਨਾਂ ਨੇ ਧਿਰ ਬਣਨ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ ਹਾਈ ਕੋਰਟ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਇਸ ਕੇਸ ਵਿੱਚ ਧਿਰ ਨਹੀਂ ਬਣ ਸਕਦੇ। ਉਹ ਵੱਖਰੇ ਤੌਰ 'ਤੇ ਨਵੀਂ ਰਿੱਟ ਦਾਇਰ ਕਰ ਸਕਦੇ ਹਨ।