Bharat Bandh News: ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਮੁਕੰਮਲ ਭਾਰਤ ਬੰਦ ਰੱਖਣ ਦਾ ਐਲਾਨ
Bharat Bandh News: 37 ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਮੁਕੰਮਲ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
Bharat Bandh Call News: ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਥੱਲੇ 37 ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ ਵਿੱਚ ਐਤਵਾਰ ਨੂੰ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 16 ਫਰਵਰੀ ਨੂੰ ਭਾਰਤ ਮੁਕੰਮਲ ਬੰਦ ਕੀਤਾ ਜਾਵੇਗਾ।, 18 ਫਰਵਰੀ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਸਾਂਝੀ ਕੀਤੀ ਜਾਵੇਗੀ।
ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਸਥਿਤ ਈਸੜੂ ਭਵਨ ਵਿੱਚ 37 ਕਿਸਾਨ ਜਥੇਬੰਦੀਆਂ ਵੱਲੋਂ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕਰੀਬ 4 ਘੰਟੇ ਚੱਲੀ ਹੈ ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਕਿਸਾਨਾਂ ਦੀਆਂ ਪਿਛਲੀਆਂ ਮੰਗਾਂ ਨੂੰ ਲੈ ਕੇ 16 ਫਰਵਰੀ ਨੂੰ ਪੂਰਾ ਭਾਰਤ ਮੁਕੰਮਲ ਤੌਰ ਉਤੇ ਬੰਦ ਕੀਤਾ ਜਾਵੇਗਾ। ਇਸ ਸਬੰਧ ਵਿੱਚ ਟਰੇਡ ਯੂਨੀਅਨਾਂ ਵੀ ਕਿਸਾਨਾਂ ਦੇ ਨਾਲ ਹੋਣਗੀਆਂ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ 37 ਕਿਸਾਨ ਜਥੇਬੰਦੀਆਂ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਕਿਸਾਨਾਂ ਦੇ ਖੇਤੀ ਸਬੰਧੀ ਪਿਛਲੀਆਂ ਮੰਗਾਂ, ਮਜ਼ਦੂਰਾਂ ਦੀਆਂ ਮੰਗਾਂ ਅਤੇ ਡਰਾਈਵਰਾਂ ਉਤੇ ਥੋਪੇ ਜਾ ਰਹੇ ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ 16 ਫਰਵਰੀ ਨੂੰ ਪੂਰਾ ਭਾਰਤ ਮੁਕੰਮਲ ਤੌਰ ਉਤੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੀ ਪੁਰਾਣੀਆਂ ਮੰਗਾਂ ਨੂੰ ਅਮਲੀਜਾਮਾ ਨਾ ਪਹਿਨਾਉਣ ਉਤੇ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Farmers Protest News: ਨਵੀਂ ਕਿਸਾਨ ਯੂਨੀਅਨ ਦਾ ਆਗਾਜ਼; 13 ਫਰਵਰੀ ਨੂੰ ਦਿੱਲੀ 'ਚ ਕਿਸਾਨ ਮੋਰਚਾ ਲਗਾਉਣ ਦਾ ਐਲਾਨ
ਉਨ੍ਹਾਂ ਨੇ ਕਿਹਾ ਕਿ ਇਸ ਬੰਦ ਦੌਰਾਨ ਉਨ੍ਹਾਂ ਨੂੰ ਟਰੇਡ ਯੂਨੀਅਨ ਅਤੇ ਡਰਾਈਵਰ ਯੂਨੀਅਨ ਦਾ ਵੀ ਸਾਥ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ 31 ਜਨਵਰੀ ਨੂੰ ਇਸੇ ਥਾਂ ਟਰੇਡ ਯੂਨੀਅਨ ਦੇ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 16 ਫਰਵਰੀ ਨੂੰ ਭਾਰਤ ਬੰਦ ਹੋਣ ਤੋਂ ਬਾਅਦ ਅਗਲੇ ਮੀਟਿੰਗ 18 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਦੀ ਰਣਨੀਤੀ ਨੂੰ ਮੀਡੀਆ ਦੇ ਨਾਲ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Delhi Kalka Mandir: ਦਿੱਲੀ ਦੇ ਕਾਲਕਾ ਮੰਦਰ 'ਚ ਜਾਗਰਣ ਦੌਰਾਨ ਡਿੱਗੀ ਸਟੇਜ, 1 ਦੀ ਮੌਤ ਗਾਇਕ ਬੀ ਪਰਾਕ ਨੇ ਜਤਾਇਆ ਦੁੱਖ