Farmers Protest 2 Update: ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪਹੁੰਚੇ ਕਿਸਾਨਾਂ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਕਿਸਾਨ ਅੰਦੋਲਨ-2 ਦੇ 200 ਦਿਨ ਪੂਰੇ ਹੋਣ 'ਤੇ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੋਂ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪਹੁੰਚ ਰਹੇ ਹਨ। ਅੱਜ ਇਸ ਸਮਾਗਮ ਵਿੱਚ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਸ਼ਿਰਕਤ ਕਰ ਰਹੀ ਹੈ। ਕਿਸਾਨ ਜਥੇਬੰਦੀਆਂ ਉਨ੍ਹਾਂ ਨੂੰ ਸਟੇਜ 'ਤੇ ਬੁਲਾ ਕੇ ਸਨਮਾਨਿਤ ਕਰਨਗੀਆਂ।


COMMERCIAL BREAK
SCROLL TO CONTINUE READING

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਕਿਸਾਨ ਅੰਦੋਲਨ ਨੂੰ 200 ਦਿਨ ਪੂਰੇ ਹੋ ਰਹੇ ਹਨ। ਵੱਡੀ ਗਿਣਤੀ ਵਿੱਚ ਆਉਣ ਵਾਲੇ ਕਿਸਾਨਾਂ ਲਈ ਸਟੇਜ ਤਿਆਰ ਕੀਤੀ ਗਈ ਹੈ। ਅੱਜ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਹਜ਼ਾਰਾਂ-ਲੱਖਾਂ ਕਿਸਾਨ ਇਕੱਠੇ ਹੋਣਗੇ।


ਇਹ ਵੀ ਪੜ੍ਹੋ: Farmers protest At Chandigarh: ਕਿਸਾਨ ਜਥੇਬੰਦੀਆਂ ਵੱਲੋਂ 1 ਤੋਂ 5 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ ਵੱਡਾ ਮੋਰਚਾ 
 


ਅੱਜ ਮੰਚ ਤੋਂ ਕੇਂਦਰ ਤੇ ਹਰਿਆਣਾ ਸਰਕਾਰਾਂ ਨੂੰ ਰਾਹ ਖੋਲ੍ਹਣ ਲਈ ਕਿਹਾ ਜਾਵੇਗਾ ਤਾਂ ਜੋ ਕਿਸਾਨ ਦਿੱਲੀ ਜਾ ਕੇ ਰੋਸ ਪ੍ਰਦਰਸ਼ਨ ਕਰ ਸਕਣ। ਇਸ ਸਮੇਂ ਦੌਰਾਨ, ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਲਈ ਕੇਂਦਰ 'ਤੇ ਜ਼ੋਰ ਦਿੱਤਾ ਜਾਵੇਗਾ। ਮੁੱਖ ਸਮਾਗਮ ਦੁਪਹਿਰ 12 ਤੋਂ 3 ਵਜੇ ਤੱਕ ਹੋਵੇਗਾ। ਜਿੱਥੇ ਵਿਨੇਸ਼ ਫੋਗਾਟ ਵੀ ਪਹੁੰਚਣਗੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਅੱਜ ਇਸ ਮੰਚ ਤੋਂ ਨਵੇਂ ਐਲਾਨ ਵੀ ਕੀਤੇ ਜਾਣਗੇ। ਪ੍ਰੋਗਰਾਮ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਪ੍ਰੈਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕਰਨਗੀਆਂ।


ਇਹ ਵੀ ਪੜ੍ਹੋ: Punjab Weather Update: ਪੰਜਾਬ-ਚੰਡੀਗੜ੍ਹ 'ਚ ਹੁਣ ਇਸ ਦਿਨ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ 


ਸ਼ੰਭੂ ਖਨੌਰੀ ਬਾਰਡਰ ਤੇ ਕਿਸਾਨਾਂ ਨੂੰ ਡਟਿਆ 200 ਦਿਨ ਪੂਰੇ ਹੋ ਗਏ ਹਨ। 200 ਦਿਨਾਂ ਵਿੱਚ 30 ਕਿਸਾਨਾਂ ਦੀ ਮੌਤ ਹੋ ਗਈ ਹੈ। 30 ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰੀ ਸਰਕਾਰ ਜਿਸ ਨੇ ਸਾਨੂੰ ਇੱਥੇ ਬਠਾਇਆ ਅਤੇ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਪੰਧੇਰ ਇਨਾਂ ਕਿਸਾਨ ਦੇ ਪਰਿਵਾਰਾਂ ਨੂੰ ਮਿਲੇ। ਪੰਧੇਰ ਹੁਣ ਤੱਕ ਦੇ ਤੱਥਾਂ ਮੁਤਾਬਿਕ ਕਿਸਾਨਾਂ ਦੀਆਂ ਮੌਤਾਂ ਦਾ ਮੁੱਖ ਕਾਰਨ ਦਿਲ ਦਾ ਦੌਰਾ, ਹੰਝੂ ਗੈਸ ਅਤੇ ਇਕ ਕਿਸਾਨ ਦੇ ਗੋਲੀ ਲੱਗਣਾ ਪਾਇਆ ਗਿਆ ਹੈ।