Farmers Protest:  ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਲਾਲੜੂ ਦੇ ਸਰਸੀਨੀ ਨੇੜੇ ਚੰਡੀਗੜ੍ਹ-ਦਿੱਲੀ ਹਾਈਵੇ ਉਪਰ ਜਾਮ ਲਗਾ ਦਿੱਤਾ। ਕਿਸਾਨਾਂ ਨੇ ਸੜਕ ’ਤੇ ਬੈਠ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਕਿਸਾਨ ਆਪਣੇ ਨਾਲ ਟਰੈਕਟਰ ਟਰਾਲੀਆਂ ਲੈ ਕੇ ਪਹੁੰਚੇ ਹਨ।


COMMERCIAL BREAK
SCROLL TO CONTINUE READING

ਪਿਛਲੇ ਦਿਨੀਂ ਪਏ ਮੀਂਹ ਅਤੇ ਹੜ੍ਹਾਂ ਕਾਰਨ ਇਲਾਕੇ ਵਿੱਚ ਕਾਫੀ ਤਬਾਹੀ ਹੋਈ ਸੀ, ਜਿਸ ਕਾਰਨ ਕਈ ਕਿਸਾਨਾਂ ਦੀਆਂ ਜ਼ਮੀਨਾਂ ਤਬਾਹ ਹੋ ਗਈਆਂ ਸਨ। ਕਿਸਾਨ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਮੰਗਾਂ ਪੂਰੀਆਂ ਨਾ ਹੋਣ ਨੂੰ ਦੇਖਦੇ ਹੋਏ ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਗੁੱਸੇ 'ਚ ਅੰਬਾਲਾ ਚੰਡੀਗੜ੍ਹ ਹਾਈਵੇ 'ਤੇ ਸਥਿਤ ਪਿੰਡ ਸਰਸੀਣੀ ਨੇੜੇ ਹਾਈਵੇ ਜਾਮ ਕਰ ਦਿੱਤਾ। ਇਸ ਕਾਰਨ ਅੰਬਾਲਾ ਤੋਂ ਚੰਡੀਗੜ੍ਹ ਜਾਣ ਵਾਲੀ ਆਵਾਜਾਈ ਕਾਫੀ ਪ੍ਰਭਾਵਿਤ ਹੋਈ ਜਦਕਿ ਚੰਡੀਗੜ੍ਹ ਤੋਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ ਲਾਲੜੂ ਆਈ.ਟੀ.ਆਈ. ਤੋਂ ਡਾਇਵਰਟ ਕਰ ਦਿੱਤਾ ਗਿਆ। ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨਾਂ ਨੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।



1. ਘੱਗਰ ਨਦੀ ਦੇ ਕੰਢੇ ਟਿਵਾਣਾ ਪਿੰਡ ਤੋਂ ਨਵੀਂ ਬਣੀ ਅੰਬਾਲਾ ਚੰਡੀਗੜ੍ਹ ਸੜਕ ਤੱਕ ਬੰਨ੍ਹ ਨੂੰ ਕੰਕਰੀਟ ਦਾ ਬਣਾਇਆ ਜਾਵੇ।
2. ਹੜ੍ਹਾਂ ਕਾਰਨ ਪ੍ਰਭਾਵਿਤ ਜ਼ਮੀਨਾਂ ਲਈ ਘੱਟੋ-ਘੱਟ 1 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ।
3. ਹੜ੍ਹਾਂ ਕਾਰਨ ਜ਼ਮੀਨ ਵਿੱਚੋਂ ਜ਼ਿਆਦਾ ਮਿੱਟੀ ਵਹਿ ਜਾਣ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤਾ ਜਾਵੇ।
4. ਕਿਸਾਨਾਂ ਨੇ ਕਿਹਾ ਕਿ ਪੰਜ ਏਕੜ ਤੱਕ ਦੀ ਜ਼ਮੀਨ ਦਾ ਮੁਆਵਜ਼ਾ ਦੇਣ ਦੀ ਸ਼ਰਤ ਹਟਾਈ ਜਾਵੇ ਤੇ ਕੁੱਲ ਖਰਾਬ ਹੋਈ ਜ਼ਮੀਨ ਦਾ ਮੁਆਵਜ਼ਾ ਦਿੱਤਾ ਜਾਵੇ।
5. ਹੜ੍ਹ ਕਾਰਨ ਪ੍ਰਭਾਵਿਤ ਹੋਈ ਟਿਊਬਵੈੱਲ ਦੀ ਪਾਣੀ ਦੀ ਪਾਈਪ ਲਾਈਨ ਸਰਕਾਰ ਵੱਲੋਂ ਵਿਛਾਈ ਜਾਵੇ।
6. ਹੜ੍ਹਾਂ ਕਾਰਨ ਪ੍ਰਭਾਵਿਤ ਹੋਈਆਂ ਬਿਜਲੀ ਲਾਈਨਾਂ ਦੀ ਮੁਰੰਮਤ ਕੀਤੀ ਜਾਵੇ।
7. ਫੈਕਟਰੀ ਦਾ ਗੰਦਾ ਪਾਣੀ ਬਲਾਕ ਡੇਰਾਬੱਸੀ ਦੇ ਘੱਗਰ ਤੇ ਝਰਮਲ ਦਰਿਆਵਾਂ ਤੇ ਸਟੋਰਮ ਡਰੇਨਾਂ ਵਿੱਚ ਆ ਰਿਹਾ ਹੈ, ਇਸ ਨੂੰ ਤੁਰੰਤ ਬੰਦ ਕੀਤਾ ਜਾਵੇ ਜਾਂ ਸਾਫ਼ ਕਰਕੇ ਛੱਡਿਆ ਜਾਵੇ।
8. ਹੜ੍ਹ ਕਾਰਨ ਪਿੰਡ ਟਿਵਾਣਾ ਵਿੱਚ ਘੱਗਰ ’ਤੇ ਬਣਿਆ ਕਾਜਵਾੜਾ ਟੁੱਟਣ ਕਾਰਨ ਸੜਕ ਬੰਦ ਹੋ ਗਈ। ਘੱਗਰ ਦਰਿਆ ’ਤੇ ਪੱਕਾ ਪੁਲ ਬਣਾਇਆ ਜਾਵੇ।
9. ਹੜ੍ਹਾਂ ਕਾਰਨ ਜਾਨਾਂ ਗੁਆਉਣ ਵਾਲੇ ਮਕਾਨ ਮਾਲਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
10. ਬਰਸਾਤੀ ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ।


ਇਹ ਵੀ ਪੜ੍ਹੋ : Kotkapura Firing Incident: ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ, ਸੁਮੇਧ ਸੈਣੀ ਤੇ ਹੋਰ ਮੁਲਜ਼ਮਾਂ ਨੂੰ ਮਿਲੀ ਅਗਾਊਂ ਜ਼ਮਾਨਤ