Farmers Protest: ਕਿਸਾਨਾਂ ਨੇ ਕਾਲੀਆਂ ਪੱਗਾਂ ਤੇ ਝੰਡੀਆਂ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
Farmers Protest: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਮਾਨਸਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕਾਲੀਆਂ ਪੱਗਾਂ ਬੰਨ੍ਹ ਤੇ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
Farmers Protest: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਮਾਨਸਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕਾਲੀਆਂ ਪੱਗਾਂ ਬੰਨ੍ਹ ਤੇ ਕਾਲੀਆਂ ਝੰਡੀਆਂ ਲੈ ਕੇ ਕਿਸਾਨੀ ਮੰਗਾਂ ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਕਿਸਾਨੀ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਕਤਲ ਕਰਨ ਵਾਲੇ ਵਿਅਕਤੀ ਖਿਲਾਫ਼ ਕਾਰਵਾਈ ਦੀ ਮੰਗ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਦੇਸ਼ ਭਰ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਮਾਨਸਾ ਵਿੱਚ ਵੀ ਕਿਸਾਨਾਂ ਵੱਲੋਂ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਇਨਸਾਫ਼ ਦੀ ਮੰਗ ਕੀਤੀ ਤੇ ਕਿਸਾਨੀ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ।
ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਮੇਂ ਕਿਸਾਨਾਂ ਵੱਲੋਂ ਦਿੱਲੀ ਵਿੱਚ ਜਿੱਥੇ ਵੱਡਾ ਸੰਘਰਸ਼ ਲੜਿਆ ਗਿਆ ਉਥੇ ਹੀ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਉਤੇ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।
ਇਸ ਦੌਰਾਨ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਲਗਾਤਾਰ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਭਰ ਦੇ ਵਿੱਚ ਕਾਲੀਆਂ ਝੰਡੀਆਂ ਅਤੇ ਸਿਰਾਂ ਉਤੇ ਕਾਲੀਆਂ ਪੱਗਾਂ ਬੰਨ੍ਹ ਕੇ ਇਨਸਾਫ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : Punjab News: CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜਿਆ 50,000 ਕਰੋੜ ਰੁਪਏ ਦੇ ਕਰਜੇ ਦਾ ਵੇਰਵਾ
ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦੇ ਹੋਏ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਕਿਸਾਨੀ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ ਜਿਸ ਕਾਰਨ ਅੱਜ ਕੇਂਦਰ ਸਰਕਾਰ ਖਿਲਾਫ਼ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : Rahul Gandhi in Amritsar: ਅੱਜ ਮੁੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਲੰਗਰ ਹਾਲ 'ਚ ਕੀਤੀ ਸੇਵਾ