Kisan Andolan: ਕਿਸਾਨ ਮਨਾਉਣਗੇ ਅੱਜ ਕਾਲਾ ਦਿਵਸ, 26 ਫਰਵਰੀ ਨੂੰ ਰੋਸ ਰੈਲੀ ਕਰਨ ਦਾ ਐਲਾਨ
Kisan Andolan: SKM, ਜਿਸ ਨੇ ਤਿੰਨ ਕੇਂਦਰੀ ਕਾਨੂੰਨਾਂ ਦੇ ਖਿਲਾਫ 2020-21 ਦੇ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ ਸੀ, ਦਿੱਲੀ ਚਲੋ ਅੰਦੋਲਨ ਦਾ ਹਿੱਸਾ ਨਹੀਂ ਹੈ, ਹਾਲਾਂਕਿ, ਇਹ ਇਸਦਾ ਸਮਰਥਨ ਕਰ ਰਹੀ ਹੈ।
Kisan Andolan: ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਅੰਦੋਲਨ ਨੂੰ ਲੈ ਕੇ ਕਿਸਾਨ ਇੱਕ ਵਾਰ ਫਿਰ ਤੋ ਭੜਕ ਗਏ ਹਨ ਦਰਅਸਲ ਹਾਲ ਹੀ ਵਿੱਚ ਇਕ ਕਿਸਾਨ ਦੀ ਮੌਤ 'ਤੇ ਗੁੱਸਾ ਜ਼ਾਹਰ ਕਰਦਿਆਂ ਸੰਯੁਕਤ ਕਿਸਾਨ ਮੋਰਚਾ (SKM) ਨੇ ਅੱਜ 23 ਜਨਵਰੀ ਨੂੰ ਦੇਸ਼ ਭਰ 'ਚ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਵੀ 26 ਫਰਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ ਹੈ।
ਸੰਯੁਕਤ ਕਿਸਾਨ ਮੋਰਚੇ (SKM) ਨੇ ਅੱਜ 23 ਫਰਵਰੀ ਨੂੰ ਕਾਲਾ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕੇ ਜਾਣਗੇ। ਆਉਣ ਵਾਲੀ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਪੰਚਾਇਤ ਦਾ ਆਯੋਜਨ ਕਰਨਗੇ। ਸੰਯੁਕਤ ਕਿਸਾਨ ਮੋਰਚਾ ਨੇ ਇਸ ਸਬੰਧੀ ਛੇ ਮੈਂਬਰੀ ਤਾਲਮੇਲ ਕਮੇਟੀ ਬਣਾਈ ਹੈ।
ਇਹ ਵੀ ਪੜ੍ਹੋ: Kisan Andolan Live: ਝੜਪ ਦੀ ਜਾਂਚ ਲਈ ਵੱਡੇ ਕਿਸਾਨ ਨੇਤਾ ਖਨੌਰੀ ਸਰਹੱਦ 'ਤੇ ਜਾਣਗੇ; ਚੜੂਨੀ ਗਰੁੱਪ ਹਰਿਆਣਾ 'ਚ ਕਰੇਗਾ ਅੱਜ ਰੋਸ ਪ੍ਰਦਰਸ਼ਨ
ਇਹ ਫੈਸਲੇ ਚੰਡੀਗੜ੍ਹ ਵਿੱਚ ਐਸਕੇਐਮ ਆਗੂਆਂ ਦੀ ਮੀਟਿੰਗ ਵਿੱਚ ਲਏ ਗਏ। ਮੀਟਿੰਗ ਵਿੱਚ ਜੋਗਿੰਦਰ ਉਗਰਾਹਾਂ, ਦਰਸ਼ਨਪਾਲ, ਰਵਿੰਦਰ ਪਟਿਆਲਾ, ਬਲਬੀਰ ਰਾਜੇਵਾਲ, ਯੁੱਧਵੀਰ ਸਿੰਘ, ਹਨਨ ਮੌਲਾ, ਰਾਕੇਸ਼ ਟਿਕੈਤ ਸਮੇਤ ਕਈ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਕਿਸਾਨ ਜਥੇਬੰਦੀਆਂ ਨੇ ਕਿਸਾਨ ਅੰਦੋਲਨ (Kisan Andolan) ਦੇ ਸਮਰਥਨ ਵਿੱਚ ਅਤੇ ਸ਼ੁਭਕਰਨ ਦੀ ਮੌਤ ਦੇ ਵਿਰੋਧ ਵਿੱਚ ਪੰਜਾਬ ਵਿੱਚ ਤਿੰਨ ਘੰਟੇ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਹਰਿਆਣਾ ਵਿੱਚ ਚੜੂਨੀ ਗਰੁੱਪ ਨੇ ਰੋਡ ਜਾਮ ਕਰ ਦਿੱਤਾ।
ਇਹ ਵੀ ਪੜ੍ਹੋ: Kisan Andolan 2.0: ਵੱਡੇ ਕਿਸਾਨ ਲੀਡਰ ਜਾਣਗੇ ਅੱਗੇ; ਨੌਜਵਾਨ ਨਹੀਂ ਜਾਣਗੇ ਅੱਗੇ-ਕਿਸਾਨ ਯੂਨੀਅਨ ਨੇ ਕੀਤਾ ਫ਼ੈਸਲਾ
ਦੂਜੇ ਪਾਸੇ ਅੰਬਾਲਾ ਪੁਲਿਸ ਨੇ ਕਿਸਾਨ ਆਗੂਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ। ਪੁਲਿਸ ਨੇ ਕਿਹਾ, ਕਿਸਾਨ ਆਗੂਆਂ ਦੇ ਉਕਸਾਉਣ 'ਤੇ ਕਿਸਾਨ ਸ਼ੰਭੂ ਸਰਹੱਦ 'ਤੇ ਪਥਰਾਅ ਕਰ ਰਹੇ ਹਨ। ਇਸ ਕਾਰਨ 30 ਸਿਪਾਹੀਆਂ ਨੂੰ ਸੱਟਾਂ ਲੱਗੀਆਂ ਹਨ, ਇੱਕ ਪੁਲਿਸ ਮੁਲਾਜ਼ਮ ਨੂੰ ਬ੍ਰੇਨ ਹੈਮਰੇਜ ਹੋਇਆ ਹੈ ਅਤੇ ਦੋ ਦੀ ਮੌਤ ਹੋ ਗਈ ਹੈ।