ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਅੱਗੇ ਰੱਖੀਆਂ ਵੱਡੀਆਂ ਮੰਗਾਂ, 26 ਨਵੰਬਰ ਨੂੰ ਰਾਜ ਭਵਨ ਵੱਲ ਕੀਤੀ ਜਾਵੇਗੀ ਮਾਰਚ
ਕਿਸਾਨਾਂ ਵੱਲੋਂ 1 ਦਸੰਬਰ ਤੋਂ ਲੈ ਕੇ 11 ਦਸੰਬਰ ਤੱਕ, ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਦਫਤਰਾਂ ਅਤੇ ਸਾਰੇ ਆਗੂਆਂ ਅਤੇ ਵਿਧਾਇਕਾਂ ਦੇ ਦਫਤਰਾਂ ਤੱਕ ਮਾਰਚ ਕੀਤੀ ਜਾਵੇਗੀ।
Farmers protest news: ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਨੇ ਪ੍ਰੈਸ ਕਾਨਫਰੰਸ ਰਾਹੀਂ ਕੇਂਦਰ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਹਨ। ਇਸ ਦੌਰਾਨ ਕਿਸਾਨਾਂ ਵੱਲੋਂ 26 ਨਵੰਬਰ ਨੂੰ ਰਾਜ ਭਵਨ ਵੱਲ ਮਾਰਚ ਕੀਤੀ ਜਾਵੇਗੀ। ਫ਼ਿਲਹਾਲ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਚੱਲ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਪਟਿਆਲਾ ਦਾ ਧਰੇੜੀ ਜੱਟਾਂ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਕਿਸਾਨਾਂ ਨੂੰ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਅਤੇ ਸੰਕਲਪ ਲਿਆ ਹੈ ਕਿ MSP @C2+50% ਸਮੇਤ ਕਿਸਾਨਾਂ ਦੀਆਂ ਮੰਗਾਂ 'ਤੇ ਕੇਂਦਰ ਸਰਕਾਰ ਵੱਲੋਂ ਭਰੋਸੇ ਦੀ ਉਲੰਘਣਾ ਦਾ ਦ੍ਰਿੜਤਾ ਨਾਲ ਮੁਕਾਬਲਾ ਕੀਤਾ ਜਾਵੇਗਾ।
ਪ੍ਰੈਸ ਕਾਨਫਰੰਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਆਪਣੀਆਂ ਮੰਗਾ ਬਾਰੇ ਦੱਸਿਆ।
ਇਹ ਮੰਗਾਂ ਹਨ:
ਸਾਰੀਆਂ ਫਸਲਾਂ ਲਈ ਕਨੂੰਨੀ ਤੌਰ 'ਤੇ MSP @C2+50%
ਇੱਕ ਵਿਆਪਕ ਕਰਜ਼ਾ ਮੁਆਫ਼ੀ ਸਕੀਮ ਰਾਹੀਂ ਕਰਜ਼ੇ ਤੋਂ ਆਜ਼ਾਦੀ
ਬਿਜਲੀ ਸੋਧ ਬਿੱਲ 2022 ਦੀ ਵਾਪਸੀ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਖ਼ਿਲਾਫ਼ ਬਰਖ਼ਾਸਤਗੀ ਅਤੇ ਕਾਨੂੰਨੀ ਕਾਰਵਾਈ। ਦੱਸ ਦਈਏ ਕਿ ਟੈਨੀ ਦੇ ਬੇਟੇ ਆਸ਼ੀਸ਼ ਲਖੀਮਪੁਰ ਖੇੜੀ ਦੇ ਕਿਸਾਨਾਂ ਅਤੇ ਪੱਤਰਕਾਰ ਦੇ ਕਤਲੇਆਮ ਦੇ ਦੋਸ਼ੀ ਹਨ
ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਲਈ ਮੁਆਵਜ਼ਾ ਦੇਣ ਲਈ ਪ੍ਰਭਾਵੀ ਫ਼ਸਲ ਬੀਮਾ ਯੋਜਨਾ
ਸਾਰੇ ਕਿਸਾਨਾਂ ਅਤੇ ਖੇਤੀਬਾੜੀ ਕਾਮਿਆਂ ਨੂੰ 5,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ
ਕਿਸਾਨ ਅੰਦੋਲਨ ਦੌਰਾਨ ਅੰਦੋਲਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲਏ ਜਾਣ
ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਅਦਾਇਗੀ
ਹੋਰ ਪੜ੍ਹੋ: ਕੀ ਸੱਚਮੁੱਚ ਪੰਜਾਬ 'ਚ ਸਸਤੀ ਹੋਣ ਜਾ ਰਹੀ ਹੈ ਸ਼ਰਾਬ? ਜਾਣੋ ਵਾਇਰਲ ਖ਼ਬਰ ਦਾ ਪੂਰਾ ਸੱਚ
ਦੱਸ ਦਈਏ ਕਿ 26 ਨਵੰਬਰ 2020 ਨੂੰ Sanyukt Kisan Morcha ਨੇ "ਦਿੱਲੀ ਚਲੋ" ਦੀ ਸ਼ੁਰੂਆਤ ਕੀਤੀ ਸੀ। ਕਿਹਾ ਜਾਂਦਾ ਹੈ ਕਿ ਕਿਸਾਨ ਅੰਦੋਲਨ ਵਿਸ਼ਵ ਦਾ ਸਭ ਤੋਂ ਲੰਬਾ ਅਤੇ ਸਭ ਤੋਂ ਵੱਡਾ ਅੰਦੋਲਨ ਸੀ।
ਗੌਰਤਲਬ ਹੈ ਕਿ ਕਿਸਾਨਾਂ ਵੱਲੋਂ 19 ਨਵੰਬਰ 2022 ਨੂੰ ਪੂਰੀ ਦੁਨੀਆ ਵਿੱਚ ਫਤਿਹ ਦਿਵਸ ਮਨਾਇਆ ਜਾਵੇਗਾ। ਦੱਸਣਯੋਗ ਹੈ ਕਿ 19 ਨਵੰਬਰ 2021 ਨੂੰ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ।
ਹੋਰ ਪੜ੍ਹੋ: ਗਾਜਿਆਬਾਦ ਦੀ ਡਾਸਨਾ ਜੇਲ੍ਹ ’ਚ 140 ਕੈਦੀ HIV ਪਾਜ਼ੀਟਿਵ, ਜੇਲ੍ਹ ਸੁਪਰਡੈਂਟ ਨੇ ਦੱਸਿਆ ਮਾਮੂਲੀ ਗੱਲ!
(For more news related to farmers' protest, stay tuned to Zee PHH)