ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਨੂੰ ਲੈ ਕੇ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ ਜਿਸ ਤਹਿਤ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੀਤਾ ਗਿਆ ਹੈ । ਇਸ ਮੁਤਾਬਿਕ ਹੁਣ 5 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਦੇ ਟੋਲ ਪਲਾਜੇ (Punjab toll plaza) ਜਾਮ ਕੀਤੇ ਜਾਣਗੇ। 


COMMERCIAL BREAK
SCROLL TO CONTINUE READING

ਦਰਅਸਲ ਇਸ ਦੇ ਨਾਲ ਹੀ ਹੁਣ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਪੱਕੇ ਮੋਰਚੇ ਦੀ ਹਮਾਇਤ ਵੀ ਕੀਤੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 15 ਦਸੰਬਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 18 ਟੋਲ ਪਲਾਜੇ ਪਰਚੀ ਮੁਕਤ ਕੀਤੇ ਹੋਏ ਹਨ ਜਿਨ੍ਹਾਂ ਨੇ 15 ਜਨਵਰੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਦੱਸਿਆ ਕਿ ਸੰਘਰਸ਼ ਕਮੇਟੀ ਦੀ ਹਮਾਇਤ ਕਰਦੇ ਹੋਏ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ (Punjab toll plaza) 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ। 


ਦੱਸਣਯੋਗ ਹੈ ਕਿ ਬੀਤੇ ਦਿਨੀ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਮੁਆਵਜਾ ਨਾ ਦੇਣ 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਸੀ ਤੇ 15 ਦਸੰਬਰ ਨੂੰ ਪੰਜਾਬ ਨੂੰ (Punjab toll plaza) ਟੋਲ ਮੁਕਤ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇਹ ਧਰਨਾ ਹੁਣ 15 ਦਸੰਬਰ ਤੋਂ 15 ਜਨਵਰੀ ਤੱਕ (Punjab toll plaza) ਇਕ ਮਹੀਨੇ ਲਈ ਜਾਰੀ ਰਹੇਗਾ। 



ਇਹ ਵੀ ਪੜ੍ਹੋਂ: ਤਾਜ ਮਹਿਲ ਦੇਖਣ ਆਇਆ ਵਿਦੇਸ਼ੀ ਨਿਕਲਿਆ ਕੋਰੋਨਾ ਪਾਜ਼ੀਟਿਵ, ਰਿਪੋਰਟ ਆਉਣ ਤੋਂ ਬਾਅਦ ਹੋਇਆ ਗਾਇਬ 

ਉਸ ਸਮੇਂ ਦੌਰਾਨ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਦੱਸ ਲੱਖ ਦਾ ਮੁਆਵਜਾ ਦਿੱਤਾ ਜਾਵੇ ਪਰ ਬਹੁਤ ਦਿਨ ਬੀਤਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਨਾ ਤਾਂ ਕੋਈ ਦੋ ਲਫਜ ਅਫਸੋਸ ਦੇ ਬੋਲੇ ਗਏ ਤੇ ਨਾ ਹੀ ਸਰਕਾਰ ਮੁਆਵਜਾ ਦੇਣ ਲਈ ਤਿਆਰ ਹੋਈ ਹੈ। ਸਰਕਾਰ ਦੇ ਇਸ ਰਵੱਈਏ ਤੋਂ ਤੰਗ ਆ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਸੀ।


(ਕੁਲਬੀਰ ਬੀਰਾ ਦੀ ਰਿਪੋਰਟ )