Rail Roko Andolan: ਕੇਂਦਰ ਸਰਕਾਰ ਖਿਲਾਫ਼ 18 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਦੌਰਾਨ ਸ਼ੰਭੂ ਬਾਰਡਰ ਉਤੇ ਕਿਸਾਨਾਂ ਉਪਰ ਸੁੱਟੇ ਗਏ ਅੱਥਰੂ ਗੈਸ ਤੇ ਲਾਠੀਚਾਰਜ ਦੇ ਵਿਰੋਧ ਵਿਚੋਂ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਰੇਲਵੇ ਲਾਈਨਾਂ ਉਤੇ ਤਿੰਨ ਘੰਟੇ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ।


COMMERCIAL BREAK
SCROLL TO CONTINUE READING

ਸ਼ੰਭੂ ਬਾਰਡਰ ਉਤੇ ਕਿਸਾਨਾਂ ਦੇ ਉੱਪਰ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ਤੇ ਕਿਸਾਨਾਂ ਉਤੇ ਲਾਠੀਚਾਰਜ ਦੇ ਵਿਰੋਧ ਵਿਚੋਂ ਅੱਜ ਪੰਜਾਬ ਭਰ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਵੱਲੋਂ ਰੇਲਵੇ ਲਾਈਨਾਂ ਉੱਪਰ ਤਿੰਨ ਘੰਟੇ ਲਈ ਧਰਨਾ ਦਿੱਤਾ ਗਿਆ।


ਮਾਨਸਾ ਵਿਖੇ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਨੇਤਾਵਾਂ ਨੇ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਉਤੇ ਹੋ ਰਹੇ ਤਸ਼ੱਦਦ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ਉਤੇ ਧਰਨੇ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ।


ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਇੱਕੋ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਮੇਂ ਵੀ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇਗਾ ਪਰ ਮੰਨੀਆਂ ਹੋਈਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਜਿਸ ਦੇ ਵਿਰੋਧ ਵਿਚੋਂ ਕਿਸਾਨ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।


ਇਹ ਵੀ ਪੜ੍ਹੋ : Punjab Kisan Andolan Live Update: ਪੰਜਾਬ 'ਚ ਕਿਸਾਨਾਂ ਨੇ ਕੀਤੇ ਰੇਲਾਂ ਦੇ ਚੱਕੇ ਜਾਮ, ਟੋਲ ਪਲਾਜ਼ੇ ਕਰਵਾਏ ਟੋਲ ਮੁਕਤ


ਉਨ੍ਹਾਂ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤੇ ਕਿਸਾਨਾਂ ਉੱਪਰ ਕੀਤੇ ਜਾ ਰਹੇ ਅੱਤਿਆਚਾਰ ਨੂੰ ਨਾ ਰੋਕਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਖਿਲਾਫ਼ ਕੇਂਦਰ ਸਰਕਾਰ ਦੇ ਇਸ ਅੱਤਿਆਚਾਰ ਦਾ ਵਿਰੋਧ ਕਰਨਗੀਆਂ। ਇਸ ਮੌਕੇ ਉਨ੍ਹਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।


ਇਹ ਵੀ ਪੜ੍ਹੋ : Kisan Andolan: ਸਾਬਕਾ CM ਚੰਨੀ ਨੇ ਕਿਸਾਨ ਅੰਦੋਲਨ 'ਤੇ ਦਿੱਤਾ ਬਿਆਨ, ਆਖ ਦਿੱਤੀਆਂ ਵੱਡੀਆਂ ਗੱਲਾਂ