Farmers Protest News: ਕਿਸਾਨਾਂ ਨੇ ਮੁੜ ਦਿੱਲੀ ਕੂਚ ਦਾ ਕੀਤਾ ਐਲਾਨ; ਕਿਹਾ-ਬੈਰੀਕੇਡ ਹਟਦੇ ਹੀ ਹੋਵਾਂਗੇ ਰਵਾਨਾ
Farmers Protest News: ਪੰਜਾਬ ਹਰਿਆਣਾ ਹਾਈਕੋਰਟ ਨੇ ਸ਼ੰਭੂ ਸਰਹੱਦ `ਤੇ ਲਗਾਏ ਬੈਰੀਕੇਡਾਂ ਨੂੰ 7 ਦਿਨਾਂ ਦੇ ਅੰਦਰ-ਅੰਦਰ ਹਟਾਉਣ ਦੇ ਹੁਕਮ ਦਿੱਤੇ ਸਨ ਜਿਸ ਦਾ ਅੱਜ ਆਖਰੀ ਦਿਨ ਹੈ।
Farmers Protest News: ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਅੱਜ ਸਵੇਰੇ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਚੱਲ ਰਹੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਸ਼ੰਭੂ ਸਰਹੱਦ 'ਤੇ ਲਗਾਏ ਬੈਰੀਕੇਡਾਂ ਨੂੰ 7 ਦਿਨਾਂ ਦੇ ਅੰਦਰ-ਅੰਦਰ ਹਟਾਉਣ ਦੇ ਹੁਕਮ ਦਿੱਤੇ ਸਨ ਜਿਸ ਦਾ ਅੱਜ ਆਖਰੀ ਦਿਨ ਹੈ।
ਦਿੱਲੀ ਕੂਚ ਨੂੰ ਲੈ ਕੇ ਕਿਸਾਨ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਪ੍ਰੈੱਸ ਕਾਨਫਰੰਸ ਸੰਬੋਧਨ ਕਰਦੇ ਕਿਹਾ ਕਿ ਪਿਛਲੀ ਦਿਨੀਂ ਹਾਈਕੋਰਟ ਦਾ ਫੈਸਲਾ ਆਇਆ ਕੀ ਰਾਸਤੇ ਖੋਲ੍ਹੇ ਜਾਣ। ਉਸ ਤੋਂ ਇਲਾਵਾ ਸਾਡਾ ਇਕ ਹੋਰ ਮੁੱਦਾ ਹੈ ਕੀ ਸਾਡੇ ਕਿਸਾਨ ਆਗੂ ਨਵਦੀਪ ਸਿੰਘ ਨੂੰ ਰਿਹਾਅ ਕਰਵਾਉਣ ਲਈ ਸਾਡਾ 17 ਅਤੇ 18 ਤਰੀਕ ਦੀ ਕਾਲ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਝੱਜਰ ਦੇ ਪੁਲਿਸ ਅਧਿਕਾਰੀ ਨੂੰ ਜਾਂਚ ਸੌਂਪੀ ਗਈ ਹੈ। ਹਰਿਆਣਾ ਸਰਕਾਰ ਵੱਲੋਂ ਆਪਣੇ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਜਾਵੇਗੀ। ਇਸ ਲਈ ਉਨ੍ਹਾਂ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਇਹ ਜਾਂਚ ਹਰਿਆਣਾ ਦੇ ਪੁਲਿਸ ਅਧਿਕਾਰੀ ਤੋਂ ਨਾ ਕਰਵਾਈ ਜਾਵੇ। ਕਿਉਂਕਿ ਉਨ੍ਹਾਂ ਨੂੰ ਹਰਿਆਣਾ ਪੁਲਿਸ ਅਧਿਕਾਰੀ ਤੋਂ ਨਿਰਪੱਖ ਜਾਂਚ ਦੀ ਉਮੀਦ ਘੱਟ ਹੈ।
ਰਸਤਾ ਖੁੱਲ੍ਹਦਾ ਹੈ ਅਤੇ ਉਸ ਤੋਂ ਬਾਅਦ ਆਪਣਾ ਸਾਮਾਨ ਲੈ ਕੇ ਦਿੱਲੀ ਵੱਲ ਕੂਚ ਕਰਾਂਗੇ। ਹਾਈ ਕੋਰਟ ਦੇ ਹੁਕਮਾਂ ਉਤੇ ਜੋ ਐਸਆਈਟੀ ਬਣੀ ਹੈ ਉਸ ਨੇ ਜਾਂਚ ਕਰਨੀ ਹੈ ਕਿ ਸ਼ੌਟ ਗੰਨ ਜਿਸ ਨਾਲ ਸ਼ੁੱਭਕਰਨ ਦੀ ਮੌਤ ਹੋਈ ਹੈ ਉਹ ਸ਼ਾਟ ਗੰਨ ਆਈ ਕਿੱਥੋਂ ਹੈ। ਇਸ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਹੋਵੇਗੀ। ਕੀ ਝੱਜਰ ਦੇ ਪੁਲਿਸ ਅਧਿਕਾਰੀ ਇਹ ਕਹਿਣਗੇ ਕਿ ਇਹ ਹਰਿਆਣਾ ਪੁਲਿਸ ਦੇ ਸ਼ਾਟ ਗੰਨ ਸੀ। ਕਿਸਾਨਾਂ ਨੇ ਕਿਹਾ ਕਿ ਉਹ ਸ਼ੁਭਕਰਨ ਦੀ ਮੌਤ ਦੇ ਇਨਸਾਫ਼ ਲਈ ਕਾਨੂੰਨ ਲੜਾਈ ਵੀ ਲੜਾਂਗੇ ਅਤੇ ਅੰਦੋਲਨ ਵੀ ਕਰਨਗੇ।
ਇਸ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਆਪਣੇ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਅਸੀਂ ਹਾਈ ਕੋਰਟ ਨੂੰ ਅਪੀਲ ਕਰਦੇ ਹਾਂ ਕੀ ਇਹ ਜਾਂਚ ਹਰਿਆਣਾ ਦੇ ਪੁਲਿਸ ਅਧਿਕਾਰੀ ਤੋਂ ਨਾ ਕਰਵਾਈ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਰਿਹਾਅ ਕਰੇ।
ਸ਼ੰਭੂ ਬਾਰਡਰ ਪਹੁੰਚੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਆਗੂ ਨਵਦੀਪ ਦੀ ਰਿਹਾਈ ਦੀ ਮੰਗ ਲਈ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਤੋਂ ਬਾਅਦ 22 ਨੂੰ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਵਿਸ਼ਾਲ ਕਨਵੈਨਸ਼ਨ ਕੀਤੀ ਜਾਵੇਗੀ। ਦੇਸ਼ ਭਰ ਦੇ ਬੁੱਧੀਜੀਵੀਆਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ।