ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਫੁਟਿਆ ਗੁੱਸਾ, CM ਭਗਵੰਤ ਮਾਨ ਦਾ ਫੂਕਿਆ ਪੁਤਲਾ
Advertisement
Article Detail0/zeephh/zeephh1454191

ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਫੁਟਿਆ ਗੁੱਸਾ, CM ਭਗਵੰਤ ਮਾਨ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਸੀ ਜਿਸਦੇ ਚਲਦੇ ਸੰਯੁਕਤ ਕਿਸਾਨ ਮੋਰਚੇ ਦੇ ਯੂਥ ਆਗੂਆਂ ਵਲੋਂ ਬਟਾਲਾ ਦੇ ਗਾਂਧੀ ਚੋਂਕ ਨੂੰ ਜਾਮ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱ

ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਫੁਟਿਆ ਗੁੱਸਾ, CM ਭਗਵੰਤ ਮਾਨ ਦਾ ਫੂਕਿਆ ਪੁਤਲਾ

ਭੋਪਾਲ ਸਿੰਘ/ ਬਟਾਲਾ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਸੀ ਜਿਸਦੇ ਚਲਦੇ ਸੰਯੁਕਤ ਕਿਸਾਨ ਮੋਰਚੇ ਦੇ ਯੂਥ ਆਗੂਆਂ ਵਲੋਂ ਬਟਾਲਾ ਦੇ ਗਾਂਧੀ ਚੋਂਕ ਨੂੰ ਜਾਮ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਮ੍ਰਿਤਸਰ ਗੁਰਦਾਸਪੁਰ ਸੜਕ ਨੂੰ ਜਾਮ ਕੀਤਾ ਗਿਆ।  ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

ਇਸ ਪ੍ਰਦਰਸ਼ਨ ਮੌਕੇ ਜਥੇਬੰਦੀ ਦੇ ਯੂਥ ਆਗੂ ਸ਼ਮਸ਼ੇਰ ਸਿੰਘ ਅਤੇ ਕਮਲਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਮੁੱਖ ਮੰਤਰੀ ਪੰਜਾਬ ਵਲੋਂ ਕਿਸਾਨਾਂ ਨੂੰ ਲੈ ਕੇ ਕੀਤੀ ਗਲਤ ਬਿਆਨਬਾਜ਼ੀ ਨੂੰ ਲੈ ਕੇ ਅਤੇ ਪੰਜਾਬ ਸਰਕਾਰ ਨੇ ਜੋ ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਜਾਣ ਨੂੰ ਲੈ ਕੇ ਜਥੇਬੰਦੀ ਵਲੋਂ ਇਹ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਨੂੰ ਨੇਪਰੇ ਚਾੜਨ ਲਈ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ  ਤਾਂ ਕਿ ਕੁੰਭਕਰਨੀ ਨੀਂਦ ਸੁੱਤੀ ਪੰਜਾਬ ਸਰਕਾਰ ਨੂੰ ਜਗਾਇਆ ਜਾ ਸਕੇ। 

ਇਹ ਵੀ ਪੜ੍ਹੋ: ਇੱਕ ਤਰਫ਼ਾ ਪਿਆਰ ਦਾ ਖੌਫ਼ਨਾਕ ਅੰਤ; ਨੌਜਵਾਨ ਦਾ ਰਾਜ਼ ਖੁੱਲ੍ਹਣ 'ਤੇ ਕੁੜੀ ਨੂੰ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਨੇ ਕਿਹਾ ਕਿ 42 ਦੇ ਕਰੀਬ ਮੰਗਾਂ ਹਨ ਜੋ ਸਰਕਾਰ ਨੇ ਅਜੇ ਤਕ ਨਹੀਂ ਮੰਨੀਆ। ਓਹਨਾਂ ਨੇ  ਕਿਹਾ ਕਿ ਜਥੇਬੰਦੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਕੁਝ ਦਿਨਾਂ ਤੋਂ ਇਨ੍ਹਾਂ ਮੰਗਾਂ ਨੂੰ ਲੈਕੇ ਭੁੱਖ ਹੜਤਾਲ ਦੇ ਧਰਨੇ ਉੱਤੇ ਬੈਠੇ ਹਨ ਜਿਸਦੇ ਚਲਦੇ ਓਹਨਾ ਦੀ ਤਬੀਅਤ ਵੀ ਵਿਗੜ ਗਈ ਪਰ ਸਰਕਾਰ ਦੇ ਕੰਨਾਂ ਉਤੇ ਜੂੰ ਤਕ ਨਹੀਂ ਸਰਕੀ। ਓਹਨਾਂ ਦਾ ਕਹਿਣਾ ਸੀ ਕਿ ਬੇਸ਼ਕ ਧਰਨਿਆਂ ਕਾਰਨ ਆਮ ਜਨਤਾ ਨੂੰ ਪ੍ਰੇਸ਼ਾਨੀ ਹੁੰਦੀ ਹੈ ਪਰ ਕਿਸਾਨਾਂ ਅਤੇ ਮਜਦੂਰਾਂ ਦੇ ਹੱਕਾਂ ਨੂੰ ਲੈਣ ਲਈ ਇਹਨਾਂ ਧਰਨਿਆਂ ਵਿੱਚ ਆਮ ਜਾਨਤਾ ਨੂੰ ਵੀ ਕਿਸਾਨ ਜਥੇਬੰਦੀਆਂ ਦਾ ਸਾਥ ਦੇਣਾ ਚਾਹੀਦਾ ਹੈ।  

Trending news