ਭੋਪਾਲ ਸਿੰਘ/ ਬਟਾਲਾ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ ਸੀ ਜਿਸਦੇ ਚਲਦੇ ਸੰਯੁਕਤ ਕਿਸਾਨ ਮੋਰਚੇ ਦੇ ਯੂਥ ਆਗੂਆਂ ਵਲੋਂ ਬਟਾਲਾ ਦੇ ਗਾਂਧੀ ਚੋਂਕ ਨੂੰ ਜਾਮ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਮ੍ਰਿਤਸਰ ਗੁਰਦਾਸਪੁਰ ਸੜਕ ਨੂੰ ਜਾਮ ਕੀਤਾ ਗਿਆ।  ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 


COMMERCIAL BREAK
SCROLL TO CONTINUE READING

ਇਸ ਪ੍ਰਦਰਸ਼ਨ ਮੌਕੇ ਜਥੇਬੰਦੀ ਦੇ ਯੂਥ ਆਗੂ ਸ਼ਮਸ਼ੇਰ ਸਿੰਘ ਅਤੇ ਕਮਲਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਮੁੱਖ ਮੰਤਰੀ ਪੰਜਾਬ ਵਲੋਂ ਕਿਸਾਨਾਂ ਨੂੰ ਲੈ ਕੇ ਕੀਤੀ ਗਲਤ ਬਿਆਨਬਾਜ਼ੀ ਨੂੰ ਲੈ ਕੇ ਅਤੇ ਪੰਜਾਬ ਸਰਕਾਰ ਨੇ ਜੋ ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਜਾਣ ਨੂੰ ਲੈ ਕੇ ਜਥੇਬੰਦੀ ਵਲੋਂ ਇਹ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਨੂੰ ਨੇਪਰੇ ਚਾੜਨ ਲਈ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ  ਤਾਂ ਕਿ ਕੁੰਭਕਰਨੀ ਨੀਂਦ ਸੁੱਤੀ ਪੰਜਾਬ ਸਰਕਾਰ ਨੂੰ ਜਗਾਇਆ ਜਾ ਸਕੇ। 


ਇਹ ਵੀ ਪੜ੍ਹੋ: ਇੱਕ ਤਰਫ਼ਾ ਪਿਆਰ ਦਾ ਖੌਫ਼ਨਾਕ ਅੰਤ; ਨੌਜਵਾਨ ਦਾ ਰਾਜ਼ ਖੁੱਲ੍ਹਣ 'ਤੇ ਕੁੜੀ ਨੂੰ ਉਤਾਰਿਆ ਮੌਤ ਦੇ ਘਾਟ


ਉਨ੍ਹਾਂ ਨੇ ਕਿਹਾ ਕਿ 42 ਦੇ ਕਰੀਬ ਮੰਗਾਂ ਹਨ ਜੋ ਸਰਕਾਰ ਨੇ ਅਜੇ ਤਕ ਨਹੀਂ ਮੰਨੀਆ। ਓਹਨਾਂ ਨੇ  ਕਿਹਾ ਕਿ ਜਥੇਬੰਦੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਕੁਝ ਦਿਨਾਂ ਤੋਂ ਇਨ੍ਹਾਂ ਮੰਗਾਂ ਨੂੰ ਲੈਕੇ ਭੁੱਖ ਹੜਤਾਲ ਦੇ ਧਰਨੇ ਉੱਤੇ ਬੈਠੇ ਹਨ ਜਿਸਦੇ ਚਲਦੇ ਓਹਨਾ ਦੀ ਤਬੀਅਤ ਵੀ ਵਿਗੜ ਗਈ ਪਰ ਸਰਕਾਰ ਦੇ ਕੰਨਾਂ ਉਤੇ ਜੂੰ ਤਕ ਨਹੀਂ ਸਰਕੀ। ਓਹਨਾਂ ਦਾ ਕਹਿਣਾ ਸੀ ਕਿ ਬੇਸ਼ਕ ਧਰਨਿਆਂ ਕਾਰਨ ਆਮ ਜਨਤਾ ਨੂੰ ਪ੍ਰੇਸ਼ਾਨੀ ਹੁੰਦੀ ਹੈ ਪਰ ਕਿਸਾਨਾਂ ਅਤੇ ਮਜਦੂਰਾਂ ਦੇ ਹੱਕਾਂ ਨੂੰ ਲੈਣ ਲਈ ਇਹਨਾਂ ਧਰਨਿਆਂ ਵਿੱਚ ਆਮ ਜਾਨਤਾ ਨੂੰ ਵੀ ਕਿਸਾਨ ਜਥੇਬੰਦੀਆਂ ਦਾ ਸਾਥ ਦੇਣਾ ਚਾਹੀਦਾ ਹੈ।