Rail Roko Andolan: ਅੱਜ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਰੇਲ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ।
Trending Photos
Rail Roko Andolan: ਅੱਜ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਰੇਲ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਥਾਵਾਂ ਉਤੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵਿੱਢਿਆ।
ਫਿਰੋਜ਼ਪੁਰ ਕੈਂਟ ਦੇ ਰੇਲਵੇ ਸਟੇਸ਼ਨ ਉਤੇ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨਾਂ ਨੇ ਰੇਲਾਂ ਰੋਕੀਆਂ। ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੀ ਹੜਤਾਲ 12:30 ਤੋਂ 2:30 ਵਜੇ ਤੱਕ ਹੈ ਅਤੇ ਰੇਲਵੇ ਟਰੈਕ 'ਤੇ ਜਾਮ ਲਗਾ ਦਿੱਤਾ ਹੈ।
ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਕੀਤਾ। ਦੇਵੀਦਾਸਪੁਰੇ ਉਤੇ ਰੇਲਾਂ ਜਾਮ ਕਰਕੇ ਦੋ ਘੰਟੇ ਲਗਾਤਾਰ ਰੇਲਾਂ ਜਾਮ ਰੱਖੀਆਂ ਗਈਆਂ ਅਤੇ ਪ੍ਰਦਰਸ਼ਨ ਕੀਤਾ ਗਿਆ। ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਇਹ ਪ੍ਰਦਰਸ਼ਨ ਕੀਤਾ ਗਿਆ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ, ਬੱਚੇ ਅਤੇ ਬਜ਼ੁਰਗਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮਾਂ ਨੂੰ ਅਜੇ ਤੱਕ ਸਜ਼ਾ ਨਹੀਂ ਦਿੱਤੀ ਗਈ।
ਇਸ ਤੋਂ ਇਲਾਵਾ ਬਾਸਮਤੀ ਦੇ ਰੇਟਾਂ ਵਿੱਚ ਸਰਕਾਰ ਵੱਲੋਂ ਕਾਫੀ ਕਟੌਤੀ ਕੀਤੀ ਗਈ ਹੈ ਜਿਸ ਦੇ ਵਿਰੋਧ ਵਿੱਚ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਲੋਕਾਂ ਨੂੰ ਜੇਕਰ ਮੁਸ਼ਕਲਾਂ ਆਉਂਦੀਆਂ ਹਨ ਰੇਲਵੇ ਫਾਟਕ ਬੰਦ ਕਰਨ ਉਤੇ ਤਾਂ ਉਸ ਲਈ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਅਸੀਂ ਇੱਕ ਮਹੀਨਾ ਪਹਿਲਾਂ ਹੀ ਮਨਜ਼ੂਰੀਆਂ ਲੈ ਲੈਂਦੇ ਹਾਂ ਡੀਸੀ ਅਤੇ ਐਸਐਸਪੀ ਨੂੰ ਦੱਸ ਦਿੰਦੇ ਹਾਂ ਕਿ ਅਸੀਂ ਕਿਸ ਦਿਨ ਰੇਲ ਰੋਕੋ ਅੰਦੋਲਨ ਕਰਨਾ ਹੈ ਜੇ ਤੁਸੀਂ ਸਾਨੂੰ ਰੋਕਣਾ ਹੈ ਤਾਂ ਇਸ ਦਾ ਸਿੱਧੇ ਤੌਰ ਉੱਤੇ ਸਰਕਾਰ ਨਾਲ ਸਾਡੀ ਮੁਲਾਕਾਤ ਕਰਵਾਈ ਜਾਵੇ ਪਰ ਸਰਕਾਰ ਦੇ ਨਾਲ ਮੁਲਾਕਾਤ ਤੋਂ ਬਾਅਦ ਵੀ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਜਿਸ ਤੋਂ ਬਾਅਦ ਅਸੀਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਦੇ ਹਾਂ। ਪੰਧੇਰ ਨੇ ਕਿਹਾ ਕਿ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰਹਿਣਗੇ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।
ਬਟਾਲਾ-ਲਖੀਮਪੁਰ ਖੀਰੀ ਦੀ ਤੀਜੀ ਵਰ੍ਹੇਗੰਢ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕ ਕੀਤਾ ਗਿਆ। ਜਾਮ ਬਟਾਲਾ ਦੇ ਰੇਲਵੇ ਟਰੈਕ ਉਤੇ 12 ਵਜੇ ਤੋਂ ਲੈ ਕੇ 2 ਵਜੇ ਤੱਕ ਕਿਸਾਨਾਂ ਨੇ ਜਾਮ ਰੱਖਿਆ ਜਿਸ ਨਾਲ ਤਿੰਨ ਰੇਲਾਂ ਪ੍ਰਭਾਵਿਤ ਹੋਈਆਂ। ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਸਾਡਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਤੇ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ ਅਸੀਂ ਉਦੋਂ ਤੱਕ ਧਰਨਾ ਜਾਰੀ ਰੱਖਾਂਗੇ। ਜਦੋਂ ਤੱਕ ਸਰਕਾਰਾਂ ਖੁਦ ਸਾਡੀਆਂ ਮੰਗਾਂ ਨਹੀਂ ਮੰਨ ਲੈਂਦੀਆਂ ਇਸ ਲਈ ਸਾਨੂੰ ਜੇ ਸੰਘਰਸ਼ ਹੋਰ ਵੀ ਤਿੱਖਾ ਕਰਨਾ ਪਿਆ ਤੇ ਕਰਾਂਗੇ ਜਦੋਂ ਵੀ ਰਾਹ ਖੁੱਲ੍ਹਿਆ ਸ਼ੰਭੂ ਬਾਰਡਰ ਵਾਲਾ ਧਰਨਾ ਦਿੱਲੀ ਲੈ ਕੇ ਜਾਵਾਂਗੇ।