Kisan Andolan: ਮੁੜ ਕਿਸਾਨ ਅੰਦੋਲਨ ਦੀ ਤਿਆਰੀ! 20 ਮਾਰਚ ਨੂੰ ਜੰਤਰ-ਮੰਤਰ `ਤੇ ਦਿੱਤਾ ਜਾਵੇਗਾ ਧਰਨਾ
Kisan Andolan: ਟਿਕੈਤ ਨੇ ਦੱਸਿਆ ਕਿ ਇਹ ਧਰਨਾ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਗਾਇਆ ਜਾ ਰਿਹਾ ਹੈ। ਇਸ ਵਿੱਚ 32 ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ।
Kisan Andolan News: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਹਾਲ ਹੀ ਵਿੱਚ ਵੱਡਾ ਐਲਾਨ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ 20 ਮਾਰਚ ਨੂੰ ਕਿਸਾਨਾਂ ਨੂੰ ਪੱਕੀ ਹੜਤਾਲ ਲਈ ਪੂਰੀ ਤਿਆਰੀ ਨਾਲ ਦਿੱਲੀ ਵੱਲ ਕੂਚ ਕਰਨਾ ਚਾਹੀਦਾ ਹੈ। ਦਰਅਸਲ ਕਿਸਾਨਾਂ ਨਾਲ ਸਮਝੌਤਾ ਕਰਕੇ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ 20 ਮਾਰਚ (Kisan Andolan)ਨੂੰ ਜੰਤਰ-ਮੰਤਰ ਵਿਖੇ ਇੱਕ ਰੋਜ਼ਾ ਧਰਨਾ ਦਿੱਤਾ ਜਾਵੇਗਾ।
ਜੇਕਰ ਸਰਕਾਰ ਵੱਲੋਂ ਮੰਗ ਪੂਰੀ ਨਾ ਕੀਤੀ ਗਈ ਤਾਂ ਇਹ ਧਰਨਾ ਪੱਕੇ ਤੌਰ 'ਤੇ ਸ਼ੁਰੂ ਕੀਤਾ ਜਾ ਸਕਦਾ ਹੈ। ਇਸ ਲਈ ਧਰਨੇ 'ਤੇ ਪੁੱਜਣ ਵਾਲੇ ਕਿਸਾਨਾਂ ਨੂੰ ਤਿਆਰ ਹੋ ਕੇ ਆਉਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਕੁਝ ਦਿਨ ਇੱਥੇ ਹੀ ਰਹਿਣਾ ਪੈ ਸਕਦਾ ਹੈ।
ਇਹ ਵੀ ਪੜ੍ਹੋ: Coronavirus Cases in India: ਦੇਸ਼ 'ਚ ਹੋਲੀ ਤੋਂ ਬਾਅਦ ਕੋਰੋਨਾ ਦਾ ਵਧਿਆ ਖ਼ਤਰਾ! 400 ਤੋਂ ਵੱਧ ਮਾਮਲੇ ਆਏ ਸਾਹਮਣੇ
20 ਮਾਰਚ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਦਿੱਤੇ ਜਾਣ ਵਾਲੇ ਧਰਨੇ 'ਤੇ ਆਉਣ ਵਾਲੇ ਅੰਦੋਲਨ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਟਿਕੈਤ ਨੇ ਦੱਸਿਆ ਕਿ ਇਹ ਧਰਨਾ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਗਾਇਆ ਜਾ ਰਿਹਾ ਹੈ। ਇਸ ਵਿੱਚ 32 ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ। ਦੇਸ਼ ਦੇ ਕੋਨੇ-ਕੋਨੇ ਤੋਂ ਕਿਸਾਨ ਦਿੱਲੀ ਪਹੁੰਚਣਗੇ। ਇਸ ਵਾਰ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਜਿਸ ਤੋਂ ਬਾਅਦ ਉਹ ਸੁਰਖੀਆਂ ਵਿੱਚ ਆਏ। ਉਦੋਂ ਤੋਂ ਉਹ ਲਗਾਤਾਰ ਕਿਸਾਨਾਂ ਦੇ ਹਿੱਤਾਂ ਲਈ ਲੜ ਰਹੇ ਹਨ। ਗੌਰਤਲਬ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਕਿਸਾਨ ਅੰਦੋਲਨ ਤੋਂ ਹੱਟਣ ਅਤੇ ਉਸ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਰਾਕੇਸ਼ ਟਿਕੈਤ ਅਤੇ ਉਸ ਦਾ ਪਰਿਵਾਰ ਕਾਫੀ ਪਰੇਸ਼ਾਨ ਸੀ। ਰਾਕੇਸ਼ ਟਿਕੈਤ ਦੀ ਸ਼ਿਕਾਇਤ 'ਤੇ ਪੁਲਿਸ ਨੇ ਧਮਕੀ ਦੇਣ ਵਾਲੇ ਨੌਜਵਾਨ ਨੂੰ ਸ਼ਨੀਵਾਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ।