ਦਿੱਲੀ ਦੇ ਜੰਤਰ-ਮੰਤਰ ‘ਚ ਕਿਸਾਨਾਂ ਦਾ ਧਰਨਾ, ਮੁੜ ਮੋਰਚਾ ਖੋਲ੍ਹਣ ਦੀ ਤਿਆਰੀ ਵਿੱਚ ਕਿਸਾਨ ?
Advertisement
Article Detail0/zeephh/zeephh1313665

ਦਿੱਲੀ ਦੇ ਜੰਤਰ-ਮੰਤਰ ‘ਚ ਕਿਸਾਨਾਂ ਦਾ ਧਰਨਾ, ਮੁੜ ਮੋਰਚਾ ਖੋਲ੍ਹਣ ਦੀ ਤਿਆਰੀ ਵਿੱਚ ਕਿਸਾਨ ?

ਸੰਯੁਕਤ  ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਦੇ ਦੋਸੀਆਂ ਨੂੰ ਸਜ਼ਾ ਦਿਵਾਉਣ, ਐਮ. ਐਸ. ਪੀ ਤੇ ਹੋਰ ਮੰਗਾਂ ਲਈ ਕੇਂਦਰ ਸਰਕਾਰ ਖਿਲਾਫ ਦਿੱਲੀ ਦੇ ਜੰਤਰ ਮੰਤਰ ਤੇ ਧਰਨਾ ਲਗਾਉਣ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹਜ਼ਾਰਾਂ  ਦੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਦਿੱਲੀ ਪੁਲਿਸ ਵੱਲੋਂ ਧਾਰਾ 144 ਲਗਾ ਦਿੱਤੀ ਗਈ ਹੈ।

ਦਿੱਲੀ ਦੇ ਜੰਤਰ-ਮੰਤਰ ‘ਚ ਕਿਸਾਨਾਂ ਦਾ ਧਰਨਾ, ਮੁੜ ਮੋਰਚਾ ਖੋਲ੍ਹਣ ਦੀ ਤਿਆਰੀ ਵਿੱਚ ਕਿਸਾਨ ?

ਚੰਡੀਗੜ੍ਹ-  ਲਖੀਮਪੁਰ ਖੀਰੀ ‘ਚ 3 ਦਿਨਾਂ ਦੇ ਧਰਨੇ ਤੋਂ ਬਾਅਦ ਕਿਸਾਨਾਂ ਵੱਲੋਂ ਦਿੱਲੀ ਦੇ ਜੰਤਰ ਮੰਤਰ ‘ਚ ਧਰਨੇ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚਣੇ ਸੁਰੂ ਹੋ ਗਏ ਹਨ। ਹਾਲਾਂਕਿ ਦਿੱਲੀ ਪੁਲਿਸ ਵੱਲੋਂ ਗਾਜ਼ੀਪੁਰ, ਸਿੰਘੂ ਤੇ ਟਿਕਰੀ ਬਾਰਡਰ 'ਤੇ ਸੁਰੱਖਿਆ ਸਖ਼ਤ ਕੀਤੀ ਗਈ ਹੈ। ਪਰ ਫਿਰ ਵੀ ਕਿਸਾਨ ਵੱਡੀ ਗਿਣਤੀ ‘ਚ ਜੰਤਰ ਮੰਤਰ ‘ਤੇ ਇਕੱਠੇ ਹੋਣਾ ਸ਼ੁਰੂ ਹੋ ਗਏ ਹਨ।

ਕਿਸਾਨਾਂ ਦੀਆਂ ਮੰਗਾਂ

ਕਿਸਾਨਾਂ ਵੱਲੋਂ ਲ਼ਖੀਮਪੁਰ ਖੀਰੀ ਕਾਂਡ ਦੇ ਇਨਸਾਫ ਲਈ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲਿਆ ਗਿਆ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਐਮ. ਐਸ. ਪੀ ਕਮੇਟੀ ਨੂੰ ਲੈ ਕੇ ਕਿਸਾਨਾਂ ਨੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਧਰਨਾ ਲਗਾਇਆ ਜਾ ਰਿਹਾ ਹੈ।

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ਕੀਤਾ ਸੀ ਪ੍ਰਦਰਸ਼ਨ

ਦੱਸਦੇਈਏ ਕਿ ਇਸ ਤੋਂ ਪਹਿਲਾ ਕਿਸਾਨਾਂ ਵੱਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ‘ਤੇ ਧਰਨਾ ਦਿੱਤਾ ਗਿਆ ਸੀ। ਲੰਮਾ ਸਮਾਂ ਧਰਨਾ ਚੱਲਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਕਾਨੂੰਨ ਰੱਦ ਕੀਤੇ ਗਏ ਸੀ। ਇਕ ਵਾਰ ਫਿਰ ਤੋਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਦਿੱਲੀ ਧਰਨਾ ਦਿੱਤਾ ਜਾ ਰਿਹਾ ਹੈ।

WATCH LIVE TV

Trending news