ਦਿੱਲੀ ਦੇ ਜੰਤਰ-ਮੰਤਰ ‘ਚ ਕਿਸਾਨਾਂ ਦਾ ਧਰਨਾ, ਮੁੜ ਮੋਰਚਾ ਖੋਲ੍ਹਣ ਦੀ ਤਿਆਰੀ ਵਿੱਚ ਕਿਸਾਨ ?
ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਦੇ ਦੋਸੀਆਂ ਨੂੰ ਸਜ਼ਾ ਦਿਵਾਉਣ, ਐਮ. ਐਸ. ਪੀ ਤੇ ਹੋਰ ਮੰਗਾਂ ਲਈ ਕੇਂਦਰ ਸਰਕਾਰ ਖਿਲਾਫ ਦਿੱਲੀ ਦੇ ਜੰਤਰ ਮੰਤਰ ਤੇ ਧਰਨਾ ਲਗਾਉਣ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਦਿੱਲੀ ਪੁਲਿਸ ਵੱਲੋਂ ਧਾਰਾ 144 ਲਗਾ ਦਿੱਤੀ ਗਈ ਹੈ।
ਚੰਡੀਗੜ੍ਹ- ਲਖੀਮਪੁਰ ਖੀਰੀ ‘ਚ 3 ਦਿਨਾਂ ਦੇ ਧਰਨੇ ਤੋਂ ਬਾਅਦ ਕਿਸਾਨਾਂ ਵੱਲੋਂ ਦਿੱਲੀ ਦੇ ਜੰਤਰ ਮੰਤਰ ‘ਚ ਧਰਨੇ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚਣੇ ਸੁਰੂ ਹੋ ਗਏ ਹਨ। ਹਾਲਾਂਕਿ ਦਿੱਲੀ ਪੁਲਿਸ ਵੱਲੋਂ ਗਾਜ਼ੀਪੁਰ, ਸਿੰਘੂ ਤੇ ਟਿਕਰੀ ਬਾਰਡਰ 'ਤੇ ਸੁਰੱਖਿਆ ਸਖ਼ਤ ਕੀਤੀ ਗਈ ਹੈ। ਪਰ ਫਿਰ ਵੀ ਕਿਸਾਨ ਵੱਡੀ ਗਿਣਤੀ ‘ਚ ਜੰਤਰ ਮੰਤਰ ‘ਤੇ ਇਕੱਠੇ ਹੋਣਾ ਸ਼ੁਰੂ ਹੋ ਗਏ ਹਨ।