Trending Photos
Ludhiana News: ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਜਗਜੀਤ ਸਿੰਘ ਡੱਲੇਵਾਲ ਸਾਂਝੇ ਫੋਰਮ ਦੇ ਸੱਦੇ ਉਤੇ ਸਾਹਨੇਵਾਲ ਵਿੱਚ ਕਿਸਾਨਾਂ ਨੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਵੱਲੋਂ ਸਾਂਝੇ ਤੌਰ ਉਤੇ ਰੇਲ ਰੋਕਣ ਦਾ ਸੱਦਾ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਸ਼ਹਿਰਾਂ ਦੇ ਵਿੱਚ ਰੇਲ ਰੋਕ ਕੇ ਕੇਂਦਰ ਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਲੜੀ ਤਹਿਤ ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ਉਤੇ ਕਿਸਾਨ ਆਗੂਆਂ ਅਤੇ ਕਿਸਾਨ ਬੀਬੀਆਂ ਵੱਲੋਂ ਰੇਲਵੇ ਲਾਈਨ ਉਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਦਿਲਬਾਗ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ 12 ਵਜੇ ਤੋਂ ਵਜੇ ਤੱਕ ਉਨ੍ਹਾਂ ਵੱਲੋਂ ਇਹ ਪ੍ਰਦਰਸ਼ਨ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਕਿਸਾਨ ਮਾਰੂ ਨੀਤੀਆਂ ਦੇ ਵਿਰੁੱਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਆਪਣੇ ਹਰ ਵਾਅਦੇ ਤੋਂ ਮੁਕਰ ਰਹੀ ਹੈ ਹੈ ਸ਼ੰਭੂ ਅਤੇ ਖਨੌਰੀ ਬਾਰਡਰ ਉਤੇ 309 ਦਿਨ ਤੋਂ ਵੱਧ ਦਾ ਸਮਾਂ ਹੋ ਗਿਆ ਕਿਸਾਨ ਧਰਨਾ ਲਗਾਈ ਬੈਠੇ ਹਨ। ਉਨ੍ਹਾਂ ਨੂੰ ਪੈਦਲ ਵੀ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ।
ਉਨ੍ਹਾਂ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਪਿਛਲੇ 23 ਦਿਨ ਤੋਂ ਮਰਨ ਵਰਤ ਉਤੇ ਹਨ। ਉਨ੍ਹਾਂ ਦੀ ਹਾਲਤ ਵੀ ਲਗਾਤਾਰ ਖਰਾਬ ਹੋ ਰਹੀ ਹੈ ਪਰ ਕੇਂਦਰ ਤੇ ਹਰਿਆਣਾ ਦੀ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ ਜਦਕਿ ਕੇਂਦਰ ਸਰਕਾਰ ਦੇ ਕਈ ਮੰਤਰੀ ਵੀ ਕਹਿ ਚੁੱਕੇ ਹਨ। ਕਿਸਾਨ ਟਰਾਲੀ-ਟਰੈਕਟਰ ਲੈ ਕੇ ਨਾ ਦਿੱਲੀ ਜਾਣ ਪਰ ਹੁਣ ਤਾਂ ਕਿਸਾਨ ਪੈਦਲ ਜਾ ਰਹੇ ਹਨ।
ਫਿਰ ਵੀ ਉਨ੍ਹਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ ਤੇ ਸਟੇਟ ਨੂੰ 100 ਕਿਸਾਨਾਂ ਤੋਂ ਕੀ ਖਤਰਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਦੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਵੱਲੋਂ ਵੱਡਾ ਸੰਘਰਸ਼ ਛੇੜਿਆ ਜਾਵੇਗਾ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਸਦੀ ਜ਼ਿੰਮੇਵਾਰੀ ਕੇਂਦਰ ਦੀ ਸਰਕਾਰ ਹੋਵੇਗੀ।
ਕੇਂਦਰ ਦੀ ਸਰਕਾਰ ਕਿਸਾਨਾਂ ਦੇ ਕਰਜ਼ੇ, ਮਜ਼ਦੂਰਾਂ ਦੇ ਕਰਜ਼ੇ, ਫਸਲਾਂ ਦੀ ਐਮਐਸਪੀ ਗਰੰਟੀ ਅਤੇ ਹੋਰ ਜੋ ਵਾਅਦੇ ਕੀਤੇ ਸੀ ਉਨ੍ਹਾਂ ਸਾਰਿਆਂ ਤੋਂ ਮੁੱਕਰ ਚੁੱਕੀ ਹੈ। ਸਰਕਾਰ ਨੇ ਜਦ ਉਨ੍ਹਾਂ ਨੇ ਧਰਨਾ ਲਗਾਇਆ ਸੀ ਸਿਰਫ ਦੋ ਤਿੰਨ ਵਾਰ ਮੀਟਿੰਗ ਕੀਤੀ ਹੈ ਉਸ ਤੋਂ ਬਾਅਦ ਮੀਟਿੰਗ ਵੀ ਬੰਦ ਕਰ ਦਿੱਤੀ।