Farmers Protest: ਲੁਧਿਆਣਾ ਤੋਂ ਰੋਪੜ ਤੱਕ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀ ਗਈ ਜ਼ਮੀਨ ਦਾ ਵਾਜਿਬ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ।
Trending Photos
Farmers Protest: ਲੁਧਿਆਣਾ ਤੋਂ ਰੋਪੜ ਤੱਕ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀ ਗਈ ਜ਼ਮੀਨ ਦਾ ਵਾਜਿਬ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ। ਲੁਧਿਆਣਾ ਤੋਂ ਲੈ ਕੇ ਰੋਪੜ ਤੱਕ ਉਸਾਰਿਆ ਜਾ ਰਿਹਾ ਹੈ ਨੈਸ਼ਨਲ ਹਾਈਵੇ ਵਿਵਾਦਾਂ ਦੇ ਘੇਰੇ ਵਿੱਚ ਆ ਗਿਆ ਹੈ। ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਹਾਈਵੇ ਲਈ ਐਕਵਾਇਰ ਕੀਤੀਆਂ ਗਈਆਂ ਹਨ, ਉਨ੍ਹਾਂ ਨੇ ਘੱਟ ਮੁਆਵਜ਼ਾ ਦੇਣ ਦੇ ਦੋਸ਼ ਲਗਾਏ ਹਨ।
ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਜ਼ਮੀਨਾਂ ਵਿੱਚ ਜਾਣ ਦਾ ਰਾਹ ਤੱਕ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹਾਈਵੇ ਅਥਾਰਿਟੀ ਨੇ ਵਾਅਦਾ ਕੀਤਾ ਸੀ ਕਿ ਪੰਜ ਤੋਂ ਛੇ ਫੁੱਟ ਤੱਕ ਹੀ ਸੜਕ ਦੀ ਉਚਾਈ ਹੋਵੇਗੀ ਪਰ ਇਸ ਦੀ ਉਚਾਈ 15 ਤੋਂ 20 ਫੁੱਟ ਕਰ ਦਿੱਤੀ ਗਈ ਹੈ ਜਿਸ ਕਰਕੇ ਸੜਕ ਪਾਰ ਕਰਨੀ ਬਹੁਤ ਮੁਸ਼ਕਿਲ ਹੈ।
ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਅੱਧੀਆਂ ਜ਼ਮੀਨਾਂ ਸੜਕ ਦੀ ਦੂਜੀ ਸਾਈਡ ਹਨ ਤੇ ਅੱਧੀਆਂ ਇਸ ਸਾਈਡ ਹਨ। ਇਸ ਕਾਰਨ ਉਨ੍ਹਾਂ ਦੀ ਜ਼ਮੀਨ ਦੀ ਕੀਮਤ ਨਹੀਂ ਪੈ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਵਾਜਿਬ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇੱਕ ਵੱਡਾ ਟਰੈਕਟਰ ਮਾਰਚ ਵੀ ਕੱਢਿਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ ਤੇ ਕਿਸਾਨਾਂ ਦੇ ਹੱਕ ਦੇ ਵਿੱਚ ਆਵਾਜ਼ ਬੁਲੰਦ ਕੀਤੀ ਹੈ।
ਇਹ ਵੀ ਪੜ੍ਹੋ : Assembly Elections 2023: 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ, 3 ਦਸੰਬਰ ਨੂੰ ਆਉਣਗੇ ਨਤੀਜੇ
ਇਸ ਦੌਰਾਨ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੂੰ ਕਿਸਾਨਾਂ ਵੱਲੋਂ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਜਿਸ ਵਿੱਚ ਮੰਗਾਂ ਦਾ ਜ਼ਿਕਰ ਕੀਤਾ ਹੈ। ਉਧਰ ਦੂਜੇ ਪਾਸੇ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਹੱਥ ਕੁਝ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸੀਨੀਅਰ ਅਧਿਕਾਰੀਆਂ ਤੱਕ ਕਿਸਾਨਾਂ ਦੀ ਗੱਲ ਪਹੁੰਚਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਾ ਕੇਸ ਪਹਿਲਾ ਹੀ ਅਦਾਲਤ ਵਿੱਚ ਚੱਲ ਰਿਹਾ ਹੈ ਜੋ ਕਿ ਵਿਚਾਰ ਅਧੀਨ ਹੈ। ਹਾਈਵੇ ਅਥਾਰਿਟੀ ਦੇ ਆਗੂਆਂ ਨੇ ਕਿਹਾ ਕਿ ਉਹ ਗੱਲਬਾਤ ਕਰ ਰਹੇ ਹਨ।
ਇਹ ਵੀ ਪੜ੍ਹੋ : Shah Rukh Khan Death Threat: PM ਨਰਿੰਦਰ ਮੋਦੀ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ