Farmers Protest News:  ਮੋਹਾਲੀ ਵਿੱਚ ਗਣਤੰਤਰ ਦਿਵਸ ਦੇ ਮੌਕੇ 'ਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ ਕੱਢਣਗੇ। ਇਹ ਮਾਰਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕੱਢਿਆ ਜਾਵੇਗਾ। ਕਿਸਾਨ ਮੋਹਾਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਚੱਪੜਚਿੜੀ ਸਾਹਿਬ ਤੋਂ ਟਰੈਕਟਰ ਮਾਰਚ ਦੀ ਸ਼ੁਰੂਆਤ ਕਰਨਗੇ। ਇਹ ਮਾਰਚ 12 ਵਜੇ ਡੀਸੀ ਦਫ਼ਤਰ ਮੋਹਾਲੀ ਤੋਂ ਹੁੰਦਾ ਹੋਇਆ 1.30 ਵਜੇ ਕੌਮੀ ਇਨਸਾਫ਼ ਮੋਰਚਾ ਚੌਕ ਵਿਖੇ ਪਹੁੰਚੇਗਾ।


COMMERCIAL BREAK
SCROLL TO CONTINUE READING

ਕੌਮੀ ਇਨਸਾਫ ਮੋਰਚਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਪਹੁੰਚਣਗੇ। ਇਸ ਦੇ ਨਾਲ ਹੀ ਇਹ ਮਾਰਚ ਖਰੜ ਵਿੱਚ ਸਮਾਪਤ ਹੋਵੇਗਾ। ਰੋਸ ਮਾਰਚ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਠੋਸ ਪ੍ਰਬੰਧ ਕੀਤੇ ਗਏ ਹਨ।


ਇਹ ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਸ਼ਾਮਲ ਹਨ


ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ। ਪਰਾਲੀ ਸਾੜਨ ਦੇ ਦੋਸ਼ 'ਚ ਕਿਸਾਨਾਂ 'ਤੇ ਦਰਜ ਕੇਸ ਖਤਮ ਕੀਤੇ ਜਾਣ। ਸਰਕਾਰੀ ਕੰਪਨੀਆਂ ਵੱਲੋਂ ਵਾਜਬ ਕੀਮਤਾਂ 'ਤੇ ਫ਼ਸਲੀ ਬੀਮਾ ਦੇਣ ਦੀ ਮੰਗ ਕੀਤੀ ਹੈ। 60 ਸਾਲ ਤੋਂ ਵੱਧ ਉਮਰ ਦੇ ਮਰਦ ਅਤੇ ਔਰਤ ਕਿਸਾਨਾਂ ਨੂੰ ਪੈਨਸ਼ਨ ਅਤੇ  ਸਾਰੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨਾ ਦੀ ਮੰਗ ਕੀਤੀ ਹੈ। ਸਮਾਰਟ ਮੀਟਰਾਂ ਅਤੇ ਬਿਜਲੀ ਦਾ ਨਿੱਜੀਕਰਨ ਬੰਦ ਕੀਤਾ ਜਾਵੇ। ਦਿੱਲੀ ਦੇ ਕਿਸਾਨ ਸੰਘਰਸ਼ ਦੀਆਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ।


ਇਹ ਵੀ ਪੜ੍ਹੋ : Republic Day 2024: ਲੁਧਿਆਣਾ ਦੇ PAU ਗ੍ਰਾਉਂਡ 'ਚ CM ਭਗਵੰਤ ਮਾਨ ਨੇ ਲਹਿਰਾਇਆ ਝੰਡਾ, ਕਿਹਾ-ਗਣਤੰਤਰ ਦਿਵਸ ਪੰਜਾਬ ਕਰਕੇ ਆਇਆ