COMMERCIAL BREAK
SCROLL TO CONTINUE READING

Tractor March(ਜਗਮੀਤ ਸਿੰਘ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਦੇਸ਼ ਭਰ ਦੇ ਵਿੱਚ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਉੱਥੇ ਹੀ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਵਿੱਚ ਵੀ ਵੱਡੀ ਗਿਣਤੀ ਕਿਸਾਨਾਂ ਦੇ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀ ਜਾਂਦੀਆਂ ਉਹਨਾਂ ਦੇ ਵੱਲੋਂ ਰੋਸ਼ ਪ੍ਰਦਰਸ਼ਨ ਜਾਰੀ ਰਹਿਣਗੇ।


ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਅੱਜ ਗੈਰ ਰਾਜਨੀਤਿਕ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਜਿਸ ਦੇ ਵਿੱਚ ਸੈਂਕੜਿਆਂ ਦੇ ਗਿਣਤੀ ਟਰੈਕਟਰ ਲੈ ਕੇ ਕਿਸਾਨ ਪਹੁੰਚੇ ਹਨ। ਉੱਥੇ ਹੀ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਮੰਗਾਂ ਮੰਨੀਆਂ ਗਈਆਂ ਸਨ ਉਹਨਾਂ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਅੱਜ ਉਹਨਾਂ ਵੱਲੋਂ ਇਹ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਉੱਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸਾਰੀਆਂ ਫਸਲਾਂ ਤੇ ਐਮਐਸਪੀ ਦੇਣ ਦੇ ਮੁੱਦੇ ਤੇ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਸਾਰੀਆਂ ਫਸਲਾਂ ਤੇ ਐਮਐਸਪੀ ਦੇਣੀ ਚਾਹੀਦੀ ਹੈ।


ਜਲੰਧਰ ਵਿੱਚ ਵੀ ਕਿਸਾਨਾਂ ਦੇ ਵੱਲੋਂ ਆਪਣੇ ਟਰੈਕਟਰ ਸ਼ਿੰਗਾਰ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢਿਆ ਜਾ ਰਿਹਾ ਕਿਸਾਨਾਂ ਦਾ ਕਹਿਣਾ ਹੈ ਕਿ ਕਿ ਕਿਸਾਨਾਂ ਦੇ ਲਈ ਬਣਾਏ ਗਏ ਕਾਲੇ ਕਾਨੂੰਨਾਂ ਦਾ ਵਿਰੋਧ ਉਹਨਾਂ ਦੇ ਵੱਲੋਂ ਕੀਤਾ ਜਾ ਰਿਹਾ ਉਹਨਾਂ ਕਿਹਾ ਕਿ ਸਰਕਾਰਾਂ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਸ਼ੁਰੂ ਤੋਂ ਹੀ ਮਤਰੇਆਂ ਵਾਲਾ ਵਿਹਾਰ ਕਰ ਰਹੀਆਂ ਨੇ ਨੇ ਆਜ਼ਾਦੀ ਨੂੰ ਤਾਂ 78 ਸਾਲ ਹੋ ਗਏ ਨੇ ਪਰ ਉਹ ਹਾਲੇ ਵੀ ਆਜ਼ਾਦ ਨਹੀਂ ਹਨ। ਕਿਸਾਨ ਆਗੂਆਂ ਦੇ ਵੱਲੋਂ ਕਾਲੇ ਕਾਨੂੰਨ ਦੀਆਂ ਕਾਪੀਆਂ ਵੀ ਸਾਰੀਆਂ ਜਾਣਗੀਆਂ ਅਤੇ ਰੋਸ ਮੁਜ਼ਾਰਾ ਕੀਤਾ ਜਾਵੇਗਾ।


ਕਿਸਾਨਾਂ ਦੇ ਵੱਲੋਂ ਵੱਖ-ਵੱਖ ਮੰਗਾ ਨੂੰ ਲੈ ਕੇ ਟਰੈਕਟਰ ਰੋਸ ਮਾਰਚ ਕੀਤਾ ਜਾਵੇਗਾ ਤੇ ਐਮਐਸਪੀ ਕਾਨੂੰਨੀ ਗਰੰਟੀ ਦੀ ਮੰਗ ਵੀ ਇਸ ਦੇ ਵਿੱਚ ਸ਼ਾਮਿਲ ਕੀਤੀ ਗਈ ਹੈ ਅਤੇ ਅੱਜ 300 ਟਰੈਕਟਰ ਲੈ ਕੇ ਜਲੰਧਰ ਕਿਸ਼ਨਗੜ੍ਹ ਤੋਂ ਦੁਆਬਾ ਕਿਸਾਨ ਵੈਲਫੇਅਰ ਕਮੇਟੀ ਦੇ ਵੱਲੋਂ ਭੋਗਪੁਰ ਵੱਲ ਕੂਚ ਕੀਤੀ ਜਾਵੇਗੀ ਅਤੇ ਡੀਸੀ ਦਫਤਰ ਵਿੱਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ।