Rail Roko Andolan News: ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਤੀਜੇ ਦਿਨ `ਚ ਦਾਖ਼ਲ, ਕਈ ਰੇਲਗੱਡੀਆਂ ਪ੍ਰਭਾਵਿਤ
Rail Roko Andolan News: ਪੰਜਾਬ ਵਿੱਚ ਅੱਜ ਵੀ ਮੁਆਵਜ਼ੇ, ਐਮਐਸਪੀ ਅਤੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਹਰਿਆਣਾ ਵਿੱਚ ਵੀ ਕਿਸਾਨਾਂ ਵੱਲੋਂ ਰੋਸ ਮੁਜ਼ਾਹਰਾ ਜਾਰੀ ਹੈ।
Rail Roko Andolan News: ਪੰਜਾਬ ਵਿੱਚ ਅੱਜ ਵੀ ਮੁਆਵਜ਼ੇ, ਐਮਐਸਪੀ ਅਤੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਹਰਿਆਣਾ ਵਿੱਚ ਵੀ ਕਿਸਾਨਾਂ ਵੱਲੋਂ ਰੋਸ ਮੁਜ਼ਾਹਰਾ ਜਾਰੀ ਹੈ। ਇੱਥੇ ਕਿਸਾਨ ਰੇਲਵੇ ਟਰੈਕ 'ਤੇ ਬੈਠੇ ਹਨ। 19 ਕਿਸਾਨ ਜਥੇਬੰਦੀਆਂ 21 ਥਾਵਾਂ ’ਤੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ।
ਹਾਲਾਂਕਿ ਸਮੂਹ ਨੇ ਸ਼ਾਮ 4 ਵਜੇ ਟਰੈਕ ਛੱਡਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਦੇ ਇੱਕ ਵੱਡੇ ਸਮੂਹ ਨੇ ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਵੀ ਕਬਜ਼ਾ ਕਰ ਲਿਆ ਹੈ। ਅੰਮ੍ਰਿਤਸਰ 'ਚ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਤੇ ਕਿਸਾਨਾਂ ਵਿਚਾਲੇ ਖਿੱਚਧੂਹ ਹੋਈ। ਦੂਜੇ ਪਾਸੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਇੱਕ ਦਿਨ ਲਈ ਟੋਲ ਬੰਦ ਹੋਣ ਕਾਰਨ ਕੰਪਨੀ ਨੂੰ ਕਰੀਬ 2 ਲੱਖ ਰੁਪਏ ਦਾ ਨੁਕਸਾਨ ਹੋ ਰਿਹਾ ਹੈ।
ਕਿਸਾਨ ਸੰਯੁਕਤ ਮੋਰਚੇ ਦੀਆ 19 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਕਈ ਰੇਲਵੇ ਟਰੈਕ ਜਾਮ ਕਰਕੇ ਆਪਣੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਰੋਲ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਚੱਲਦੇ ਅੱਜ ਦੂਜੇ ਦਿਨ ਵੀ ਮਲੋਟ ਦੇ ਬਠਿੰਡਾ ਗੰਗਾਨਗਰ ਰੇਲਵੇ ਟਰੈਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਸਵੇਰ ਤੋਂ ਰੇਲਵੇ ਟਰੈਕ ਜਾਮ ਕਰਕੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ।
ਇਨ੍ਹਾਂ ਧਰਨਾਕਾਰੀਆਂ ਦਾ ਕਹਿਣਾ ਹੈ ਇਹ ਧਰਨਾ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਹੈ। ਉਨ੍ਹਾਂ ਦੀਆਂ ਮੰਗਾਂ ਹਨ ਕਿ MSP ਲਾਗੂ ਕੀਤੀ ਜਾਵੇ ਤੇ ਲਖੀਮਪੁਰ ਖੀਰੀ ਘਟਨਾ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਇਸ ਤੋਂ ਇਲਾਵਾ ਕਿਸਾਨੀ ਕਰਜ਼ੇ ਮਾਫ ਕਰਨ ਤੋਂ ਇਲਾਵਾ ਪਿਛਲੇ ਦਿਨੀਂ ਹੜ੍ਹ ਕਾਰਨ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਨੂੰ ਯੋਗ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ। ਇਸ ਰੋਸ ਵਜੋਂ ਪੂਰੇ ਪੰਜਾਬ ਵਿੱਚ ਧਰਨੇ ਦਿੱਤੇ ਜਾ ਰਹੇ ਹਨ।
ਅੱਜ ਦੂਜੇ ਦਿਨ ਵੀ ਮਲੌਟ ਦੇ ਰੇਲਵੇ ਟਰੈਕ ਜਾਮ ਕਰਕੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਅੱਜ 18 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਪ੍ਰਵੇਸ਼ ਦੁਆਰ ਅੰਬਾਲਾ ਰਾਜਪੁਰਾ ਰੇਲਵੇ ਟਰੈਕ ਉਤੇ ਆਪਣੀਆਂ ਮੰਗਾਂ ਨੂੰ ਲੈ ਕੇ ਰੇਲ ਗੱਡੀਆਂ ਨੂੰ ਰੋਕ ਦਿੱਤਾ ਗਿਆ। ਕਿਸਾਨਾਂ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਜ ਅੰਬਾਲਾ ਤੇ ਕਰਨਾਲ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਧਰਨਾ ਦੇ ਰਹੇ ਹਨ।
ਇਹ ਵੀ ਪੜ੍ਹੋ : Punjab Farmers News: ਕਿਸਾਨਾਂ ਵੱਲੋਂ ਅੱਜ ਪੰਜਾਬ ਦੀਆਂ ਮੁੱਖ ਸੜਕਾਂ ਕੀਤੀਆਂ ਜਾਣਗੀਆਂ ਜਾਮ, ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਜੇਕਰ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਿੱਤਾ ਗਿਆ ਤਾਂ ਠੀਕ ਹੈ ਜੇਕਰ ਕਿਸੇ ਨੇ ਉਨ੍ਹਾਂ ਨਾਲ ਧੱਕਾ ਕੀਤਾ ਤਾਂ ਪੂਰੇ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰੇਲ ਪਟੜੀਆਂ ਜਾਮ ਕਰ ਦਿੱਤੀਆਂ ਜਾਣਗੀਆਂ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਆਖਰੀ ਦਿਨ ਹੈ ਤੇ ਸ਼ਾਮ 4 ਵਜੇ ਪੰਜਾਬ ਦੇ ਸਾਰੇ ਰੇਲਵੇ ਟਰੈਕ ਕਿਸਾਨਾਂ ਵੱਲੋਂ ਖਾਲੀ ਕੀਤੇ ਜਾਣਗੇ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਕਿਸਾਨੀ ਦੁਸਹਿਰਾ 23 ਤੇ 24 ਅਕਤੂਬਰ ਨੂੰ ਮਨਾਇਆ ਜਾਵੇਗਾ ਤੇ ਕਾਰਪੋਰੇਟ ਘਰਾਣਿਆਂ ਦੇ ਲੋਕਾਂ ਦੇ ਪੁਤਲੇ ਸਾੜੇ ਜਾਣਗੇ।
ਇਹ ਵੀ ਪੜ੍ਹੋ : Kurali Factory Fire Update: ਕੈਮੀਕਲ ਫੈਕਟਰੀ ਅੱਗ ਮਾਮਲੇ 'ਚ ਵੱਡੀ ਅਪਡੇਟ, ਮਾਲਕ ਖਿਲਾਫ਼ ਮਾਮਲਾ ਦਰਜ