Rail Roko Andolan: ਸਾਰੀਆਂ ਫ਼ਸਲਾਂ `ਤੇ ਐਮਐਸਪੀ ਦੀ ਮੰਗ ਪੂਰੀ ਨਾ ਹੋਣ ਤੱਕ ਅੰਦੋਲਨ ਰਹੇਗਾ ਜਾਰੀ; ਡੱਲੇਵਾਲ ਨੇ ਅਗਲੀ ਰਣਨੀਤੀ ਦੱਸੀ
Rail Roko Andolan: ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਦੇ ਸੱਦੇ ਉਤੇ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਸ਼੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਉਤੇ ਵੀ ਕਿਸਾਨਾਂ ਨੇ ਰੇਲਾਂ ਰੋਕ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ।
Rail Roko Andolan (ਅਨਮੋਲ ਸਿੰਘ ਵੜਿੰਗ): ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਦੇ ਸੱਦੇ ਉਤੇ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਇਸ ਤਹਿਤ ਹੀ ਸ਼੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਉਤੇ ਵੀ ਕਿਸਾਨਾਂ ਵੱਲੋਂ ਰੇਲਾਂ ਰੋਕ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਹੁੰਚੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਦੀ ਪੰਜ ਫਸਲਾਂ ਉਤੇ ਘੱਟੋ-ਘੱਟ ਸਕੀਮ ਸਮਰਥਨ ਮੁੱਲ ਦੇਣ ਦੀ ਸਕੀਮ ਨੂੰ ਨਕਾਰਦਿਆ ਕਿਹਾ ਕਿ ਪੂਰੀਆਂ ਫਸਲਾਂ ਉਤੇ ਐਮਐਸਪੀ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿਸਾਨੀ ਅੰਦੋਲਨ ਦੀ ਅਗਲੀ ਰਣਨੀਤੀ ਸਬੰਧੀ ਕਿਹਾ ਕਿ ਅੰਦੋਲਨ ਕਦੇ ਚੋਣ ਜ਼ਾਬਤਾ ਦੇਖ ਨਹੀਂ ਲੜੇ ਜਾਂਦੇ ਸੰਘਰਸ਼ ਜਾਰੀ ਰਹੇਗਾ।
ਸ਼ੁਭਕਰਨ ਦੇ ਭੋਗ ਮਾਮਲੇ ਵਿੱਚ ਵਾਇਰਲ ਆਡੀਓ ਉਤੇ ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ। ਦੱਸ ਦੇਈਏ ਕਿ ਹੀ ਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਉਤੇ ਵੀ ਕਿਸਾਨਾਂ ਵੱਲੋਂ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਇਹ ਰੇਲ ਰੋਕੋ ਅੰਦੋਲਨ ਦੁਪਹਿਰ 12 ਤੋਂ 5 ਵਜੇ ਤੱਕ ਚੱਲਿਆ।
ਇਹ ਵੀ ਪੜ੍ਹੋ : Jalandhar News: ਕੋਰੀਅਰ ਰਾਹੀਂ ਵਿਦੇਸ਼ 'ਚ ਨਸ਼ਾ ਸਪਲਾਈ ਕਰਨ ਵਾਲੇ 9 ਮੁਲਜ਼ਮ ਗ੍ਰਿਫ਼ਤਾਰ; 22 ਕਿਲੋ ਅਫੀਮ ਬਰਾਮਦ
ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਐਮਐਸਪੀ ਦੀ ਮੰਗ ਉਤੇ ਇਸ ਤੋਂ ਇਲਾਵਾ ਕਈ ਹੋਰ ਮੰਗਾਂ ਹਨ ਜੋ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਨਹੀਂ ਮੰਨੀਆਂ ਗਈਆਂ, ਜਿਸ ਕਾਰਨ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕੇਂਦਰ ਸਰਕਾਰ ਦੇ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਭ ਮੀਟਿੰਗਾਂ ਬੇਸਿੱਟਾ ਰਹੀਆਂ ਕਿਸਾਨਾਂ ਨੇ ਕਿਹਾ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸਮੇਂ-ਸਮੇਂ ਉਤੇ ਸੰਘਰਸ਼ ਵਿੱਢਿਆ ਜਾਵੇਗਾ।
ਇਹ ਵੀ ਪੜ੍ਹੋ : Rail Roko Andolan: ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਰੇਲਾਂ ਦਾ ਚੱਕਾ ਜਾਮ; ਲੋਕ ਸਭਾ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ