Kisan Union Protest: ਮੂੰਗੀ ਤੇ ਮੱਕੀ `ਤੇ ਐਮਐਸਪੀ ਨਾ ਮਿਲਣ ਕਾਰਨ ਕਿਸਾਨ ਯੂਨੀਅਨ ਨੇ ਸਾੜੇ ਪੁਤਲੇ
Kisan Union Protest: ਮੱਕੀ ਅਤੇ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਨਾ ਮਿਲਣ ਉਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਪੁਤਲੇ ਫੂਕ ਪ੍ਰਦਰਸ਼ਨ ਕੀਤਾ।
Kisan Union Protest: ਜਗਰਾਓ ਦਾਣਾ ਮੰਡੀ ਵਿੱਚ ਕਿਸਾਨਾਂ ਨੂੰ ਮੂੰਗੀ ਤੇ ਮੱਕੀ ਦਾ ਸਰਕਾਰੀ ਭਾਅ ਨਾ ਮਿਲਣ ਕਰਕੇ ਕਿਸਾਨਾਂ ਦੀ ਨਿੱਜੀ ਵਪਾਰੀਆਂ ਵੱਲੋਂ ਬਹੁਤ ਲੁੱਟ ਕੀਤੀ ਜਾ ਰਹੀ ਹੈ। ਜਿਸਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਸਵੇਰੇ ਮੰਡੀ ਵਿੱਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ।
ਏਸ਼ੀਆ ਦੀ ਦੂਜੀ ਵੱਡੀ ਦਾਣਾ ਮੰਡੀ ਜਗਰਾਓਂ ਵਿੱਚ ਅੱਜ ਉਸ ਸਮੇਂ 33 ਵੱਖ ਵੱਖ ਕਿਸਾਨ ਜਥੇਬੰਦੀਆਂ ਨਾਲ ਹੱਲਾ ਬੋਲਿਆ, ਜਦੋਂ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੀ ਪ੍ਰਾਈਵੇਟ ਵਾਪਰੀਆਂ ਵੱਲੋਂ ਮੂੰਗੀ ਤੇ ਮੱਕੀ ਦੀ ਫਸਲ ਦੀ ਖਰੀਦ ਸਮੇਂ ਕੀਤੀ ਜਾਂਦੀ ਲੁੱਟ ਦਾ ਖੁਲਾਸਾ ਹੋਇਆ। ਦਰਅਸਲ ਇਸ ਮੰਡੀ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੀ ਮੂੰਗੀ ਦੀ ਫ਼ਸਲ ਦਾ ਸਰਕਾਰੀ ਭਾਅ ਨਹੀਂ ਮਿਲ ਰਿਹਾ ਹੈ ਤੇ ਮੱਕੀ ਦੀ ਫ਼ਸਲ ਵੀ ਕਿਸਾਨਾਂ ਨੂੰ ਬੜੇ ਸਸਤੇ ਭਾਅ ਉਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਸ ਲਈ ਅੱਜ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਮਿਲਕੇ ਜਿੱਥੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਉਥੇ ਹੀ ਦੋਵਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਕਿਸਾਨਾਂ ਨਾਲ ਹੁੰਦੀ ਇਹ ਲੁੱਟ ਬੰਦ ਕਰਵਾਈ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੀਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਹੋਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਬੇਸ਼ੱਕ ਕਿਸਾਨਾਂ ਦੀ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ ਪਰ ਇਸ ਮੰਡੀ ਵਿੱਚ ਕਿਸਾਨਾਂ ਦੀ ਹੁੰਦੀ ਲੁੱਟ ਸਰਕਾਰ ਨੂੰ ਦਿਖਾਈ ਨਹੀਂ ਦਿੰਦੀ।
ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ!
ਪ੍ਰਾਈਵੇਟ ਵਪਾਰੀ ਹਰ ਰੋਜ਼ ਇਥੇ ਆਪਣੀ ਮਨਮਰਜ਼ੀ ਨਾਲ ਕਿਸਾਨਾਂ ਦੀ ਲੁੱਟ ਕਰ ਰਹੇ ਹਨ ਤੇ ਕਿਸਾਨਾਂ ਨੂੰ ਆਪਣੀ ਫਸਲ ਦਾ ਸਮਰਥਨ ਮੁੱਲ ਵੀ ਨਹੀਂ ਮਿਲ ਰਿਹਾ। ਇਸ ਕਰਕੇ ਅੱਜ ਪੰਜਾਬ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ ਹਨ ਤੇ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਸਰਕਾਰਾਂ ਇਸ ਪਾਸੇ ਧਿਆਨ ਦੇਣ ਤਾਂ ਜੋਂ ਕਿਸਾਨਾਂ ਦੀ ਹੁੰਦੀ ਲੁੱਟ ਬੰਦ ਹੋ ਸਕੇ ਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਰਕਾਰੀ ਭਾਅ ਮਿਲ ਸਕੇ। ਉਨ੍ਹਾਂ ਨੇ ਕਿਸਾਨਾਂ ਦੀ ਮੰਗ ਵੱਲ ਗੌਰ ਨਾ ਕਰਨ ਉਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।
ਇਹ ਵੀ ਪੜ੍ਹੋ : Mukhtar Ansari Controversial: ਮੁਖਤਾਰ ਅੰਸਾਰੀ ਦੇ ਜੇਲ੍ਹ 'ਚ ਬੰਦ ਸਮੇਂ ਪਰਿਵਾਰ ਨੇ ਰੋਪੜ ਦੇ ਸਨ ਇਨਕਲੇਵ 'ਚ ਲਗਾਏ ਸਨ ਡੇਰੇ
ਜਗਰਾਓਂ ਤੋਂ ਰਜਨੀਸ਼ ਬਾਂਸਲ ਦੀ ਰਿਪੋਰਟ