Mansa News: ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਦਾ ਕੀਤਾ ਘਿਰਾਓ
Mansa News: ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਿਜਲੀ ਦੇ ਲੱਗ ਰਹੇ ਕੱਟ ਬੰਦ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
Mansa News (Kuldeep Dhaliwal): ਕਿਸਾਨਾਂ ਵੱਲੋਂ ਬਿਜਲੀ ਦੇ ਲੱਗ ਰਹੇ ਵੱਡੇ ਕੱਟਾਂ ਦੇ ਰੋਸ ਵਜੋਂ ਮਾਨਸਾ ਦੇ ਪਾਵਰਕਾਮ ਦਫ਼ਤਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕੀਤੀ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਿਜਲੀ ਦੇ ਲੱਗ ਰਹੇ ਕੱਟ ਬੰਦ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਘਰੇਲੂ ਅਤੇ ਖੇਤੀ ਬਿਜਲੀ ਦੇ ਲੱਗ ਰਹੇ ਕੱਟਾਂ ਦੇ ਕਾਰਨ ਅੱਜ ਪਾਵਰਕਾਮ ਦੇ ਐਕਸੀਅਨ ਦਫਤਰ ਦਾ ਘਿਰਾਓ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬਿਜਲੀ ਦੇ ਕੱਟ ਬੰਦ ਨਾ ਕੀਤੇ ਗਏ ਤਾਂ ਕਿਸਾਨਾਂ ਵੱਲੋਂ ਅਣਮਿਥੇ ਸਮੇਂ ਦੇ ਲਈ ਪਾਵਰਕਾਮ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿੱਥੇ ਘਰੇਲੂ ਬਿਜਲੀ ਦੇ ਕੱਟ ਲੱਗਣ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਉਥੇ ਹੀ ਖੇਤੀ ਬਿਜਲੀ ਦੇ ਕੱਟ ਲੱਗਣ ਕਾਰਨ ਕਿਸਾਨ ਆਪਣੀ ਫਸਲ ਨੂੰ ਪਾਣੀ ਦੇਣ ਤੋਂ ਵਾਂਝੇ ਹਨ।
ਇਹ ਵੀ ਪੜ੍ਹੋ: Raja Warring News: ਰਾਜਾ ਵੜਿੰਗ ਦਾ ਵੱਡਾ ਬਿਆਨ; ਗ਼ਲਤੀ ਕਰਨ ਵਾਲੇ ਨੂੰ ਨੋਟਿਸ ਨਹੀਂ, ਹੁਣ ਬਾਹਰ ਰਸਤਾ ਵਿਖਾਇਆ ਜਾਵੇਗਾ
ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਅਤੇ ਸਰਕਾਰ ਕੋਲ ਕੋਲੇ ਦੀ ਕੋਈ ਵੀ ਕਮੀ ਨਹੀਂ ਪਰ ਦੂਸਰੇ ਪਾਸੇ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੁੱਲ੍ਹ ਰਹੀ ਹੈ। ਕਿਉਂਕਿ ਬਿਜਲੀ ਦੇ ਕੱਟਾਂ ਕਾਰਨ ਜਿੱਥੇ ਖੇਤੀ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਬੱਚਿਆਂ ਦੀ ਪੜ੍ਹਾਈ ਦੇ ਦਿਨ ਹਨ। ਜਿਨ੍ਹਾਂ ਕਾਰਨ ਬੱਚੇ ਪੜ੍ਹਾਈ ਤੋਂ ਵੀ ਵਾਂਝੇ ਹੋ ਰਹੇ ਨੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਇਸ ਪਾਸੇ ਧਿਆਨ ਨਾ ਦਿੱਤਾ ਗਿਆ ਅਤੇ ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਬੰਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਨੂੰ ਪਿੰਡਾਂ ਦੇ ਕਿਸਾਨਾਂ ਦਾ ਸਖ਼ਤ ਰੁਖ ਸਹਿਣ ਕਰਨਾ ਪਵੇਗਾ।
ਇਹ ਵੀ ਪੜ੍ਹੋ: Chandigarh Mayor Election: ਹਾਈਕੋਰਟ ਦੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ, 6 ਫਰਵਰੀ ਬਹੁਤ ਦੂਰ, ਚੋਣ ਲਈ ਕੱਲ੍ਹ ਤੱਕ ਨਵੀਂ ਤਰੀਕ ਦੱਸੋ