Paddy Procurement News: ਲੁਧਿਆਣਾ ਵਿੱਚ ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਵੱਲੋਂ ਮੰਡੀਆਂ ਵਿੱਚੋਂ ਝੋਨਾ ਨਾ ਚੁੱਕੇ ਜਾਣ ਦੇ ਵਿਰੋਧ ਵਿੱਚ ਸੱਦਾ ਦਿੱਤਾ ਸੀ ਕਿ ਐਤਵਾਰ ਉਹ ਲਾਡੋਵਾਲ ਟੋਲ ਪਲਾਜ਼ਾ ਫਰੀ ਕਰ ਦੇਣਗੇ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਇੱਕ ਮੀਟਿੰਗ ਦਾਣਾ ਮੰਡੀ ਜਲੰਧਰ ਬਾਈਪਾਸ ਵਿੱਚ ਕੀਤੀ ਗਈ ਜਿੱਥੇ ਕਿ ਪਹੁੰਚੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਮਝਾਇਆ ਕਿ ਜਥੇਬੰਦੀਆਂ ਤੋਂ ਸਰਕਾਰ ਨੇ ਦੋ ਦਿਨ ਦਾ ਸਮਾਂ ਲਿਆ ਹੈ ਅਤੇ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।


ਇਹ ਵੀ ਪੜ੍ਹੋ : Ind vs NZ: 36 ਸਾਲ ਬਾਅਦ ਨਿਊਜ਼ਲੈਂਡ ਨੇ ਭਾਰਤ ਵਿੱਚ ਟੈਸਟ ਮੈਚ ਜਿੱਤਿਆ, ਸੀਰੀਜ਼ 'ਚ 1-0 ਨਾਲ ਅੱਗੇ


ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਲੀਡਰ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਜਿਹੜੇ ਲੋਕ ਮੰਡੀਆਂ ਝੋਨਾ ਵੇਚਣ ਆਏ ਹਨ ਉਨ੍ਹਾਂ ਤੋਂ ਕੋਈ ਪੁੱਛਦਾ ਨਹੀਂ ਜਥੇਬੰਦੀਆਂ ਆਪਣੇ ਆਪ ਸਮਾਂ ਦੇ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚੋਂ ਜੇਕਰ ਖ਼ਰੀਦ ਨਾ ਸ਼ੁਰੂ ਹੋਈ ਤਾਂ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ ਪਰ ਪ੍ਰਸ਼ਾਸਨ ਨੇ ਗੱਲਬਾਤ ਕਰਨ ਤੋਂ ਬਾਅਦ ਮੰਡੀਆਂ ਵਿੱਚ ਖਰੀਦ ਸ਼ੁਰੂ ਕਰਵਾਉਣ ਦੀ ਗੱਲ ਆਖੀ ਹੈ।


ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨ ਅਜੇ ਵੀ ਸੰਘਰਸ਼ ’ਤੇ ਅੜੇ ਹੋਏ ਹਨ। ਉਨ੍ਹਾਂ ਨੇ 14 ਜ਼ਿਲ੍ਹਿਆਂ ਵਿੱਚ 25 ਟੋਲ ਪਲਾਜ਼ਿਆਂ ਨੂੰ ਫਰੀ ਕਰ ਦਿੱਤਾ ਹੈ, ਜਦੋਂ ਕਿ 25 ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਚੱਲ ਰਿਹਾ ਹੈ।


ਕਿਸਾਨ ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਚਾਰ ਦਿਨਾਂ ਤੋਂ ਉਨ੍ਹਾਂ ਦਾ ਸੰਘਰਸ਼ ਚੱਲ ਰਿਹਾ ਹੈ। ਜਦੋਂ ਤੱਕ ਮੁੱਖ ਮੰਤਰੀ ਦੇ ਭਰੋਸੇ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂ ਅਤੇ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਢਾਈ ਸਾਲਾਂ ਦਾ ਤਜਰਬਾ ਦੱਸਦਾ ਹੈ ਕਿ ਸਰਕਾਰ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।


ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਮੋਰਚਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ, ਤਾਂ ਜੋ ਝੋਨੇ ਦੀ ਖਰੀਦ ਸਹੀ ਢੰਗ ਨਾਲ ਹੋ ਸਕੇ। ਇਸ ਦੇ ਨਾਲ ਹੀ ਅੱਜ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।


ਇਹ ਵੀ ਪੜ੍ਹੋ : Jalandhar News: ਜਲੰਧਰ 'ਚ 6 ਨਜਾਇਜ਼ ਪਿਸਤੌਲਾਂ ਸਮੇਤ 3 ਤਸਕਰ ਗ੍ਰਿਫ਼ਤਾਰ; ਮੁਲਜ਼ਮ ਬੰਬੀਹਾ ਗੈਂਗ ਨਾਲ ਜੁੜੇ ਮੁਲਜ਼ਮ