Jammu-Katra road: ਮਲੇਰਕੋਟਲਾ ਵਿੱਚ ਜੰਮੂ-ਕਟੜਾ ਰੋਡ ਲਈ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਵਾਪਸ ਲੈਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਰੋਕ ਲਿਆ ਗਿਆ ਹੈ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਕਿਸਾਨਾਂ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾ ਰਿਹਾ ਹੈ। ਮਲੇਰਕੋਟਲਾ ਦੇ ਪਿੰਡ ਸਰੋਦ ਤੇ ਰਾਣਵਾਂ ਵਿੱਚ ਪੁਲਿਸ ਤਾਇਨਾਤ ਹੈ। ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਸ ਕਾਰਨ ਕਿਸਾਨ ਰੋਸ ਵਿੱਚ ਅੱਗੇ ਵਧਣ ਲੱਗੇ।


COMMERCIAL BREAK
SCROLL TO CONTINUE READING

ਜੰਮੂ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਮਲੇਰਕੋਟਲਾ 'ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਇੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ।


ਪ੍ਰਸ਼ਾਸਨ ਨੇ ਕੱਲ੍ਹ ਮੰਗਲਵਾਰ ਨੂੰ ਇੱਥੇ ਜ਼ਮੀਨ ਐਕਵਾਇਰ ਕੀਤੀ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੈਂਬਰ ਰੋਸ ਪ੍ਰਦਰਸ਼ਨ ਕਰਨ ਪਹੁੰਚੇ। ਉਨ੍ਹਾਂ ਪੁਲਿਸ ਵੱਲੋਂ ਲਾਏ ਟਿੱਪਰਾਂ ਨੂੰ ਵੀ ਧੱਕਾ ਦੇ ਕੇ ਉਥੋਂ ਹਟਾ ਦਿੱਤਾ।


ਇਸ ਮਾਮਲੇ ਨੂੰ ਲੈ ਕੇ ਬੁੱਧਵਾਰ ਸ਼ਾਮ ਨੂੰ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ NHAI ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਗਿਆ ਹੈ। ਇਸ ਮੀਟਿੰਗ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਜ਼ਮੀਨ ਐਕਵਾਇਰ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਰਿਪੋਰਟ ਪੇਸ਼ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Punjab Breaking News Live Updates: NHAI ਦੇ ਅਧਿਕਾਰੀਆਂ ਨਾਲ PM ਨਰਿੰਦਰ ਮੋਦੀ ਦੀ ਮੀਟਿੰਗ, ਇੱਥੇ ਦੇਖੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ



ਹਾਈ ਕੋਰਟ ਵੀ ਸਖ਼ਤ 
ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੀ ਜ਼ਮੀਨ ਐਕਵਾਇਰ ਨੂੰ ਲੈ ਕੇ ਸਖ਼ਤ ਹੈ। ਹਾਲ ਹੀ ਵਿੱਚ ਹੋਈ ਸੁਣਵਾਈ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਵਿੱਚ ਜ਼ਮੀਨ ਐਕਵਾਇਰ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ 6 ਸਤੰਬਰ ਨੂੰ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕੀਤਾ ਜਾਣਾ ਹੈ।


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਰਕੇ ਗਰਮੀ ਤੋਂ ਰਾਹਤ, ਹਰ ਪਾਸੇ ਪਾਣੀ ਹੀ ਪਾਣੀ, ਅੱਜ ਯੈਲੋ ਅਲਰਟ