Farmers Protest News: ਕਿਸਾਨ ਟਰਾਲੀਆਂ ਭਰ ਕੇ 26 ਨਵੰਬਰ ਨੂੰ ਚੰਡੀਗੜ੍ਹ ਵੱਲ ਕਰਨਗੇ ਕੂਚ; ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਐਲਾਨ
Farmers Protest News: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ 26 ਨਵੰਬਰ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ।
Farmers Protest News: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ 26 ਨਵੰਬਰ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਆਗੂਆਂ ਐਲਾਨ ਕੀਤਾ ਕਿ 300 ਤੋਂ ਵੱਧ ਟਰਾਲੀਆਂ ਭਰਕੇ ਸਰਕਾਰ ਖਿਲਾਫ ਰੋਸ ਜ਼ਾਹਿਰ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ਉਤੇ ਹਜ਼ਾਰਾਂ ਕਿਸਾਨ ਚੰਡੀਗੜ੍ਹ ਪੁੱਜਣਗੇ।
ਪਰਾਲੀ ਸਮੇਤ ਐਮਐਸਪੀ ਤੇ ਕਿਸਾਨਾਂ ਉਪਰ ਹੋਏ ਮਾਮਲੇ ਦਰਜ ਸਮੇਤ ਕਈ ਮੁੱਦਿਆਂ ਉਤੇ ਵੀ ਸਰਕਾਰ ਖਿਲਾਫ਼ ਹੱਲਾ ਬੋਲ ਪ੍ਰਦਰਸ਼ਨ ਹੋਵੇਗਾ। ਲੁਧਿਆਣਾ ਦੇ ਬੱਸ ਸਟੈਂਡ ਨੇੜੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿੱਚ ਹਰਿੰਦਰ ਲੱਖੋਵਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ। ਉਧਰ ਕਿਸਾਨਾਂ ਨੂੰ ਪੇਸ਼ ਆ ਰਹੀ ਸਮੱਸਿਆਵਾਂ ਉਤੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਪ੍ਰਧਾਨ ਹਰਿੰਦਰ ਲੱਖੋਵਾਲ ਨੇ ਐਲਾਨ ਕੀਤਾ ਕਿ 26 ਤਰੀਕ ਨੂੰ ਚੰਡੀਗੜ੍ਹ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਟਰਾਲੀਆਂ ਭਰ ਧਰਨਾ ਪ੍ਰਦਰਸ਼ਨ ਕਰਨਗੇ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਐਮਐਸਪੀ ਤੇ ਮੁਆਵਜ਼ਾ ਰਾਸ਼ੀ ਸਮੇਤ ਕਈ ਮੁੱਦੇ ਨੇ ਜਿਸ ਲਈ ਚੰਡੀਗੜ੍ਹ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ 300 ਦੇ ਕਰੀਬ ਟਰਾਲੀਆਂ ਲੈਕੇ ਪਹੁੰਚਣਗੇ।
ਮੌਜੂਦਾ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਜਾਵੇਗਾ। ਕਿਸਾਨਾਂ ਉਪਰ ਹੋ ਰਹੇ ਦਰਜ ਮਾਮਲਿਆਂ ਨੂੰ ਲੈਕੇ ਕਿਹਾ ਕਿ ਸਰਕਾਰ ਇਸ ਫੈਸਲੇ ਨੂੰ ਵਾਪਸ ਲਵੇ, ਨਹੀਂ ਤਾਂ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਜਾਰੀ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਦਰਜ ਹੋਏ ਮਾਮਲੇ ਰੱਦ ਕਰਵਾਏ ਜਾਣਗੇ। ਉਨ੍ਹਾਂ ਨੇ ਮੁੱਖ ਮੰਤਰੀ ਉਤੇ ਵੀ ਸਵਾਲ ਚੁੱਕੇ ਨੇ ਕਿਹਾ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ ਨਹੀਂ ਤਾਂ ਇਸ ਦਾ ਖ਼ਮਿਆਜਾ ਲੋਕਾਂ ਨੂੰ ਭੁਗਤਣਾ ਪੈ ਸਕਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਵੀ ਭੜਾਸ ਕੱਢੀ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਵੱਲੋਂ ਕੁਆਲਿਟੀ ਨੂੰ ਲੈ ਕੇ ਚੁੱਕੇ ਸਵਾਲਾਂ ਉਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਘੱਟ ਏਅਰ ਇੰਡੈਕਸ ਕੁਆਲਿਟੀ ਹੈ ਅਤੇ ਦਿੱਲੀ ਦਾ ਏਅਰ ਇੰਡੈਕਸ ਕੁਆਲਿਟੀ 400 ਤੋਂ ਪਾਰ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਉਤੇ ਵੀ ਜਮ ਕੇ ਹਮਲਾ ਬੋਲਿਆ ਹੈ।
ਇਹ ਵੀ ਪੜ੍ਹੋ : Delhi Pollution News: ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਹਲਫਨਾਮਾ ਦਾਖ਼ਲ; ਕਹੀ ਵੱਡੀ ਗੱਲ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ