FarmersstrikeSangrur: ਭਾਰੀ ਮੀਂਹ ਦੌਰਾਨ ਵੀ ਮੁੱਖ ਮੰਤਰੀ ਦੀ ਕੋਠੀ ਬਾਹਰ ਡਟੇ ਹੋਏ ਹਨ ਕਿਸਾਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਗਾਂ ਲਾਗੂ ਕਰਵਾਉਣ ਨੂੰ ਲੈ ਕੇ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਹੈ। ਦੇਰ ਰਾਤ ਭਾਰੀ ਮੀਂਹ ਪੈਣ ਨਾਲ ਵੀ ਕਿਸਾਨ ਆਪਣੇ ਦ੍ਰਿੜ ਇਰਾਦਿਆਂ `ਚੇ ਡਟੇ ਹੋਏ ਹਨ।
ਚੰਡੀਗੜ੍ਹ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਗਾਂ ਲਾਗੂ ਕਰਵਾਉਣ ਨੂੰ ਲੈ ਕੇ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਹੈ। 9 ਅਕਤੂਬਰ ਨੂੰ ਲੱਗੇ ਧਰਨੇ ਦਾ ਅੱਜ ਤੀਸਰਾ ਦਿਨ ਹੈ। ਦੇਰ ਰਾਤ ਤੇਜ਼ ਬਾਰਿਸ਼ ਤੇ ਹਨ੍ਹੇਰੀ ਵੀ ਇਨ੍ਹਾਂ ਕਿਸਾਨਾਂ ਦੇ ਦ੍ਰਿੜ ਇਰਾਦਿਆਂ ਨੂੰ ਹਿਲਾ ਨਾ ਸਕੀ। ਕਿਸਾਨਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾ ਕੇ ਹੀ ਉਹ ਵਾਪਸ ਮੁੜਨਗੇ।