Amritsar News (ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਵੇਰਕਾ ਪੁਲਿਸ ਸਟੇਸ਼ਨ ਦੀ ਐਸਐਚਓ ਉਪਰ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਵਾਰਦਾਤ ਦੀ ਇਤਲਾਹ ਮਿਲਣ ਉਤੇ ਐਸਐਚਓ ਅਮਨਜੋਤ ਕੌਰ ਘਟਨਾ ਸਥਾਨ ਉਪਰ ਪੁੱਜੇ ਸਨ।


COMMERCIAL BREAK
SCROLL TO CONTINUE READING

ਇਸ ਦੌਰਾਨ ਉਹ ਪੁੱਛਗਿੱਛ ਕਰ ਰਹੇ ਸਨ ਕਿ ਅਣਪਛਾਤਿਆਂ ਨੇ ਉਨ੍ਹਾਂ ਉਪਰ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਐਸਐਚਓ ਦੇ ਕਾਫੀ ਸੱਟਾਂ ਲੱਗੀਆਂ ਹਨ। ਜ਼ਖ਼ਮੀ ਹਾਲਤ ਵਿੱਚ ਐਸਐਚਓ ਅਮਨਜੋਤ ਕੌਰ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਹਮਲਾ ਕਰਨ ਵਾਲੇ ਬਦਮਾਸ਼ਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਵੇਰਕਾ ਥਾਣੇ ਅਧੀਨ ਪੈਂਦੇ ਪਿੰਡ ਮੂਧਲ ਦੀ ਹੈ। ਬੀਤੀ ਰਾਤ ਪਿੰਡ ਮੂਧਲ ਵਿੱਚ ਦੋ ਗੁੱਟਾਂ ਵਿੱਚ ਲੜਾਈ ਹੋ ਗਈ ਸੀ। ਇਸ ਦੀ ਸੂਚਨਾ ਵੇਰਕਾ ਥਾਣੇ ਨੂੰ ਭੇਜ ਦਿੱਤੀ ਗਈ ਸੀ। ਵੇਰਕਾ ਥਾਣੇ ਦੀ ਐਸਐਚਓ ਮਨਦੀਪ ਕੌਰ ਮੌਕੇ ਉਤੇ ਪੁੱਜੇ।


ਰਾਤ ਦਾ ਸਮਾਂ ਹੋਣ ਕਰਕੇ ਉਹ ਵਰਦੀ ਵਿੱਚ ਨਹੀਂ ਸੀ। ਇਸ ਦੌਰਾਨ ਇੱਕ ਗੁੱਟ ਨੇ ਐਸਐਚਓ ਉਪਰ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਦਾਤਰ ਸਮੇਤ ਮਹਿਲਾ ਐਸਐਚਓ ਅਮਨਦੀਪ ਕੌਰ 'ਤੇ ਹਮਲਾ ਕਰ ਦਿੱਤਾ। ਦਾਤਰ ਉਨ੍ਹਾਂ ਕੰਨ ਉਪਰ ਵੱਜਿਆ ਹੈ। ਇਸ ਤੋਂ ਬਾਅਦ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮੌਕੇ 'ਤੇ ਪਹੁੰਚੀ ਪੁਲਿਸ ਨੇ ਤੁਰੰਤ ਉਨ੍ਹਾਂ ਨੂੰ ਚੁੱਕ ਕੇ ਹਸਪਤਾਲ ਪਹੁੰਚਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।


ਵੇਰਕਾ ਪੁਲਿਸ ਸਟੇਸ਼ਨ ਦੀ ਪੁਲਿਸ ਮੁਲਾਜ਼ਮ ਸਿਮਰਨਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੀ ਰਾਤ ਥਾਣਾ ਵੇਰਕਾ ਦੀ ਐਸਐਚਓ ਅਮਨਜੋਤ ਕੌਰ ਨੂੰ ਜਾਣਕਾਰੀ ਮਿਲੀ ਸੀ ਕਿ ਵੇਰਕੇ ਦੇ ਨੇੜਲੇ ਪਿੰਡ ਮੁਧਲ ਵਿੱਚ ਕੋਈ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ : Punjab News: ਕੇਂਦਰ ਸਰਕਾਰ ਨੇ ਸਪੀਕਰ ਪੰਜਾਬ ਨੂੰ ਦਿੱਤਾ ਵੱਡਾ ਝਟਕਾ, ਅਮਰੀਕਾ ਜਾਣ ਦੀ ਨਹੀਂ ਦਿੱਤੀ ਇਜਾਜ਼ਤ


ਉਸ ਸਬੰਧੀ ਥਾਣਾ ਵੇਰਕਾ ਦੀ ਐਸਐਚਓ ਅਮਨਜੋਤ ਕੌਰ ਮੌਕੇ ਉਪਰ ਪੁੱਜੇ ਤੇ ਇਸ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਐਸਐਚਓ ਉੱਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਐਸਐਚਓ ਦੇ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਦਾ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਤੇ ਲਗਾਤਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Hoshiarpur Soldier Attack: ਛੁੱਟੀ 'ਤੇ ਘਰ ਆਏ ਫੌਜੀ 'ਤੇ ਜਾਨਲੇਵਾ ਹਮਲਾ, ਕੱਟ ਦਿੱਤੀ ਬਾਂਹ