Fatehgarh Sahib News: ਫ਼ਤਹਿਗੜ੍ਹ ਸਾਹਿਬ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਫਤਹਿ ਦੌੜ ਕਰਵਾਈ
Fatehgarh Sahib News: ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੋਂ ਅੱਜ ਨਸ਼ੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਨਸ਼ਾ ਵਿਰੋਧੀ ਦੌੜ ਕਰਵਾਈ ਗਈ।
Fatehgarh Sahib News: ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੋਂ ਅੱਜ ਨਸ਼ੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਨਸ਼ਾ ਵਿਰੋਧੀ ਦੌੜ ਕਰਵਾਈ ਗਈ, ਜਿਸ ਨੂੰ ਫਤਹਿ ਦੌੜ ਦਾ ਨਾਂ ਦਿੱਤਾ ਗਿਆ। ਫ਼ਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਤੋਂ ਇਸ ਨਸ਼ਾ ਵਿਰੋਧੀ ਫਤਹਿ ਦੌੜ ਨੂੰ ਏਡੀਜੀਪੀ ਜਸਕਰਨ ਸਿੰਘ ਵੱਲੋਂ ਹਰੀ ਝੰਡੀ ਦੇਕੇ ਰਵਾਨਾ ਕੀਤਾ ਗਿਆ।
ਫਤਹਿ ਦੌੜ ਵਿਚ ਜ਼ਿਲ੍ਹੇ ਭਰ ਤੋਂ ਕਰੀਬ 5000 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਕਰੀਬ 10 ਕਿਲੋਮੀਟਰ ਦੀ ਇਸ ਦੌੜ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਉਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇਕੇ ਸਨਮਾਨਿਤ ਵੀ ਕੀਤਾ ਗਿਆ ਹੈ। ਇਸ ਦੌਰਾਨ ਫ਼ਿਲਮੀ ਅਦਾਕਾਰ ਅਤੇ ਗਾਇਕ ਤਰਸੇਮ ਜੱਸੜ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ, ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਕੌਰ ਗਰੇਵਾਲ ਤੋਂ ਇਲਾਵਾ ਜ਼ਿਲ੍ਹੇ ਦੀਆਂ ਉੱਘੀਆਂ ਸਖ਼ਸ਼ੀਅਤਾਂ ਮੌਜੂਦ ਸਨ।
ਇਹ ਵੀ ਪੜ੍ਹੋ : Ludhiana Firing News: ਲੁਧਿਆਣਾ 'ਚ ਡੇਅਰੀ ਸੰਚਾਲਕ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
ਇਸ ਮੌਕੇ ਏਡੀਜੀਪੀ ਜਸਕਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਜਿਸ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ ਫਤਹਿ ਦੌੜ ਦਾ ਆਯੋਜਨ ਕੀਤਾ ਗਿਆ। ਇਸ ਦੀ ਸ਼ੁਰੂਆਤ ਅੱਜ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤੀ ਗਈ ਹੈ। ਇਸ ਫਤਹਿ ਦੌੜ ਦੌਰਾਨ ਮਨਪ੍ਰੀਤ ਸਿੰਘ ਪਹਿਲੇ, ਰਵੀ ਕੁਮਾਰ ਦੂਜੇ ਤੇ ਪ੍ਰੀਤ ਸਿੰਘ ਤੀਜੇ ਸਥਾਨ ਰਹੇ। ਵਿਧਾਇਕ ਲਖਬੀਰ ਰਾਏ ਤੇ ਪਹਿਲੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਮਨਪ੍ਰੀਤ ਨੇ ਇਸ ਮੈਰਾਥਨ ਦੀ ਸ਼ਲਾਘਾ ਕੀਤੀ ਤੇ ਨੌਜਵਾਨਾਂ ਨੂੰ ਨਸ਼ਿਆ ਤੋਂ ਬਚਣ ਤੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : Ludhiana Firing News: ਲੁਧਿਆਣਾ 'ਚ ਡੇਅਰੀ ਸੰਚਾਲਕ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
ਫ਼ਤਹਿਗੜ੍ਹ ਸਾਹਿਬ ਤੋਂ ਜਗਮੀਤ ਸਿੰਘ ਦੀ ਰਿਪੋਰਟ