Fatehgarh News: ਫ਼ਤਹਿਗੜ੍ਹ ਸਾਹਿਬ ਵਿਖੇ ਖੇੜੀ ਵਾਲੇ ਬਾਬੇ ਖਿਲਾਫ਼ FIR ਦਰਜ, ਸੱਸ ਦੇ ਪੱਟ `ਚ ਮਾਰੀ ਸੀ ਗੋਲੀ
Fatehgarh News: ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਗੁਰਵਿੰਦਰ ਸਿੰਘ ਖੇੜੀ ਜੱਟਾਂ ਦੇ ਠੇਕਿਆਂ ਦੇ ਆਪਸੀ ਝਗੜੇ ਸਬੰਧੀ ਪੁਲਿਸ ਨੇ ਗੁਰਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Fatehgarh News: ਅਕਸਰ ਵਿਵਾਦਾਂ ਵਿੱਚ ਘਿਰੇ ਰਹਿਣ ਵਾਲੇ ਬਾਬਾ ਗੁਰਵਿੰਦਰ ਸਿੰਘ ਖੇੜੀਵਾਲਾ (ਮਾਲੇਰਕੋਟਲਾ) ਦਾ ਹੁਣ ਫਤਿਹਗੜ੍ਹ ਸਾਹਿਬ ਵਿੱਚ ਰਹਿੰਦੇ ਆਪਣੇ ਸਹੁਰੇ ਪਰਿਵਾਰ ਨਾਲ ਝਗੜਾ ਹੋ ਗਿਆ। ਦੋਵਾਂ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਦੋਵਾਂ ਧਿਰਾਂ ਦੇ ਅੱਧੀ ਦਰਜਨ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੋਵੇਂ ਧਿਰਾਂ ਇਕ-ਦੂਜੇ 'ਤੇ ਗੋਲੀਬਾਰੀ ਦਾ ਦੋਸ਼ ਲਗਾ ਰਹੀਆਂ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਹਮਲੇ ਵਿੱਚ ਬਾਬਾ ਗੁਰਵਿੰਦਰ ਸਿੰਘ ਖੇੜੀਵਾਲਾ ਤੋਂ ਇਲਾਵਾ ਪ੍ਰਭਦੀਪ ਸਿੰਘ, ਬਾਬਾ ਦੀ ਸੱਸ ਗੁਰਜੀਤ ਕੌਰ ਅਤੇ ਰਮਨਜੋਤ ਸਿੰਘ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: Zirakpur News: ਜ਼ੀਰਕਪੁਰ ਚ ਕੁੜੀ ਨੂੰ ਲਿਫ਼ਟ ਦੇਣਾ ਪਿਆ ਮਹਿੰਗਾ! ਹੋਇਆ ਅਜਿਹਾ...ਜਾਣੋ ਪੂਰਾ ਮਾਮਲਾ
ਬੀਤੇ ਦਿਨੀ ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲਾ ਅਤੇ ਉਸ ਦੇ ਸਹੁਰਾ ਪਰਿਵਾਰ ਦਰਮਿਆਨ ਹੋਏ ਝਗੜੇ ਵਿੱਚ ਚੱਲੀ ਗੋਲੀ ਦੇ ਮਾਮਲੇ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਪੁਲਿਸ ਨੇ ਗੁਰਵਿੰਦਰ ਸਿੰਘ ਖੇੜੀ ਤੇ ਪ੍ਰਭਦੀਪ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ। ਇਸ ਸਬੰਧੀ ਡੀਐਸਪੀ ਸੁਖਨਾਜ਼ ਸਿੰਘ ਨੇ ਜਾਣਕਾਰੀ ਦਿੱਤੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ ਸਿੰਘ ਨੇ ਦੱਸਿਆ ਕਿ ਬੀਤੀ ਦਿਨ ਗੁਰਜੀਤ ਕੌਰ ਦੇ ਬਿਆਨ ਦਰਜ ਕਰਕੇ ਐਫ.ਆਈ.ਆਰ. ਗੁਰਵਿੰਦਰ ਸਿੰਘ ਖੇੜੀ ਜੱਟਾਂ ਵਾਲੇ ਅਤੇ ਪ੍ਰਭਦੀਪ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਡਾਕਟਰਾਂ ਅਨੁਸਾਰ ਗੁਰਵਿੰਦਰ ਸਿੰਘ ਗਵਾਹੀ ਦੇਣ ਦੇ ਯੋਗ ਨਹੀਂ ਸੀ। ਉਸ ਦਾ ਬਿਆਨ ਦਰਜ ਨਹੀਂ ਹੋ ਸਕਿਆ। ਡੀਐਸਪੀ ਨੇ ਦੱਸਿਆ ਕਿ ਕੱਲ ਬਾਬਾ ਗੁਰਵਿੰਦਰ ਸਿੰਘ ਤੇ ਉਸਦੇ ਸੁਹਰਾ ਪਰਿਵਾਰ ਦੇ ਵਿੱਚ ਝਗੜਾ ਹੋ ਗਿਆ ਸੀ ਜਿਸ ਦੇ ਵਿੱਚ ਉਹਨਾਂ ਨੂੰ ਪਤਾ ਲਗਿਆ ਕਿ ਉਥੇ ਗੋਲੀ ਚੱਲੀ ਹੈ ਜੋ ਗੁਰਜੀਤ ਕੌਰ ਦੇ ਲੱਤ ਵਿਚ ਲੱਗੀ ਹੈ। ਬਾਕੀ ਉਹਨਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਬੀਤੀ ਰਾਤ ਗੁਰਜੀਤ ਕੌਰ ਦੇ ਬਿਆਨ ਦਰਜ ਕਰਕੇ ਐਫਆਈਆਰ ਭਾਰਤੀ ਨਿਆਂਇਕ ਸੰਹਿਤਾ ਅਤੇ ਹਥਿਆਰ ਐਕਟ ਦੀਆਂ ਧਾਰਾਵਾਂ 109, 333, 191, 190 ਦੇ ਤਹਿਤ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ