Fatehgarh News: ਕਮਿਊਨਿਟੀ ਹੈਲਥ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ
Fatehgarh News: ਇਸ ਮੌਕੇ ਕਰਮਚਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਸੁਣਵਾਈ ਨਹੀਂ ਹੁੰਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ 9 ਜਨਵਰੀ ਨੂੰ ਚੰਡੀਗੜ੍ਹ ਸਿਹਤ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ।
Fatehgarh News:(Jagmeet Singh): ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਕੰਮ ਕਰਦੇ ਕਮਿਊਨਿਟੀ ਹੈਲਥ ਕਰਮਚਾਰੀਆਂ ਦੇ ਵਲੋਂ ਮੰਗਾਂ ਨੂੰ ਲੈਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਰਮਚਾਰੀਆਂ ਨੇ ਆਪਣੇ ਮੰਗਾਂ ਨੂੰ ਪੂਰੀਆਂ ਕਰਵਾਉਣ ਦੇ ਲਈ ਲਿਖਿਆ ਮੰਗ ਪੱਤਰ ਸਿਵਲ ਸਰਜਨ ਨੂੰ ਦਿੱਤਾ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਹੈਲਥ ਐਂਡ ਵੈਲਨੈਸ ਸੈਂਟਰਾਂ ਉਪਰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸੀ.ਐਚ.ਓ ਵਲੋਂ ਕਰੋਨਾ ਕਾਲ ਅਤੇ ਹੜ੍ਹਾਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਗਈ। ਪਰੰਤੂ ਵਿਭਾਗ ਵੱਲੋਂ ਪਿੱਛਲੇ ਲੰਮੇਂ ਸਮੇਂ ਤੋਂ ਉਹਨਾਂ ਨਾਲ ਵਧੀਕੀ ਕੀਤੀ ਜਾ ਰਹੀ ਹੈ। ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਉਹਨਾਂ ਨੂੰ 5000 ਰੁਪਏ ਘੱਟ ਤਨਖਾਹ ਦਿੱਤੀ ਜਾ ਰਹੀ ਹੈ ਜਿਸ ਦੇ ਸਬੰਧ ਵਿੱਚ ਯੂਨੀਅਨ ਵਲੋਂ ਸਿਹਤ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬਹੁਤ ਵਾਰ ਮੀਟਿੰਗ ਕਰਕੇ ਜਾਣੂੰ ਕਰਵਾਇਆ ਗਿਆ ਪਰੰਤੂ ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦੋ-ਦੋ ਨਵੀਂਆਂ ਲਗਜ਼ਰੀ ਗੱਡੀਆਂ ਦਾ ਦਿੱਤਾ ਤੋਹਫ਼ਾ
ਉਨ੍ਹਾਂ ਨੇ ਕਿਹਾ ਕਿ ਸਗੋਂ ਉਲਟਾਂ ਸਾਡੇ ਟਾਰਗੇਟ ਵਿੱਚ ਬਦਲਾਅ ਕਰਕੇ, 2-2 ਟਾਰਗੇਟ ਜੋੜ ਕੇ ਇਕ ਬਣਾ ਦਿੱਤਾ ਗਿਆ ਅਤੇ ਸਾਡੇ ਕੰਮਾਂ ਨੂੰ ਹੋਰ ਔਖ਼ਾ ਕੀਤਾ ਜਾ ਰਿਹਾ ਹੈ ਅਤੇ ਸਾਰੇ ਕੰਮ ਆਨਲਾਈਨ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਜਦੋਂਕਿ ਆਨਲਾਈਨ ਕੰਮ ਕਰਨ ਲਈ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਕੋਈ ਇੰਟਰਨੈੱਟ ਦੀ ਫੈਸਿਲਟੀ ਹੈ ਅਤੇ ਨਾ ਹੀ ਕੋਈ ਕੰਪਿਊਟਰ ਆਪਰੇਟਰ ਦੀ ਭਰਤੀ ਕੀਤੀ ਗਈ ਹੈ। ਜੇਕਰ ਸੀ.ਐਚ ਓ.ਵਲੋਂ ਇਹ ਸਾਰੇ ਕੰਮ ਆਪਣੇ ਆਪ ਆਨਲਾਈਨ ਕੀਤੇ ਜਾਣਗੇ ਤਾਂ ਲੋਕਾਂ ਨੂੰ ਮਿਲ ਰਹੀਆਂ ਜਰੂਰੀ ਸਿਹਤ ਸਹੂਲਤਾਂ ਜਿਵੇ ਓ ਪੀ ਡੀ, ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ, ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਜਾਂਚ, ਵੱਖ ਵੱਖ ਪਿੰਡਾਂ ਵਿਚ ਲਗਾਏ ਜਾਂਦੇ ਮੈਡੀਕਲ ਜਾਂਚ ਕੈਂਪ ਆਦਿ ਪ੍ਰਭਾਵਿਤ ਹੋਣਗੇ।
ਇਸ ਮੌਕੇ ਕਰਮਚਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਸੁਣਵਾਈ ਨਹੀਂ ਹੁੰਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ 9 ਜਨਵਰੀ ਨੂੰ ਚੰਡੀਗੜ੍ਹ ਸਿਹਤ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ: Ludhiana Viral Video News: ਜੇਲ੍ਹ ਵਿੱਚ ਜਨਮਦਿਨ ਮਨਾ ਰਹੇ ਕੈਦੀਆਂ ਦੀ ਵੀਡੀਓ ਵਾਈਰਲ !