Fatehgarh Sahib News: ਬੀਤੇ ਦਿਨੀਂ ਅੰਬੇ ਮਾਜਰਾ ਮੰਡੀ ਗੋਬਿੰਦਗੜ੍ਹ 'ਚ ਇਕ ਨਿੱਜੀ ਸਕੂਲ ਦੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਸੀ। ਇਸ ਮਾਮਲੇ ਵਿਚ ਪਰਿਵਾਰ ਵੱਲੋਂ ਪੁਲਿਸ ਤੋਂ ਸਕੂਲ ਚੇਅਰਮੈਨ ਦੇ ਖਿਲਾਫ ਐਫਆਈਆਰ ਦਰਜ ਕਰ ਦੀ ਮੰਗ ਕੀਤੀ ਜਾ ਰਹੀ ਸੀ। ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਨਾ ਤਾ ਸਕੂਲ ਮਾਲਕ ਅਤੇ ਡਰਾਈਵਰ ਖਿਲਾਫ ਕੋਈ ਕਾਰਵਾਈ ਕੀਤੀ ਗਈ। 


COMMERCIAL BREAK
SCROLL TO CONTINUE READING

ਇਸ ਸਾਰੀ ਘਟਨਾ ਵਿੱਚ ਕਾਰਵਾਈ ਨਾ ਹੋਣ ਅਤੇ ਜ਼ਖਮੀ ਪਿਤਾ ਦੀ ਹਾਲਤ ਨੂੰ ਦੇਖਦੇ ਹੋਏ ਧੀ ਨੇ ਘਰ 'ਚ ਹੀ ਫਾਹਾ ਲੈ ਲਿਆ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੇ ਹੋਣ ਤੋਂ ਬਾਅਦ ਪਰਿਵਾਰ ਵਿੱਚ ਕਾਫੀ ਜ਼ਿਆਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਪਰਿਵਾਰ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਦੋਂ ਤੱਕ ਕੋਈ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। 


ਇਹ ਵੀ ਪੜ੍ਹੋ: Punjab Weather Update: ਸੂਬੇ ਵਿੱਚ ਅੱਜ ਕਈ ਥਾਂਈ ਮੀਂਹ ਪੈਣ ਦੀ ਸੰਭਵਾਨਾ, 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ


ਦੱਸ ਦੇਈਏ ਕਿ ਇਹ ਰਿਮਟ ਯੂਨੀਵਰਸਿਟੀ ਦੇ ਮਾਲਕਾਂ ਦਾ ਸਕੂਲ ਵੀ ਹੈ, ਜਿੱਥੇ ਬੀਤੇ ਦਿਨ ਲੋਹੇ ਦੀ ਪਲੇਟ ਡਿੱਗਣ ਕਾਰਨ ਲਾਇਬ੍ਰੇਰੀ ਵਿੱਚ ਕੰਮ ਕਰਨ ਵਾਲੀ ਇੱਕ ਔਰਤ ਦੀ ਮੌਤ ਹੋ ਗਈ ਸੀ।


ਇਹ ਵੀ ਪੜ੍ਹੋ: Paris Olympics 2024: ਭਾਰਤ ਨੂੰ ਰਮਿਤਾ-ਅਰਜੁਨ ਤੋਂ ਤਗਮੇ ਦੀ ਉਮੀਦ, ਪੁਰਸ਼ ਹਾਕੀ ਟੀਮ ਦਾ ਅਰਜਨਟੀਨਾ ਨਾਲ ਮੁਕਾਬਲਾ