Fatehgarh Sahib Fraud News: ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਇੰਗਲੈਂਡ ਦਾ ਵਰਕ ਪਰਮਿਟ ਉੱਤੇ ਵੀਜ਼ਾ ਲਗਵਾ ਕੇ ਦੇਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਠੱਗ ਲੈਣ ਦੇ ਕਥਿਤ ਮਾਮਲੇ ਵਿੱਚ ਗ੍ਰਿਫਤਾਰ ਕੀਤਾ। ਜਿਹਨਾਂ ਦਾ ਪੁਲਿਸ ਵਲੋਂ ਰਿਮਾਂਡ ਹਾਸਲ ਕਰਕੇ ਜਾਂਚ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਬਸੀ ਪਠਾਣਾਂ ਦੇ ਮੁਖੀ ਨਰਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਗੁਰਲਾਲ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਗੁਰਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਉਸਦੇ ਦੋਸਤ ਪ੍ਰਿਤਪਾਲ ਸਿੰਘ ਨਾਲ ਗੱਲ ਕਰਦਿਆਂ ਕਿਹਾ ਕਿ ਸ਼ਿਵਮ ਏਜੰਟ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਵਿਅਕਤੀਆਂ ਦੇ ਝਾਂਸੇ ਵਿੱਚ ਆ ਕੇ ਉਨਾਂ ਨੇ 15 ਲੱਖ ਰੁਪਏ ਐਡਵਾਂਸ ਦੇ ਦਿੱਤੇ ਪਰ ਉਕਤ ਵਿਅਕਤੀਆਂ ਨੇ ਜਾਅਲੀ ਵੀਜ਼ਾ ਲਗਵਾ ਕੇ ਉਨਾਂ ਨਾਲ ਠੱਗੀ ਮਾਰੀ ਹੈ। 


ਇਹ ਵੀ ਪੜ੍ਹੋ: Khanna News: ਪੰਜਾਬ ਦੇ ਇੱਕ ਇਲਾਕੇ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਦਾ ਕੀਤਾ ਬਾਈਕਾਟ, ਆਗੂਆਂ ਨੂੰ ਨਹੀਂ ਮੰਗਣ ਦੇਣਗੇ ਵੋਟਾਂ 

ਸ਼ਿਕਾਇਤਕਰਤਾ ਦੇ ਬਿਆਨਾਂ ''ਤੇ ਥਾਣਾ ਬਸੀ ਪਠਾਣਾਂ ਵਿਖੇ ਦਰਜ ਕੀਤੇ ਗਏ ਮੁਕੱਦਮੇ ''ਚ ਗੁਰਪ੍ਰੀਤ ਸਿੰਘ , ਸਲਮਾਨ ਖਾਨ, ਰਣਜੀਤ ਸਿੰਘ, ਸ਼ਿਵਮ ਅਤੇ ਨਾਮਾਲੂਮ ਵਿਅਕਤੀ ਨੂੰ ਨਾਮਜ਼ਦ ਕਰਕੇ ਗੁਰਪ੍ਰੀਤ ਸਿੰਘ ਅਤੇ ਸਲਮਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਹਨਾਂ ਦਾ ਪੁਲਿਸ ਵਲੋਂ ਰਿਮਾਂਡ ਹਾਸਲ ਕਰਕੇ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ 'ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇ