Fatehgarh Sahib Lok sabha Chunav Result 2024:  ਪੰਜਾਬ ਦਾ ਲੋਕ ਸਭਾ ਹਲਕਾ ਫਤਹਿਗੜ੍ਹ (Lok Sabha Chunav Fatehgarh Sahib Result 2024) ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਫਤਹਿਗੜ੍ਹ ਸਾਹਿਬ ਦੇ ਮੌਜੂਦਾ ਕਾਂਗਰਸ ਦੇ ਸੰਸਦ ਮੈਂਬਰ ਅਮਰ ਸਿੰਘ ਨੂੰ ਮੁੜ ਤੋਂ ਜੇਤੂ ਐਲਾਨ ਦਿੱਤਾ ਗਿਆ ਹੈ। ਡਾ. ਅਮਰ ਸਿੰਘ ਨੇ 332591 ਵੋਟਾਂ ਹਾਸਲ ਕੀਤੀਆਂ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੂੰ ਮਾਤ ਦਿੱਤੀ ਹੈ। ਗੁਰਪ੍ਰੀਤ ਜੀਪੀ ਨੇ 298389 ਵੋਟਾਂ ਹਾਸਲ ਕੀਤੀਆਂ ਹਨ। ਇਸ ਤਰ੍ਹਾਂ ਡਾ. ਅਮਰ ਸਿੰਘ ਨੇ  ਗੁਰਪ੍ਰੀਤ ਸਿੰਘ ਨੂੰ 34202 ਨਾਲ ਮਾਤ ਦਿੱਤੀ ਹੈ।


COMMERCIAL BREAK
SCROLL TO CONTINUE READING

ਕਿੰਨੀ ਵੋਟਿੰਗ ਹੋਈ (Fatehgarh Sahib Lok Sabha Election 2024 Voting)


ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ 62.53 ਪ੍ਰਤੀਸ਼ਤ ਵੋਟ ਪੋਲ ਹੋਈ ਸੀ। ਫਤਹਿਗੜ੍ਹ ਸਾਹਿਬ ਸੀਟ ਦੀ ਗੱਲ ਕਰੀਏ ਤਾਂ ਇੱਥੇ ਕੁੱਲ 15 ਲੱਖ 52 ਹਜ਼ਾਰ 567 ਵੋਟਰਾਂ ਵਿੱਚੋਂ 9 ਲੱਖ 70 ਹਜ਼ਾਰ 783 ਵੋਟਰਾਂ ਨੇ ਵੋਟ ਪਾਈ। ਪੂਰੇ ਹਲਕੇ ਵਿੱਚ 62.53 ਫੀਸਦੀ ਵੋਟਿੰਗ ਹੋਈ। ਜਦੋਂ ਕਿ 2019 ਵਿੱਚ 65.68 ਫੀਸਦੀ ਵੋਟਿੰਗ ਹੋਈ ਸੀ। ਇੱਥੇ 14 ਉਮੀਦਵਾਰ ਮੈਦਾਨ ਵਿੱਚ ਹਨ।


ਉਮੀਦਵਾਰ  ਸਿਆਸੀ ਪਾਰਟੀ ਵੋਟਾਂ
ਡਾ. ਅਮਰ ਸਿੰਘ  ਕਾਂਗਰਸ 332591
ਗੁਰਪ੍ਰੀਤ ਸਿੰਘ ਜੀਪੀ  'ਆਪ' 298389
ਗੇਜਾ ਰਾਮ ਭਾਜਪਾ 127521
ਬਿਕਰਮ ਸਿੰਘ ਖਾਲਸਾ ਸ਼੍ਰੋਮਣੀ ਅਕਾਲੀ ਦਲ 126730
ਰਾਜ ਜਤਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ (ਅ) 43644
ਕੁਲਵੰਤ ਸਿੰਘ ਬਸਪਾ 20892 

ਪਿਛਲੇ ਲੋਕ ਸਭਾ ਨਤੀਜੇ 2019 (Lok Sabha Election 2019 Results)
2019 ਵਿੱਚ ਫਤਹਿਗੜ੍ਹ ਲੋਕ ਸਭਾ ਸੀਟ ਉਪਰ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਜਿੱਤ ਹਾਸਲ ਕੀਤੀ ਸੀ। ਡਾ. ਅਮਰ ਸਿੰਘ ਨੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਮਾਤ ਦਿੱਤੀ ਸੀ। ਡਾ. ਅਮਰ ਸਿੰਘ ਨੇ 411,651 ਜਦਕਿ ਦਰਬਾਰਾ ਸਿੰਘ ਨੇ 317,753 ਵੋਟਾਂ ਹਾਸਲ ਕੀਤੀ ਸਨ।


ਜਾਣੋ ਇਸ ਸੀਟ ਦਾ ਸਿਆਸੀ ਇਤਿਹਾਸ (Fatehgarh Sahib Lok Sabha Seat History)
ਸਿੱਖ ਇਤਿਹਾਸ ਵਿੱਚ ਫ਼ਤਹਿਗੜ੍ਹ ਸਾਹਿਬ ਦਾ ਵਿਸ਼ੇਸ਼ ਮਹੱਤਵ ਹੈ। ਇਹ ਸ਼ਹਿਰ ਸਰਹਿੰਦ ਤੋਂ ਲਗਭਗ 5 ਕਿਲੋਮੀਟਰ ਉੱਤਰ ਵੱਲ ਸਥਿਤ ਹੈ। ਫਤਹਿਗੜ੍ਹ ਸਾਹਿਬ ਦਾ ਨਾਂ ਗੁਰੂ ਗੋਬਿੰਦ ਸਿੰਘ ਦੇ ਪੁੱਤਰ ਫਤਹਿ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਫਤਹਿ ਸਿੰਘ ਨੂੰ ਉਸ ਦੇ ਭਰਾ ਜ਼ੋਰਾਵਰ ਸਿੰਘ ਦੇ ਨਾਲ ਕੰਧ 'ਚ ਚਿਣਵਾ ਦਿੱਤਾ ਗਿਆ ਸੀ। ਉਸ ਸਮੇਂ ਫਤਹਿ ਸਿੰਘ ਦੀ ਉਮਰ 7 ਸਾਲ ਅਤੇ ਜ਼ੋਰਾਵਰ ਸਿੰਘ ਦੀ ਉਮਰ 9 ਸਾਲ ਸੀ।


ਇਸ ਦੇ ਨਾਲ ਹੀ ਇੱਥੇ ਪਹਿਲੀ ਵਾਰ 2009 ਵਿੱਚ ਲੋਕ ਸਭਾ ਚੋਣਾਂ ਹੋਈਆਂ ਸਨ। ਫਤਿਹਗੜ੍ਹ ਸਾਹਿਬ ਵਿੱਚ ਪਹਿਲੀ ਵਾਰ ਕਾਂਗਰਸ ਨੇ ਚੋਣ ਜਿੱਤੀ ਸੀ। ਇਸ ਲਈ ਕਾਂਗਰਸੀ ਆਗੂ ਸੁਖਦੇਵ ਸਿੰਘ ਫਤਹਿਗੜ੍ਹ ਸਾਹਿਬ ਦੇ ਪਹਿਲੇ ਐਮ.ਪੀ. ਉਨ੍ਹਾਂ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਨੂੰ ਹਰਾਇਆ। ਹੁਣ ਤੱਕ ਇਸ ਸੀਟ ਤੋਂ ਕੁੱਲ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ। ਦੋ ਵਾਰ ਇਹ ਸੀਟ ਇੰਡੀਅਨ ਨੈਸ਼ਨਲ ਕਾਂਗਰਸ ਦੇ ਹਿੱਸੇ ਗਈ। 2009 ਵਿੱਚ ਕਾਂਗਰਸ ਦੇ ਸੁਖਦੇਵ ਸਿੰਘ ਲਿਬੜਾ ਤੇ 2019 ਵਿੱਚ ਅਮਰ ਸਿੰਘ ਇਸ ਸੀਟ ਤੋਂ ਚੋਣ ਜਿੱਤ ਕੇ ਸਦਨ ਵਿੱਚ ਪੁੱਜੇ ਸਨ। ਇਸ ਦੇ ਨਾਲ ਹੀ 2014 ਦੀਆਂ ਆਮ ਚੋਣਾਂ ਵਿਚ ਹਰਿੰਦਰ ਸਿੰਘ ਖਾਲਸਾ ਇੱਕ ਵਾਰ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਇਸ ਸੀਟ ਤੋਂ ਲੋਕ ਸਭਾ ਵਿਚ ਪਹੁੰਚੇ ਸਨ।


ਫਤਹਿਗੜ੍ਹ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ
ਫਤਹਿਗੜ੍ਹ ਸੰਸਦੀ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ, ਜੋ 2008 ਦੀ ਹੱਦਬੰਦੀ ਤੋਂ ਬਾਅਦ ਹੋਂਦ ਵਿੱਚ ਆਈਆਂ ਸਨ। ਜਿਨ੍ਹਾਂ ਦੇ ਨਾਮ ਬੱਸੀ ਪਠਾਣਾ, ਫਤਹਿਗੜ੍ਹ ਸਾਹਿਬ, ਅਮਲੋਹ, ਖੰਨਾ, ਸਮਰਾਲਾ, ਸਾਹਨੇਵਾਲ, ਪਾਇਲ, ਰਾਏਕੋਟ ਤੇ ਅਮਰਗੜ੍ਹ ਸੀਟਾਂ ਹਨ। ਇਨ੍ਹਾਂ 9 ਵਿਧਾਨ ਸਭਾ ਸੀਟਾਂ ਵਿੱਚੋਂ 7 ਕਾਂਗਰਸ ਕੋਲ ਹਨ ਤੇ ਇੱਕ-ਇੱਕ ਸੀਟ ਅਕਾਲੀ ਦਲ ਅਤੇ 'ਆਪ' ਦੇ ਉਮੀਦਵਾਰਾਂ ਨੇ ਜਿੱਤੀ ਹੈ।