Fatehgarh Sahib News: ਸਰਹਿੰਦ ਰੇਲਵੇ ਸਟੇਸ਼ਨ ਨੇੜੇ ਸ਼ਨੀਵਾਰ ਦੇਰ ਰਾਤ ਅੰਮ੍ਰਿਤਸਰ ਤੋਂ ਹਾਵੜਾ ਜਾਂਦੀ ਟਰੇਨ 'ਚ ਵੱਡਾ ਧਮਾਕਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਧਮਾਕੇ ਦੌਰਾਨ 3 ਵਿਅਕਤੀ ਅਤੇ ਇਕ ਔਰਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਫਿਲਹਾਲ ਜ਼ਖਮੀ ਹੋਏ ਲੋਕਾਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖ਼ਲ ਕਰਾਇਆ ਗਿਆ ਹੈ।


COMMERCIAL BREAK
SCROLL TO CONTINUE READING

ਇਸ ਦੀ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਦੇ ਡੀ. ਐੱਸ. ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਮੁੱਢਲੀ ਪੜਤਾਲ 'ਚ ਸਾਹਮਣੇ ਆਇਆ ਹੈ ਕਿ ਟਰੇਨ 'ਚ ਇਕ ਬਾਲਟੀ ਪਈ ਸੀ, ਜਿਸ 'ਚ ਪਟਾਕੇ ਸਨ ਅਤੇ ਅਚਾਨਕ ਉਸ 'ਚ ਧਮਾਕਾ ਹੋ ਗਿਆ ਅਤੇ ਕਈ ਵਿਅਕਤੀ ਜ਼ਖਮੀ ਹੋ ਗਈ।


ਇਹ ਵੀ ਪੜ੍ਹੋ: Punjab By Elections: ਅੱਜ ਡੇਰਾ ਬਾਬਾ ਨਾਨਕ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨ


 


ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਕੰਵਲਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ ਜ਼ਖਮੀਆਂ ਦੀ ਹਾਲਤ ਠੀਕ ਹੈ ਅਤੇ ਉਹ ਜੇਰੇ ਇਲਾਜ ਹਨ। ਰੇਲਗੱਡੀ 'ਚ ਬੈਠੇ ਯਾਤਰੀ ਰਾਕੇਸ਼ ਪਾਲ ਨੇ ਦੱਸਿਆ ਕਿ ਟਰੇਨ 'ਚ ਅਚਾਨਕ ਧਮਾਕਾ ਹੋਇਆ, ਜਿਸ ਕਾਰਨ ਟਰੇਨ 'ਚ ਹਫੜਾ-ਦਫੜੀ ਮਚ ਗਈ।


ਇਹ ਵੀ ਪੜ੍ਹੋ: Punjab Air quality​: ਅੰਮ੍ਰਿਤਸਰ ਦੀ ਆਬੋ-ਹਵਾ ਦੇਸ਼ ਭਰ ਚੋਂ ਸਭ ਤੋਂ ਜ਼ਿਆਦਾ ਖਰਾਬ, ਚੰਡੀਗੜ੍ਹ ਵਿੱਚ AQI 277 ਪਹੁੰਚਿਆ