Fatehgarh Sahib News: ਚਨਾਥਲ ਕਲਾ ਦੀ ਕੋਆਪਰੇਟਿਵ ਸੋਸਾਇਟੀ ਸਹਿਕਾਰੀ ਸਭਾ ਦੀ ਚੋਣ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਆਪਣੇ ਸਮਰਥਕਾਂ ਅਤੇ ਪਿੰਡ ਵਾਸੀਆਂ ਨਾਲ ਰੋਡ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।
Trending Photos
Fatehgarh Sahib News(Jagmeet Singh): ਕੋਆਪਰੇਟਿਵ ਸੋਸਾਇਟੀ ਚਨਾਰਥਲ ਕਲਾ ਦੀ ਚੋਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸੇ ਮਾਮਲੇ ਨੂੰ ਲੈ ਕੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਸਮਰਥਕਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਅੱਗੇ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਨ ਦੇ ਨਾਲ-ਨਾਲ ਦਰਜ ਕੀਤੇ ਗਏ ਇਸ ਪਰਚੇ ਨੂੰ ਰਦ ਕਰਨ ਦੀ ਮੰਗ ਕੀਤੀ ਗਈ।
ਕਾਂਗਰਸ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਚਨਾਰਥਲ ਕਲਾ ਦੀ ਕੋਆਪਰੇਟਿਵ ਸੋਸਾਇਟੀ ਦੇ ਸਕੱਤਰ ਵੱਲੋਂ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਜੋ ਝੂਠਾ ਮਾਮਲਾ ਦਰਜ ਕਰਵਾਇਆ ਗਿਆ ਹੈ, ਉਸ ਦੇ ਖਿਲਾਫ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਸ ਮਾਮਲੇ ਦੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਪਾਸੋਂ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਸਲ ਤੱਤ ਸਾਹਮਣੇ ਆਉਣ। ਉਹਨਾਂ ਨਾਲ ਹੀ ਚਿਤਾਵਨੀ ਦਿੱਤੀ ਕਿ ਜੋ ਗਲਤ ਤਰੀਕੇ ਨਾਲ ਕੋਆਪਰੇਟਿਵ ਸੋਸਾਇਟੀ ਚਨਾਰਥਲ ਕਲਾ ਦੀ ਚੋਣ ਕੀਤੀ ਗਈ ਹੈ। ਉਸ ਖਿਲਾਫ ਰੋਸ ਹਮੇਸ਼ਾ ਜ਼ਾਹਿਰ ਕੀਤਾ ਜਾਂਦਾ ਰਹੇਗਾ।
ਦੱਸਦਈਏ ਕਿ ਬੀਤੇ ਦਿਨੀਂ ਸਹਿਕਾਰੀ ਸਭਾ ਚਨਾਥਲ ਕਲਾ ਦੀ ਹੋਈ ਚੋਣ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਚਨਾਰਥਲ ਕਲਾਂ-ਰੁੜਕੀ ਰੋਡ ਤੇ ਇਲਾਕਾ ਵਾਸੀਆ ਵੱਲੋਂ ਧਰਨਾ ਲਗਾਇਆ ਗਿਆ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਅਤੇ ਅਤੇ ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ਼ ਸਿੰਘ ਗਿੱਲ ਹੋਏ ਆਮ੍ਹੋ ਸਾਹਮਣੇ ਹੋਏ। ਇਸ ਮੌਕੇ ਦੋਵਾਂ ਦੀ ਤਿੱਖੀ ਬਹਿਸ ਵੀ ਹੋ ਗਈ। ਦਰਅਸਲ ਜਿਲ੍ਹੇ ਵਿਚ ਪੈਂਦੇ ਪਿੰਡ ਚਨਾਥਲ ਕਲਾ ਦੀ ਕੋਆਪਰੇਟਿਵ ਸੋਸਾਇਟੀ ਸਹਿਕਾਰੀ ਸਭਾ ਦੀ ਚੋਣ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਆਪਣੇ ਸਮਰਥਕਾਂ ਅਤੇ ਪਿੰਡ ਵਾਸੀਆਂ ਨਾਲ ਰੋਡ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।