Fatehgarh Sahib News(ਜਗਮੀਤ ਸਿੰਘ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ "ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ- 3 ਦੀ ਸ਼ੁਰੂਆਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਦੇ ਵੱਲੋਂ ਕਰਵਾਈ ਗਈ।


COMMERCIAL BREAK
SCROLL TO CONTINUE READING

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ 1500 ਤੋਂ ਵੱਧ ਬੱਚੇ ਹਿੱਸਾ ਲੈ ਰਹੇ ਹਨ। ਇਹਨਾਂ ਖੇਡਾਂ ਸਬੰਧੀ ਰਜਿਸਟ੍ਰੇਸ਼ਨ ਆਨਲਾਈਨ ਲਿੰਕ ''ਤੇ ਕੀਤੀ ਜਾ ਸਕਦੀ ਹੈ ਤੇ ਆਫ਼ ਲਾਈਨ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਦਿੱਤੀ ਗਈ ਹੈ।ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਪੰਜਾਬ ਦੇ ਖੇਡ ਸਭਿਆਚਾਰ ਨੂੰ ਸੁਰਜੀਤ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ।


ਇਹ ਖੇਡਾਂ ਵੱਖ-ਵੱਖ ਕੈਟਾਗਰੀਆਂ ਤਹਿਤ ਕਾਰਵਾਈਆਂ ਜਾਣਗੀਆਂ। ਜਿਹਨਾਂ ਵਿੱਚ ਅੰਡਰ -14, ਅੰਡਰ -17 , ਅੰਡਰ-21, 21 ਤੋਂ 30 ਸਾਲ ਓਪਨ ਗਰੁੱਪ, 31 ਤੋਂ 40 ਸਾਲ ਓਪਨ ਗਰੁੱਪ, 41 ਤੋਂ 50 ਸਾਲ ਤੱਕ ਓਪਨ ਗਰੁੱਪ, 51 ਤੋਂ 60 ਸਾਲ ਤੱਕ ਓਪਨ ਗਰੁੱਪ, 61 ਤੋਂ 40 ਸਾਲ ਤੱਕ ਓਪਨ ਗਰੁੱਪ, 70 ਸਾਲ ਤੋਂ ਉੱਪਰ ਦੇ ਖਿਡਾਰੀ ਓਪਨ ਗਰੁੱਪ, ਸ਼ਾਮਲ ਹਨ। ਇਹਨਾਂ ਖੇਡਾਂ ਸਬੰਧੀ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਹਨ।


ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਲਈ ਬਹੁਤ ਜ਼ਰੂਰੀ ਹਨ ਕਿਉਂਕਿ ਖੇਡਾਂ ਜਿੱਥੇ ਖਿਡਾਰੀਆਂ ਨੂੰ ਸਰੀਰਕ ਪੱਖੋਂ ਚੁਸਤ-ਦਰੁਸਤ ਰੱਖਦੀਆਂ ਹਨ ਉੱਥੇ ਹੀ ਖਿਡਾਰੀਆਂ ਨੂੰ ਮਾਨਸਿਕ ਤੌਰ ਤੇ ਵੀ ਮਜ਼ਬੂਤ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਖੇਡਾਂ ਨਾਲ ਜੋੜਨਾ ਚਾਹੀਦਾ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿੱਤ ਤੇ ਹਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਇਸ ਲਈ ਖਿਡਾਰੀਆਂ ਨੂੰ ਹਮੇਸ਼ਾ ਅਨੁਸ਼ਾਸਨ ਵਿੱਚ ਰਹਿ ਕੇ ਖੇਡਣਾ ਚਾਹੀਦਾ ਹੈ।


ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੀ ਖੇਡ ਪ੍ਰਤਿਭਾ ਦੇ ਬਿਹਤਰ ਪ੍ਰਦਰਸ਼ਨ ਕਰ ਕੇ ਹੀ ਉੱਚੀਆਂ ਮੱਲ੍ਹਾਂ ਮਾਰੀਆਂ ਜਾ ਸਕਦੀਆਂ ਹਨ। ਇਸ ਲਈ ਹੋਰ ਵੀ ਵਧੇਰੇ ਮਿਹਨਤ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰੋ ਤਾਂ ਜੋ ਭਵਿੱਖ ਵਿੱਚ ਹੋਰ ਵੀ ਉਚਾਈਆਂ ਨੂੰ ਛੂਹ ਸਕੋ।