Derabassi Accident:  ਡੇਰਾਬੱਸੀ ਹਾਈਵੇ 'ਤੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਪਤਨੀ ਅਤੇ ਬੇਟੀ ਨਾਲ ਮੋਟਰਸਾਈਕਲ 'ਤੇ ਜਾ ਰਹੇ ਸਖ਼ਸ਼ ਨੂੰ ਕੰਟੇਨਰ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ। ਇੰਡਸ ਹਸਪਤਾਲ 'ਚ ਕੰਮ ਕਰਦੇ ਸੰਜੇ ਨਾਂ ਦੇ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।


COMMERCIAL BREAK
SCROLL TO CONTINUE READING

ਧੀ ਦੀ ਪੀਜੀਆਈ ਵਿੱਚ ਮੌਤ ਹੋ ਗਈ ਜਦਕਿ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲਾਲੜੂ ਦਾ ਰਹਿਣ ਵਾਲਾ 48 ਸਾਲਾ ਸੰਜੇ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਨਾਭਾ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ। ਡੇਰਾਬੱਸੀ ਵਿੱਚ ਫਲਾਈਓਵਰ ਨੇੜੇ ਇੱਕ ਕੰਟੇਨਰ ਨਾਲ ਟੱਕਰ ਹੋ ਗਈ।


ਇਹ ਵੀ ਪੜ੍ਹੋ : Punjab Election Commission: ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਪ੍ਰਮੁੱਖ ਸਕੱਤਰ ਤੋਂ ਮੰਗੀ ਰਿਪੋਰਟ


ਸੰਜੇ ਦੀ ਮੌਕੇ 'ਤੇ ਹੀ ਮੌਤ ਹੋ ਗਈ। 26 ਸਾਲਾ ਧੀ ਸ਼ਿਵਾਲੀ ਦੀ ਪੀਜੀਆਈ ਵਿੱਚ ਮੌਤ ਹੋ ਗਈ। ਪਤਨੀ ਗੰਭੀਰ ਹਾਲਤ ਵਿੱਚ ਪੀਜੀਆਈ ਵਿੱਚ ਦਾਖ਼ਲ ਹੈ। ਥਾਣਾ ਡੇਰਾਬੱਸੀ ਦੇ ਐਸ.ਐਚ.ਓ ਅਜੀਤੇਸ਼ ਕੌਸ਼ਲ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਹਾਈਡ੍ਰਾ ਦੀ ਮਦਦ ਨਾਲ ਟਰੱਕ ਦੇ ਟਾਇਰਾਂ ਵਿਚਕਾਰ ਫਸੀ ਲਾਸ਼ ਨੂੰ ਬਾਹਰ ਕੱਢਿਆ।



ਕਾਰ ਡਰਾਈਵਰ ਨੇ ਦੱਸਿਆ ਕਿ ਉਹ ਧਰਮਕੋਟ ਤੋਂ ਮੋਗਾ ਵੱਲ ਆ ਰਿਹਾ ਸੀ। ਇਸ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਦੂਜੇ ਡਰਾਈਵਰ ਦਾ ਕਹਿਣਾ ਹੈ ਕਿ ਉਹ ਮੋਗਾ ਤੋਂ ਧਰਮਕੋਟ ਵੱਲ ਨੂੰ ਜਾ ਰਿਹਾ ਸੀ ਕਿ ਮੋਟਰਸਾਈਕਲ ਵਿਚਕਾਰ ਆ ਗਿਆ ਅਤੇ ਕਾਰ ਉਸ ਨੂੰ ਬਚਾਉਣ ਲਈ ਸੜਕ ਦੇ ਵਿਚਕਾਰ ਚਲੀ ਗਈ। ਇਸ ਦੌਰਾਨ ਉਹ ਦੂਜੇ ਪਾਸੇ ਤੋਂ ਆ ਰਹੀ ਇੱਕ ਕਾਰ ਨਾਲ ਟਕਰਾ ਗਿਆ। ਜਿਸ ਵਿੱਚ ਉਸ ਦੀ 48 ਸਾਲਾ ਮਾਤਾ ਕਮਲੇਸ਼ ਦੀ ਮੌਤ ਹੋ ਗਈ। ਕਾਰ 'ਚ 4 ਲੋਕ ਸਵਾਰ ਸਨ। ਸਾਰੇ ਜ਼ਖਮੀ ਹੋ ਗਏ।


ਇਹ ਵੀ ਪੜ੍ਹੋ : Punjab Breaking News Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ