Kotkapura Acid Attack: ਸਹੁਰੇ ਨੇ ਵਿਧਵਾ ਨੂੰਹ `ਤੇ ਸੁੱਟਿਆ ਤੇਜ਼ਾਬ, ਰੌਲਾ ਪੈਣ `ਤੇ ਮੁਲਜ਼ਮ ਹੋਇਆ ਫ਼ਰਾਰ

Kotkapura Acid Attack: ਪੰਜਾਬ ਵਿੱਚ ਸਹੁਰੇ ਵੱਲੋਂ ਵਿਧਵਾ ਨੂੰਹ ਉਪਰ ਤੇਜ਼ਾਬ ਨਾਲ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ।
Kotkapura Acid Attack: ਫ਼ਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਵਿੱਚ ਸਹੁਰੇ ਵੱਲੋਂ ਆਪਣੀ ਵਿਧਵਾ ਨੂੰਹ 'ਤੇ ਤੇਜ਼ਾਬ ਸੁੱਟਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ 'ਚ ਬੁਰੀ ਤਰ੍ਹਾਂ ਨਾਲ ਝੁਲਸ ਗਈ ਹੈ। ਝੁਲਸੀ ਔਰਤ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਥਾਣਾ ਕੋਟਕਪੂਰਾ ਪੁਲਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਦੁਆਰੇਆਣਾ ਰੋਡ ਦੀ ਰਹਿਣ ਵਾਲੀ ਵਿਧਵਾ ਔਰਤ ਇਨ੍ਹੀਂ ਦਿਨੀਂ ਆਪਣੇ ਨਾਨਕੇ ਘਰ ਰਹਿ ਰਹੀ ਸੀ ਅਤੇ ਕੋਟਕਪੂਰਾ ਦੇ ਇੱਕ ਨਿੱਜੀ ਸਕੂਲ ਵਿੱਚ ਸਫ਼ਾਈ ਸੇਵਕ ਵਜੋਂ ਕੰਮ ਕਰ ਰਹੀ ਸੀ। ਸ਼ਨੀਵਾਰ ਸਵੇਰੇ ਉਹ ਇਕ ਹੋਰ ਔਰਤ ਨਾਲ ਸਕੂਲ ਡਿਊਟੀ ਲਈ ਜਾ ਰਹੀ ਸੀ।
ਜਦੋਂ ਉਹ ਸਕੂਲ ਨੇੜੇ ਪੁੱਜੀ ਤਾਂ ਉਸ ਦੇ ਸਹੁਰੇ ਧੀਰੂ ਨੇ ਉਸ ’ਤੇ ਤੇਜ਼ਾਬ ਪਾ ਦਿੱਤਾ। ਔਰਤ ਵੱਲੋਂ ਰੌਲਾ ਪਾਉਣ 'ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਆਸ-ਪਾਸ ਦੇ ਲੋਕ ਉਸ ਨੂੰ ਪਹਿਲਾਂ ਕੋਟਕਪੂਰਾ ਦੇ ਸਿਵਲ ਹਸਪਤਾਲ ਲੈ ਗਏ ਜਿੱਥੋਂ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Punjab News Live Today: ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਦੀ ਕੀ ਨਿਕਲਣਗੇ ਨਤੀਜੇ ? ; ਪੜ੍ਹੋ ਹੋਰ ਵੱਡੀਆਂ ਖ਼ਬਰਾਂ
ਇਸ ਮਾਮਲੇ ਵਿਚ ਮੈਡੀਕਲ ਦੇ ਪਲਾਸਟਿਕ ਸਰਜਰੀ ਵਿਭਾਗ ਦੇ ਮੁਖੀ ਡਾ. ਦੀਪਕ ਭੱਟੀ ਨੇ ਦੱਸਿਆ ਕਿ ਔਰਤ ਦੇ ਚਿਹਰੇ, ਅੱਖਾਂ ਅਤੇ ਹੱਥਾਂ 'ਤੇ ਤੇਜ਼ਾਬ ਪਾਇਆ ਗਿਆ ਹੈ। ਹਾਲਾਂਕਿ ਉਸ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਜਾਪਦਾ ਪਰ ਜ਼ਖ਼ਮ ਕਾਫ਼ੀ ਗੰਭੀਰ ਹੈ ਅਤੇ ਉਸ ਦਾ ਐਮਰਜੈਂਸੀ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Patiala News: ਗੁੰਡਾ ਟੈਕਸ; ਸਰਪੰਚ ਦਾ ਅਨੋਖਾ ਬਿਆਨ, ਕਿਹਾ ਰਸਤਾ ਟੁੱਟਣ ਕਾਰਨ ਮਤਾ ਪਾ ਕੇ ਕੱਟ ਰਹੇ ਸਨ ਪਰਚੀ