Amritsar News (ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਦੇਰ ਰਾਤ ਤੇਜ਼ ਨਗਰ ਚੌਕ ਉਤੇ ਇੱਕ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ ਹੋ ਗਈ ਹੈ। ਟੱਕਰ ਮਗਰੋਂ ਨੌਜਵਾਨ ਆਪਸ ਵਿੱਚ ਭਿੜ ਪਏ। ਵਿਵਾਦ ਇੰਨਾ ਵਧ ਗਿਆ ਕਿ ਝਗੜਾ ਛੁਡਾਉਣ ਆਏ ਮੋਟਰਸਾਈਕਲ ਸਵਾਰ ਨੌਜਵਾਨ ਦੇ ਪਿਤਾ ਨੂੰ ਐਕਟਿਵਾ ਸਵਾਰਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਵਿਵਾਦ ਦੀ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਅਧਿਕਾਰੀ ਮੌਕੇ ਉਪਰ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।


COMMERCIAL BREAK
SCROLL TO CONTINUE READING

ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਗਈ। ਅੰਮ੍ਰਿਤਸਰ ਵਿੱਚ ਨੌਜਵਾਨਾਂ ਦਾ ਗੁੱਸਾ ਇੰਨਾ ਵਧ ਗਿਆ ਕਿ ਉਹ ਛੋਟੀ ਜਿਹੀ ਗੱਲ ਉਥੇ ਕੁੱਟਮਾਰ ਉਤੇ ਉਤਰ ਆਏ। ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ ਤੋਂ ਬਾਅਦ ਐਕਵਿਟਾ ਸਵਾਰ ਨੌਜਵਾਨ ਨੇ ਆਪਣੇ ਦੋਸਤਾਂ ਨੂੰ ਬੁਲਾ ਲਿਆ ਅਤੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਐਕਟਿਵਾ ਸਵਾਰ ਨੌਜਵਾਨ ਅਤੇ ਦੋਸਤਾਂ ਨੇ ਦੂਜੇ ਨੌਜਵਾਨ ਨੂੰ ਬਚਾਉਣ ਹੋਏ ਉਸ ਦੇ ਪਿਤਾ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।


ਇਸ ਵਿੱਚ ਮੋਟਰਸਾਈਕਲ ਸਵਾਰ ਦੇ ਪਿਤਾ ਦੀ ਮੌਤ ਉਤੇ ਮੌਤ ਹੋ ਗਈ। ਪੀੜਤ ਨੌਜਵਾਨ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੱਲ੍ਹ ਦੇਰ ਦਾ ਮਾਮਲਾ ਹੈ ਅਤੇ ਅਜੇ ਤੱਕ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਗਾਏ ਕਿ ਨਾ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਨਾ ਹੀ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਉਥੇ ਪੀੜਤ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦੇ ਹੋਏ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।


ਘਟਨਾ ਸਥਾਨ ਉਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਲੈ ਆਏ ਹਨ। ਜਦ ਮੀਡੀਆ ਨੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਅਧਿਕਾਰੀ ਭੱਜਦੇ ਹੋਏ ਨਜ਼ਰ ਆਏ। ਉਨ੍ਹਾਂ ਨੇ ਇਸ ਬਾਰੇ ਵਿੱਚ ਉੱਚ ਅਧਿਕਾਰੀ ਗੱਲ ਕਰਨਗੇ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ : Punjab Breaking Live Updates: ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵੇਗਾ ਸਹੁੰ ਚੁੱਕ ਸਮਾਗਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ