Abohar School Teacher Viral News: ਅਬੋਹਰ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ ਵੱਲੋਂ ਬੱਚੇ ਦੇ ਥੱਪੜ ਮਾਰਨ ਦਾ ਇੱਕ  ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਅਧਿਆਪਕ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਢਾਣੀ ਜੀਤਾ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿੱਚ ਪ੍ਰਸ਼ਾਸਨ ਨੇ ਵੱਡਾ ਐਕਸ਼ਨ ਲਿਆ ਤੇ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ।


COMMERCIAL BREAK
SCROLL TO CONTINUE READING

ਸਰਕਾਰੀ ਸਕੂਲ ਵਿੱਚ ਅਧਿਆਪਕ ਵੱਲੋਂ ਬੱਚੇ ਨੂੰ ਥੱਪੜ ਮਾਰਨ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿੱਚ ਬੱਚੇ ਦਾ ਪਿਤਾ ਸਾਹਮਣੇ ਆਇਆ ਹੈ। ਹਾਲਾਂਕਿ ਬੱਚੇ ਦੇ ਪਿਤਾ ਨੇ ਕਿਹਾ- ਮੈਨੂੰ ਇਸ 'ਤੇ ਕੋਈ ਇਤਰਾਜ਼ ਨਹੀਂ ਹੈ ਅਤੇ ਉਹਨਾਂ ਨੇ ਕਿਹ ਕਿ ਇੱਕ ਅਧਿਆਪਕ ਬੱਚੇ ਨੂੰ ਕੁੱਟੇ ਬਿਨਾਂ ਕਿਵੇਂ ਪੜ੍ਹਾ ਸਕਦਾ ਹੈ? ਪਿਤਾ ਨੇ ਕਿਹਾ- ਮੈਂ ਆਪਣੇ ਬੇਟੇ ਦੀ ਸ਼ਿਕਾਇਤ ਕੀਤੀ ਸੀ।




ਤੀਜੀ ਜਮਾਤ ਦੇ ਬੱਚੇ ਦੇ ਪਿਤਾ ਕ੍ਰਿਸ਼ਨ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਨੇ ਦੱਸਿਆ ਕਿ ਉਸ ਦਾ ਬੱਚਾ ਨਾ ਤਾਂ ਘਰ ਵਿੱਚ ਉਸ ਦੀ ਗੱਲ ਮੰਨਦਾ ਸੀ ਅਤੇ ਨਾ ਹੀ ਸਕੂਲ ਦਾ ਕੰਮ ਕਰਦਾ ਸੀ। ਇੱਥੋਂ ਤੱਕ ਕਿ ਉਹ ਘਰ ਜਾ ਕੇ ਗਾਲ੍ਹਾਂ ਕੱਢਣ ਲੱਗ ਪਿਆ ਸੀ, ਜਿਸ ਨੂੰ ਸੁਧਾਰਨ ਲਈ ਉਸ ਨੇ ਸਕੂਲ ਦੇ ਅਧਿਆਪਕ ਨੂੰ ਸ਼ਿਕਾਇਤ ਕੀਤੀ ਅਤੇ ਅਧਿਆਪਕ ਨੇ ਬੱਚੇ ਨੂੰ ਉਸ ਦੇ ਸਾਹਮਣੇ ਹੀ ਥੱਪੜ ਮਾਰ ਦਿੱਤਾ। ਇਸ ਤੋਂ ਅੱਗੇ ਉਸ ਨੇ ਕਿਹਾ ਕਿ ਬੱਚੇ ਨੂੰ ਸਿਰਫ਼ ਅਧਿਆਪਕ ਦਾ ਹੀ ਡਰ ਹੈ ਹੋਰ ਕਿਸੇ ਤੋਂ ਵੀ ਨਹੀਂ ਡਰਦਾ। ਇਸ ਦੌਰਾਨ ਕਿਸੇ ਨੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।

 

ਕ੍ਰਿਸ਼ਨ ਸਿੰਘ ਨੇ ਕਿਹਾ- ਇਸ ਵਿੱਚ ਅਧਿਆਪਕ ਦਾ ਕੋਈ ਕਸੂਰ ਨਹੀਂ ਹੈ। ਹਾਲਾਂਕਿ ਜਦੋਂ ਤੋਂ ਇਹ ਵੀਡੀਓ ਵਾਇਰਲ ਹੋਇਆ ਹੈ, ਅਧਿਆਪਕ ਖਿਲਾਫ਼ ਕਾਰਵਾਈ ਦੀ ਧਮਕੀ ਦਿੱਤੀ ਜਾ ਰਹੀ ਹੈ। ਦੂਜੇ ਪਾਸੇ ਸਬੰਧਤ ਸਕੂਲ ਦੇ ਬੀਪੀਓ ਭਲਾ ਰਾਮ ਨੇ ਕਿਹਾ ਕਿ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾਵੇਗੀ।

 


 

(ਸੁਨੀਲ ਨਾਗਪਾਲ ਦੀ ਰਿਪੋਰਟ)