Fazilka Accident: ਫਾਜ਼ਿਲਕਾ ਵਿੱਚ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਉਤੇ ਸਵਾਰ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਹਾਲਾਂਕਿ ਇੱਕ ਨੌਜਵਾਨ ਦੀ ਲੱਤ ਵੱਢੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੀ ਬਲਦ ਰੇਹੜੀ ਨਾਲ ਟੱਕਰ ਤੋਂ ਬਾਅਦ ਬਾਅਦ ਨੌਜਵਾਨ ਦੀ ਲੱਤ ਕੱਟ ਕੇ 10 ਫੁੱਟ ਦੂਰ ਜਾ ਡਿੱਗੀ। ਜਿਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।


COMMERCIAL BREAK
SCROLL TO CONTINUE READING

ਨੌਜਵਾਨ ਦੇ ਪਿਤਾ ਜਗਦੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਖੁਖੇੜਾ ਉਨ੍ਹਾਂ ਕੋਲ ਆਧਾਰ ਕਾਰਡ ਲੈਣ ਲਈ ਆਇਆ ਸੀ ਤਾਂ ਰਸਤੇ 'ਚ ਉਨ੍ਹਾਂ ਦੀ ਟੱਕਰ ਅੱਗੇ ਜਾ ਰਹੇ ਬਲਦ ਰੇਹੜੀ ਵਾਲੇ ਨਾਲ ਹੋ ਗਈ ਜਿਸ ਕਾਰਨ ਉਹ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ।


ਉਨ੍ਹਾਂ ਨੇ ਦੱਸਿਆ ਕਿ ਉਸ ਦੇ ਬੇਟੇ ਦਾ ਵਿਆਹ 5 ਦਿਨ ਪਹਿਲਾਂ ਹੀ ਹੋਇਆ ਸੀ ਅਤੇ ਹੁਣ ਉਸ ਨੂੰ ਸ਼ਗਨ ਸਕੀਮ ਦਾ ਫਾਰਮ ਭਰਨ ਲਈ ਆਧਾਰ ਕਾਰਡ ਦੀ ਲੋੜ ਸੀ ਇਸ ਨੂੰ ਲੈਣ ਲਈ ਉਸ ਕੋਲ ਆਏ, ਹਾਲਾਂਕਿ ਉਹ ਇਸ ਹਾਦਸੇ 'ਚ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ।


ਇਹ ਵੀ ਪੜ੍ਹੋ : Canada Jobs: ਕੈਨੇਡਾ ਸਰਕਾਰ ਨੇ ਵਿਦਿਆਰਥੀਆਂ ਪਰਮਿਟ ਤੋਂ ਬਾਅਦ ਹੁਣ 'ਕੰਮ' ਦੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ


ਦੂਜੇ ਪਾਸੇ ਮੌਕੇ ਉਤੇ ਮੌਜੂਦ ਡਾਕਟਰ ਚਰਨਪਾਲ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਕੇ ਉਨ੍ਹਾਂ ਕੋਲ ਆਏ ਹਨ, ਜਦੋਂਕਿ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਦੀ ਲੱਤ ਵੱਢੀ ਗਈ ਹੈ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।


ਦੂਜੇ ਪਾਸੇ ਅੰਮ੍ਰਿਤਸਰ 'ਚ ਇੱਕ ਪਰਿਵਾਰ ਨੇ ਨਵੀਂ ਇਨੋਵਾ ਕਾਰ ਖਰੀਦੀ ਸੀ ਅਤੇ ਜਦੋਂ ਉਹ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਕਾਰ ਨਹਿਰ 'ਚ ਡਿੱਗ ਗਈ। ਹਾਲਾਂਕਿ ਪਰਿਵਾਰਕ ਮੈਂਬਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਝਬਾਲ ਰੋਡ ’ਤੇ ਮੂਲੇ ਚੱਕ ਦੇ ਵਸਨੀਕ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਵਸਨੀਕ ਆਪਣੀ ਪਤਨੀ ਨਾਲ ਸਵੇਰੇ ਬਾਬਾ ਬੁੱਢਾ ਜੀ ਵਿਖੇ ਮੱਥਾ ਟੇਕਣ ਗਿਆ ਸੀ।


ਉਸ ਨੇ ਨਵੀਂ ਇਨੋਵਾ ਕਾਰ ਖਰੀਦੀ ਸੀ, ਜਿਸ ਵਿਚ ਉਹ ਮੱਥਾ ਟੇਕਣ ਗਿਆ ਸੀ। ਜਦੋਂ ਉਹ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਜਦੋਂ ਉਹ ਝਬਾਲ ਰੋਡ ਨੂੰ ਜੋੜਨ ਵਾਲੀ ਨਹਿਰ ਦੇ ਸਿੰਗਲ ਪੁਲ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਇੱਕ ਮੋਟਰਸਾਈਕਲ ਆ ਗਿਆ। ਇਸ ਤੋਂ ਬਚਦੇ ਹੋਏ ਉਸਦੀ ਕਾਰ ਬੇਕਾਬੂ ਹੋ ਗਈ ਅਤੇ ਨਹਿਰ ਵਿੱਚ ਜਾ ਡਿੱਗੀ। ਨਹਿਰ ਵਿੱਚ ਡਿੱਗਣ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।


ਇਹ ਵੀ ਪੜ੍ਹੋ : Punjab News: ਭਾਰਤ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ