Fazilka News/ਸੁਨੀਲ ਨਾਗਪਾਲ: ਫਾਜ਼ਿਲਕਾ 'ਚ ਇੱਕ ਲੜਕਾ ਜੋ ਆਪਣੇ ਦੋਸਤ ਦੇ ਨਾਲ ਆਪਣੇ ਵਿਆਹ ਦਾ ਕਾਰਡ ਦੇਣ ਲਈ ਬਾਈਕ 'ਤੇ ਜਾ ਰਿਹਾ ਸੀ, ਨੂੰ ਰਸਤੇ 'ਚ ਕੁਝ ਲੋਕਾਂ ਨੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਉਸ ਦੀ 
ਕੁੱਟਮਾਰ ਕਰਨ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਨ ਦਾ ਦੋਸ਼ ਹੈ। ਪਰਿਵਾਰ ਨੂੰ ਇਸ ਗੱਲ ਦਾ ਪਤਾ ਲੱਗਣ 'ਤੇ ਪਰਿਵਾਰ ਵਾਲਿਆਂ ਨੇ ਮੌਕੇ 'ਤੇ ਪਹੁੰਚ ਕੇ ਲੰਘ ਰਹੇ ਈ-ਰਿਕਸ਼ਾ ਚਾਲਕ ਨੂੰ ਰੋਕ ਕੇ ਉਸ ਨੂੰ ਈ-ਰਿਕਸ਼ਾ ਰਾਹੀਂ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਅਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। 


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦੇ ਹੋਏ ਜ਼ਖਮੀ ਲੜਕੇ ਵਿਕਰਮ ਸਿੰਘ ਦੀ ਭੈਣ ਕੁਲਵਿੰਦਰ ਕੌਰ ਅਤੇ ਭਰਜਾਈ ਅਮਨਦੀਪ ਨੇ ਦੱਸਿਆ ਕਿ ਕਾਫੀ ਸਮਾਂ ਪਹਿਲਾਂ ਫਾਜ਼ਿਲਕਾ ਵਿਖੇ ਇਕ ਵਿਆਹ ਸਮਾਗਮ ਦੌਰਾਨ ਵਿਕਰਮ ਦੀ ਇਸੇ ਪਿੰਡ ਦੇ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਹੁਣ ਫਿਰ ਉਸ 'ਤੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: Ludhiana News: ਲੁਧਿਆਣਾ ਹਲਵਾਰਾ ਏਅਰਪੋਰਟ 'ਤੇ ਜਲਦ ਸ਼ੁਰੂ ਹੋਣਗੀਆਂ ਹਵਾਈ ਉਡਾਣਾਂ,  ਅਧਿਕਾਰੀਆਂ ਨੇ ਦਿੱਤੀ ਜਾਣਕਾਰੀ
 


ਉਸ ਨੇ ਦੱਸਿਆ ਕਿ 13 ਸਤੰਬਰ ਨੂੰ ਵਿਕਰਮ ਸਿੰਘ ਦਾ ਵਿਆਹ ਹੈ, ਜਿਸ ਲਈ ਉਹ ਆਪਣੇ ਸਾਥੀ ਨਾਲ ਆਪਣੇ ਦੋਸਤ ਨੂੰ ਵਿਆਹ ਦਾ ਕਾਰਡ ਦੇਣ ਲਈ ਬਾਈਕ 'ਤੇ ਜਾ ਰਿਹਾ ਸੀ। ਰਸਤੇ 'ਚ ਪਿੰਡ ਮਾਨਸਾ ਦੇ ਕੋਲ ਡਰੇਨ ਦੇ ਕੋਲ ਹਥਿਆਰਾਂ ਨਾਲ ਲੈਸ ਕੁਝ ਨੌਜਵਾਨਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਉਸ ਦੀ ਲੱਤ ਅਤੇ ਬਾਂਹ ਤੋੜ ਦਿੱਤੀ। ਇਸ ਦੌਰਾਨ ਜਦੋਂ ਇਸ ਵਾਰਦਾਤ ਬਾਰੇ ਪਤਾ ਚੱਲਿਆ ਤਾਂ ਉਸ ਨੂੰ ਝੋਨੇ ਦੇ ਖੇਤਾਂ 'ਚੋਂ ਬਾਹਰ ਕੱਢਿਆ ਗਿਆ। ਪਿੰਡ ਮੁਹਾਰ ਖੀਵਾ ਦਾ ਰਹਿਣ ਵਾਲਾ ਪਰਮਜੀਤ ਸਿੰਘ ਕੰਮ ਤੋਂ ਵਾਪਸ ਆਪਣੇ ਪਿੰਡ ਆ ਰਿਹਾ ਸੀ ਕਿ ਰਸਤੇ 'ਚ ਡਰੇਨ ਨੇੜੇ ਭੀੜ ਦੇਖ ਕੇ ਉਸ ਨੇ ਰੋਕ ਲਿਆ। ਫਿਰ ਇਸ ਤੋਂ ਬਾਅਦ ਉਸ ਨੂੰ ਈ-ਰਿਕਸ਼ਾ 'ਚ ਬਿਠਾ ਕੇ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ।


ਦੂਜੇ ਪਾਸੇ ਸਰਕਾਰੀ ਹਸਪਤਾਲ 'ਚ ਮੌਜੂਦ ਡਾਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਖਮੀ ਲੜਕੇ ਦੇ ਕਾਫੀ ਸੱਟਾਂ ਲੱਗੀਆਂ ਹਨ, ਫਿਲਹਾਲ ਉਨ੍ਹਾਂ ਦਾ ਐਕਸਰੇ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾ ਰਹੀ ਹੈ।