Fazilka News: ਫਾਜ਼ਿਲਕਾ `ਚ 10 ਦਿਨਾਂ ਵਿੱਚ ਸ਼ੁਰੂ ਹੋਵੇਗਾ ਕੈਂਸਰ ਹਸਪਤਾਲ; ਜਰਮਨੀ ਤੋਂ ਮੰਗਵਾਈਆਂ ਮਸ਼ੀਨਾਂ
Fazilka News: ਫਾਜ਼ਿਲਕਾ ਵਿਚ ਪਿਛਲੇ ਕਈ ਸਾਲਾਂ ਤੋਂ ਬਣਾਏ ਜਾ ਰਹੇ ਕੈਂਸਰ ਹਸਪਤਾਲ ਦਾ ਕੰਮ ਅੱਧ ਵਿਚਾਲੇ ਲਟਕਿਆ ਹੋਇਆ ਸੀ।
Fazilka News: ਫਾਜ਼ਿਲਕਾ ਵਿਚ ਪਿਛਲੇ ਕਈ ਸਾਲਾਂ ਤੋਂ ਬਣਾਏ ਜਾ ਰਹੇ ਕੈਂਸਰ ਹਸਪਤਾਲ ਦਾ ਕੰਮ ਅੱਧ ਵਿਚਾਲੇ ਲਟਕਿਆ ਹੋਇਆ ਸੀ। ਹੁਣ ਫਾਜ਼ਿਲਕਾ ਤੋਂ ਹਲਕਾ ਵਿਧਾਇਕ ਨਰਿੰਦਰਪਾਲ ਸਵਨਾ ਦੇ ਯਤਨਾਂ ਨਾ ਸ਼ੁਰੂ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ।
ਬਾਬਾ ਫਰੀਦ ਯੂਨੀਵਰਸਿਟੀ ਤੋਂ ਆਈ ਡਾਕਟਰਾਂ ਦੀ ਟੀਮ ਦੇ ਨਾਲ ਮੀਟਿੰਗ ਲਈ ਵਿਧਾਇਕ ਹਸਪਤਾਲ ਪਹੁੰਚੇ। ਜਿਥੇ ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ 10 ਦਿਨਾਂ ਵਿੱਚ ਕੈਂਸਰ ਹਸਪਤਾਲ ਦੀ ਓਪੀਡੀ ਸੇਵਾਵਾਂ ਸ਼ੁਰੂ ਕਰ ਦਿੱਤੀ ਜਾਵੇਗੀ। ਜਦਕਿ ਮਸ਼ੀਨਾਂ ਜਰਮਨੀ ਤੋਂ ਮੰਗਵਾਈਆਂ ਜਾ ਰਹੀ ਹਨ, ਜਿਨ੍ਹਾਂ ਵਿਚੋਂ ਇਕ ਮਸ਼ੀਨ ਡਿਲਵਿਰੀ ਲਈ ਨਿਕਲ ਚੁੱਕੀ ਹੈ। ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਪਿੱਛੇ ਬਣ ਰਹੇ ਕੈਂਸਰ ਹਸਪਤਾਲ ਦੀ ਹੁਣ ਸ਼ੁਰੂਆਤ ਹੋਣ ਜਾ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਬਾਬਾ ਫਰੀਦ ਯੂਨੀਵਰਸਿਟੀ ਤੋਂ ਡਾਕਟਰਾਂ ਦੀ ਟੀਮ ਆਈ ਹੈ, ਜਿਨ੍ਹਾਂ ਦੇ ਨਾਲ ਮੀਟਿੰਗ ਕੀਤੀ ਗਈ ਹੈ। ਇਸ ਤੋਂ ਬਾਅਦ ਹੁਣ ਫੈਸਲਾ ਲਿਆ ਗਿਆ ਹੈ ਕਿ ਆਉਣ ਵਾਲੇ 10 ਦਿਨਾਂ ਤੱਕ ਕੈਂਸਰ ਹਸਪਤਾਲ ਵਿੱਚ ਓਪੀਡੀ ਸੇਵਾਵਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਇੰਨਾ ਹੀ ਨਹੀਂ ਵਿਧਾਇਕ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਕੁਝ ਸਮੇਂ ਦੌਰਾਨ ਕੈਂਸਰ ਹਸਪਤਾਲ ਪੂਰੀ ਤਰ੍ਹਾਂ ਨਾਲ ਸ਼ੁਰੂ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Punjab By Elections: ਅੱਜ ਡੇਰਾ ਬਾਬਾ ਨਾਨਕ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨ
ਇਸ ਲਈ ਕਰੀਬ 75 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਵਿੱਚ ਸਥਾਪਿਤ ਕਰਨ ਲਈ ਮਸ਼ੀਨਾਂ ਜਰਮਨੀ ਤੋਂ ਮੰਗਵਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਇੱਕ ਮਸ਼ੀਨ ਡਿਲਵਿਰੀ ਲਈ ਨਿਕਲ ਚੁੱਕੀ ਹੈ। ਵਿਧਾਇਕ ਸਵਨਾ ਦਾ ਕਹਿਣਾ ਹੈ ਕਿ ਇਲਾਕੇ ਦੇ ਕੈਂਸਰ ਪੀੜਤ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਨੂੰ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ। ਸਰਕਾਰੀ ਪੱਧਰ ਉਤੇ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ।
ਇਹ ਵੀ ਪੜ੍ਹੋ : Punjab Air quality: ਅੰਮ੍ਰਿਤਸਰ ਦੀ ਆਬੋ-ਹਵਾ ਦੇਸ਼ ਭਰ ਚੋਂ ਸਭ ਤੋਂ ਜ਼ਿਆਦਾ ਖਰਾਬ, ਚੰਡੀਗੜ੍ਹ ਵਿੱਚ AQI 277 ਪਹੁੰਚਿਆ